ਵੱਡੀ ਖ਼ਬਰ : ਕਬੱਡੀ ਦੇ ਚੋਟੀ ਦੇ ਖਿਡਾਰੀ ਸੁਖਜੀਤ ਟਿੱਬਾ ਦੀ ਮੌਤ
Monday, Apr 07, 2025 - 04:45 PM (IST)

ਸੁਲਤਾਨਪੁਰ ਲੋਧੀ (ਸੋਢੀ)- ਸਬ ਡਿਵੀਜ਼ਨ ਸੁਲਤਾਨਪੁਰ ਲੋਧੀ ਵਿਚਲੇ ਕਬੱਡੀ ਦੀ ਨਰਸਰੀ ਵਜੋਂ ਜਾਣੇ ਜਾਂਦੇ ਪਿੰਡ ਟਿੱਬਾ ਦੇ ਉੱਘੇ ਕਬੱਡੀ ਖਿਡਾਰੀ ਅਤੇ ਪੁਲਸ ਦੇ ਰਿਟਾਇਰਡ ਏ. ਐੱਸ. ਆਈ. ਸੁਖਜੀਤ ਸਿੰਘ ਉਰਫ਼ ਕਾਲਾ ਦੀ ਅੱਜ ਸਵੇਰੇ ਅਚਾਨਕ ਮੌਤ ਹੋਣ ਦੀ ਖ਼ਬਰ ਹੈ। ਉਹ 55 ਸਾਲਾਂ ਦੇ ਸਨ। ਉਹ ਕਬੱਡੀ ਦੇ ਮਹਾਨ ਖਿਡਾਰੀ ਰਤਨ ਸਿੰਘ ਰੱਤੂ ਦੇ ਸਪੁੱਤਰ ਸਨ।
ਇਹ ਵੀ ਪੜ੍ਹੋ: ਪੰਜਾਬ ਪੁਲਸ ਅਧਿਕਾਰੀਆਂ 'ਚ ਹਲਚਲ, ਮਿਲਿਆ ਨਵਾਂ DCP, ਇਸ ਅਫ਼ਸਰ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ
ਉਹ ਕਾਫ਼ੀ ਸਮਾਂ ਪੰਜਾਬ ਪੁਲਸ ਦੀ ਟੀਮ ਵੱਲੋਂ ਖੇਡਦੇ ਰਹੇ ਸਨ। ਆਮ ਆਦਮੀ ਪਾਰਟੀ ਦੇ ਸੁਲਤਾਨਪੁਰ ਲੋਧੀ ਦੇ ਹਲਕਾ ਇੰਚਾਰਜ ਤੇ ਅਰਜੁਨ ਐਵਾਰਡੀ ਅੰਤਰਰਾਸ਼ਟਰੀ ਖਿਡਾਰੀ ਸੱਜਣ ਸਿੰਘ ਚੀਮਾ ਨੇ ਇਕ ਚੰਗੇ ਖਿਡਾਰੀ ਦੀ ਬੇਵਕਤ ਮੌਤ 'ਤੇ ਦੁੱਖ਼ ਦਾ ਪ੍ਰਗਟਾਵਾ ਕੀਤਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਐਡਵਾਈਜ਼ਰੀ ਹੋ ਗਈ ਜਾਰੀ, ਦੁਪਹਿਰ 12 ਤੋਂ 4 ਵਜੇ ਤੱਕ ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e