ਵੱਡੀ ਖ਼ਬਰ: ਪੰਜਾਬ ਦੇ ਇਸ ਜ਼ਿਲ੍ਹੇ ''ਚ ਚੋਣ ਹੋਈ ਰੱਦ
Sunday, Mar 02, 2025 - 06:33 PM (IST)
 
            
            ਤਰਨਤਾਰਨ(ਰਮਨ)- ਤਰਨਤਾਰਨ ਨਗਰ ਕੌਂਸਲ ਚੋਣਾਂ ਦੌਰਾਨ ਵਾਰਡ ਨੰਬਰ 3 ਦੇ ਬੂਥ ਨੰਬਰ 5,6 ਅਤੇ 7 ਦੀ ਚੋਣ ਰੱਦ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਭਾਰਤੀ ਜਨਤਾ ਪਾਰਟੀ ਦਾ ਚੋਣ ਨਿਸ਼ਾਨ ਵੋਟਿੰਗ ਮਸ਼ੀਨ 'ਤੇ ਨਹੀਂ ਸੀ ਜਿਸ ਕਾਰਨ ਭਾਜਪਾ ਵਰਕਰਾਂ ਵੱਲੋਂ ਜੰਮ ਕੇ ਹੰਗਾਮਾ ਕੀਤਾ ਗਿਆ ਅਤੇ ਵੱਡਾ ਵਿਵਾਦ ਖੜ੍ਹਾ ਹੋ ਗਿਆ। ਇਸ ਤੋਂ ਬਾਅਦ ਪ੍ਰਸ਼ਾਸਨ ਨੇ ਚੋਣ ਰੱਦ ਕਰਨ ਦਾ ਫੈਸਲਾ ਲਿਆ। ਇਸ ਮਾਮਲੇ ਦੀ ਜਾਂਚ ਕਰਵਾਉਣ ਦੇ ਰਿਟਰਨਿੰਗ ਅਧਿਕਾਰੀ ਨੇ ਦਿੱਤੇ ਆਦੇਸ਼ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            