10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਪੰਜਾਬ ਬੋਰਡ ਵੱਲੋਂ ਪ੍ਰੀਖਿਆਵਾਂ ਦੀਆਂ ਨਵੀਆਂ ਤਾਰੀਖ਼ਾਂ ਦਾ ਐਲਾਨ

Thursday, Aug 31, 2023 - 06:20 PM (IST)

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਪੰਜਾਬ ਬੋਰਡ ਵੱਲੋਂ ਪ੍ਰੀਖਿਆਵਾਂ ਦੀਆਂ ਨਵੀਆਂ ਤਾਰੀਖ਼ਾਂ ਦਾ ਐਲਾਨ

ਮੋਹਾਲੀ (ਨਿਆਮੀਆਂ)- ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਪੰਜਾਬ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਹਿਮਾਚਲ ਪ੍ਰਦੇਸ਼ ਵਿੱਚ ਹੋਈ ਭਾਰੀ ਵਰਖਾ ਕਾਰਨ ਪੰਜਾਬ ਰਾਜ ਵਿੱਚ ਛੁੱਟੀਆਂ ਕਰ ਦਿੱਤੀਆਂ ਸਨ, ਜਿਸ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਿਤੀ 24-08-2023 ਅਤੇ 25-08-2023 ਨੂੰ ਹੋਣ ਵਾਲੀਆਂ ਦਸਵੀਂ ਅਤੇ ਬਾਰਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂਮੁਲਤਵੀ ਕਰ ਦਿੱਤੀਆਂ ਸਨ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਹੁਣ ਮੁਲਤਵੀ ਕੀਤੀਆਂ ਪਰੀਖਿਆਵਾਂ ਲਈ ਨਵੀਆਂ ਮਿਤੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ । ਨਵੀਂ ਜਾਰੀ ਡੇਟਸ਼ੀਟ ਅਨੁਸਾਰ ਦਸਵੀਂ ਸ਼੍ਰੇਣੀ ਦੀ 24-08-2023 ਨੂੰ ਮੁਲਤਵੀ ਕੀਤੀ ਗਈ ਪ੍ਰੀਖਿਆ ਹੁਣ 05-09-2023 (ਮੰਗਲਵਾਰ) ਨੂੰ ਅਤੇ ਇਸੇ ਤਰ੍ਹਾਂ 25-08-2023 ਨੂੰ ਮੁਲਤਵੀ ਕੀਤੀ ਗਈ ਪ੍ਰੀਖਿਆ  06-09-2023 (ਬੁੱਧਵਾਰ) ਨੂੰ ਪਹਿਲਾਂ ਜਾਰੀ ਕੀਤੇ ਗਏ ਪਰੀਖਿਆ ਕੇਂਦਰਾਂ ਵਿਖੇ ਹੋਵੇਗੀ।

ਇਹ ਵੀ ਪੜ੍ਹੋ- ਕੈਨੇਡਾ ਰਹਿੰਦੀ ਕੁੜੀ ਨਾਲ 19 ਲੱਖ 'ਚ ਪਿਆ ਰਿਸ਼ਤਾ, 3 ਸਾਲ ਮਗਰੋਂ ਸੱਚ ਜਾਣ ਹੈਰਾਨ ਰਹਿ ਗਿਆ ਮੁੰਡਾ

ਇਸੇ ਤਰ੍ਹਾਂ ਬਾਰਵੀਂ ਸ਼ੇ੍ਰਣੀ ਦੀ 24-08-2023 ਨੂੰ ਮੁਲਤਵੀ ਕੀਤੀ ਗਈ ਪ੍ਰੀਖਿਆ ਹੁਣ 08-09-2023 (ਸ਼ੁੱਕਰਵਾਰ) ਨੂੰ ਅਤੇ 25-08-2023 ਨੂੰ ਮੁਲਤਵੀ ਕੀਤੀ ਗਈ ਪਰੀਖਿਆ ਮਿਤੀ 11-09-2023 (ਸੋਮਵਾਰ) ਨੂੰ ਹੋਵੇਗੀ। ਇਹ ਦੋਵੇਂ ਸ਼੍ਰੇਣੀ ਦੀ ਪ੍ਰੀਖਿਆਵਾਂ ਜਾਰੀ ਡੇਟਸ਼ੀਟ ਅਨੁਸਾਰ ਨਿਰਧਾਰਤ ਸਮੇਂ ਸਵੇਰੇ 10.00 ਵਜੇ ਹੋਣ ਗੀਆਂ। ਇਸ ਸਬੰਧੀ ਵਧੇਰੇ ਜਾਣਕਾਰੀ ਬੋਰਡ ਦੀ ਵੈਬ-ਸਾਈਟ www.pseb.ac.in ਅਤੇ ਸਕੂਲ ਲਾਗ-ਇੰਨ 'ਤੇ ਵੀ ਉਪਲੱਬਧ ਹੈ।

ਇਹ ਵੀ ਪੜ੍ਹੋ- ਹਾਈਵੇਅ 'ਤੇ ਪਲਟੀ ਕਾਰ, ਗੁੱਸੇ 'ਚ ਮਾਲਕ ਨੇ ਕਬਾੜੀਏ ਨੂੰ ਸਿਰਫ਼ 50 ਹਜ਼ਾਰ ’ਚ ਵੇਚ ਦਿੱਤੀ ਲਗਜ਼ਰੀ ਗੱਡੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News