ਵੱਡੀ ਖ਼ਬਰ : ਮੂਸੇਵਾਲਾ ਦੇ ਸ਼ੱਕੀ ਕਾਤਲਾਂ ਦੀ ਪਹਿਲੀ ਤਸਵੀਰ ਆਈ ਸਾਹਮਣੇ (ਵੀਡੀਓ)
Friday, Jun 03, 2022 - 07:16 PM (IST)
ਫਤਿਹਾਬਾਦ-ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਮੂਸੇਵਾਲਾ ਦੇ ਸ਼ੱਕੀ ਕਾਤਲਾਂ ਦੀ ਪਹਿਲੀ ਤਸਵੀਰ ਸਾਹਮਣੇ ਆ ਗਈ ਹੈ। ਹਰਿਆਣਾ ਦੇ ਫਤਿਹਾਬਾਦ ਤੋਂ ਇਕ ਸੀ.ਸੀ.ਟੀ.ਵੀ ਫੁਟੇਜ 'ਚ ਬਲੈਰੋ ਗੱਡੀ 'ਚੋਂ ਉਤਰੇ ਦੋ ਸ਼ੱਕੀ ਨੌਜਵਾਨ ਨਜ਼ਰ ਆ ਰਹੇ ਹਨ ਜੋ ਕੁਝ ਦੇਰ ਲਈ ਗੱਲਬਾਤ ਕਰਦੇ ਸਾਫ਼ ਦਿਖਾਈ ਦੇ ਰਹੇ ਹਨ। ਫਤਿਹਾਬਾਦ ਦੇ ਬਿਸਲਾ ਪਿੰਡ 'ਚ ਪੈਟਰੋਲ ਪੰਪ ਤੋਂ ਇਹ ਸ਼ੱਕੀ ਕਾਤਲ ਬਲੈਰੋ ਗੱਡੀ 'ਚ ਤੇਲ ਪਵਾਉਂਦੇ ਹੋਏ ਦਿਖਾਈ ਦੇ ਰਹੇ ਹਨ ਅਤੇ ਗੱਡੀ ਦਾ ਨੰਬਰ DL 10 CT 0196 ਸਾਫ ਨਜ਼ਰ ਆ ਰਿਹਾ ਹੈ।
ਇਹ ਵੀ ਪੜ੍ਹੋ : WHO ਦਾ ਯੂ-ਟਰਨ, ਮੰਕੀਪੌਕਸ 30 ਦੇਸ਼ਾਂ ਤੱਕ ਫੈਲਿਆ, ਇਸ ਨੂੰ ਕੰਟਰੋਲ ਕਰਨਾ ਮੁਸ਼ਕਲ
ਜ਼ਿਕਰਯੋਗ ਹੈ ਕਿ 29 ਮਈ ਨੂੰ ਸਿੱਧੂ ਮੂਸੇਵਾਲਾ ’ਤੇ ਅਣਪਛਾਤੇ ਹਮਲਾਵਰਾਂ ਨੇ ਤਕਰੀਬਨ 20-25 ਗੋਲੀਆਂ ਦਾਗ਼ੀਆਂ ਸਨ, ਜਿਸ ਤੋਂ ਬਾਅਦ ਮੂਸੇਵਾਲਾ ਨੂੰ ਗੰਭੀਰ ਤੌਰ ’ਤੇ ਜ਼ਖ਼ਮੀ ਹਾਲਤ ’ਚ ਹਸਪਤਾਲ ਲਿਜਾਇਆ ਗਿਆ ਸੀ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਸੀ।
ਇਹ ਵੀ ਪੜ੍ਹੋ : ਯੂਕ੍ਰੇਨ ਨੂੰ ਹਥਿਆਰ ਦੇਣ 'ਤੇ ਪੱਛਮ ਨੂੰ ਭੁਗਤਣੇ ਪੈਣਗੇ ਨਤੀਜੇ : ਰੂਸ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ