ਵੱਡੀ ਖ਼ਬਰ : ਚੰਡੀਗੜ੍ਹ ਤੇ ਪੰਜਾਬ ’ਚ ਲੱਗੇ ਭੂਚਾਲ ਦੇ ਝਟਕੇ

11/13/2022 5:21:23 AM

ਚੰਡੀਗੜ੍ਹ : ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆਈ ਹੈ। ਚੰਡੀਗੜ੍ਹ ’ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਪੰਜਾਬ, ਹਰਿਆਣਾ ਅਤੇ ਦਿੱਲੀ ਐੱਨ. ਸੀ. ਆਰ. ’ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਾਹਤ ਦੀ ਗੱਲ ਰਹੀ ਕਿ ਇਸ ਦੌਰਾਨ ਕੋਈ ਵੱਡਾ ਨੁਕਸਾਨ ਨਹੀਂ ਹੋਇਆ। ਚੰਡੀਗੜ੍ਹ 'ਚ 50 ਸੈਕੰਡ ਤੱਕ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। 5.4 ਦੀ ਤੀਬਰਤਾ ਨਾਲ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਸਰਕਾਰ ਨੇ ਆਟਾ-ਦਾਲ ਸਕੀਮ ਦੇ ਕਾਰਡਾਂ ਦੀ ਸੂਬੇ ਭਰ ’ਚ ਪੜਤਾਲ ਕੀਤੀ ਸ਼ੁਰੂ

ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਐੱਨ. ਸੀ. ਆਰ. ’ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ, ਦੂਜੇ ਪਾਸੇ ਪੰਜਾਬ ਦੇ ਜ਼ਿਲ੍ਹਿਆਂ ਦੇ ਲੋਕਾਂ ਦਾ ਕਹਿਣਾ ਹੈ ਕਿ ਭੂਚਾਲ ਦੇ ਝਟਕੇ ਮਹਿਸੂਸ ਨਹੀਂ ਕੀਤੇ ਗਏ ।


Manoj

Content Editor

Related News