ਪੰਜਾਬ ਦੇ ਸਕੂਲਾਂ 'ਚ ਠੰਡ ਦੀਆਂ ਛੁੱਟੀਆਂ ਦਰਮਿਆਨ ਆਈ ਵੱਡੀ ਖ਼ਬਰ!, ਤੁਸੀਂ ਵੀ ਪੜ੍ਹੋ
Thursday, Dec 28, 2023 - 11:36 AM (IST)
ਲੁਧਿਆਣਾ (ਵਿੱਕੀ) : ਪੰਜਾਬ ਦੇ ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ ਦਰਮਿਆਨ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਸਕੂਲਾਂ 'ਚ 31 ਦਸੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ ਪਰ ਹੁਣ ਵੱਧ ਰਹੀ ਠੰਡ ਦੇ ਮੱਦੇਨਜ਼ਰ ਛੁੱਟੀਆਂ ਹੋਰ ਵੱਧ ਸਕਦੀਆਂ ਹਨ। ਮੌਸਮ ਵਿਭਾਗ ਵੱਲੋਂ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿਣ ਦੀ ਚਿਤਾਵਨੀ ਜਾਰੀ ਕੀਤੀ ਜਾ ਚੁੱਕੀ ਹੈ। ਇਸ ਕਾਰਨ ਮਾਪੇ, ਅਧਿਆਪਕ ਅਤੇ ਵਿਦਿਆਰਥੀ ਚਿੰਤਾ 'ਚ ਹਨ।
ਉਨ੍ਹਾਂ ਵੱਲੋਂ ਸਕੂਲਾਂ 'ਚ ਛੁੱਟੀਆਂ ਵਧਾਉਣ ਦੀ ਮੰਗ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ ਪੰਜਾਬ ਸਮੇਤ ਕਈ ਸੂਬਿਆਂ ਲਈ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਕਰਦਿਆਂ ਸਾਵਧਾਨੀ ਅਪਣਾਉਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਮਿਲਣ ਵਾਲੇ Mid Day Meal ਨੂੰ ਲੈ ਕੇ ਜ਼ਰੂਰੀ ਖ਼ਬਰ, ਜਾਰੀ ਹੋਏ ਇਹ ਹੁਕਮ
ਲੋਕਾਂ ਨੂੰ ਬਿਨਾਂ ਕਿਸੇ ਜ਼ਰੂਰੀ ਕੰਮ ਦੇ ਘਰਾਂ ਅੰਦਰ ਹੀ ਰਹਿਣ ਦੀ ਸਲਾਹ ਦਿੱਤੀ ਗਈ ਹੈ। ਇਸ ਚਿਤਾਵਨੀ ਮੁਤਾਬਕ ਹਰਿਆਣਾ, ਪੰਜਾਬ ’ਚ ਇਸ ਸਮੇਂ ਸੰਘਣੀ ਧੁੰਦ ਪੈ ਰਹੀ ਹੈ, ਜਦੋਂ ਕਿ ਆਉਣ ਵਾਲੇ ਦਿਨਾਂ ’ਚ ਇਸ ਤੋਂ ਵੀ ਸੰਘਣੀ ਧੁੰਦ ਛਾਈ ਰਹੇਗੀ। ਇਸ ਨੂੰ ਦੇਖਦੇ ਹੋਏ ਹੀ ਸਕੂਲਾਂ 'ਚ ਛੁੱਟੀਆਂ ਵਧਾਈਆਂ ਜਾ ਸਕਦੀਆਂ ਹਨ।
‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8