ਪ੍ਰੀਖਿਆ ਨੂੰ ਲੈ ਕੇ 8ਵੀਂ, 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਸਿੱਖਿਆ ਮੰਤਰੀ ਵੱਲੋਂ ਸਖ਼ਤ ਹੁਕਮ ਜਾਰੀ

Sunday, Feb 23, 2025 - 07:38 PM (IST)

ਪ੍ਰੀਖਿਆ ਨੂੰ ਲੈ ਕੇ 8ਵੀਂ, 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਸਿੱਖਿਆ ਮੰਤਰੀ ਵੱਲੋਂ ਸਖ਼ਤ ਹੁਕਮ ਜਾਰੀ

ਚੰਡੀਗੜ੍ਹ (ਅੰਕੁਰ)- ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਤਵਾਰ ਨੂੰ ਦੱਸਿਆ ਕਿ ਸੂਬੇ ’ਚ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ’ਚ ਨਕਲ ਨੂੰ ਪੂਰੀ ਤਰ੍ਹਾਂ ਰੋਕਣ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 278 ਉੱਡਣ ਦਸਤੇ ਬਣਾਏ ਗਏ ਹਨ ਅਤੇ ਹਰੇਕ ਟੀਮ ’ਚ 3 ਮੈਂਬਰ ਹੋਣਗੇ। ਸਿੱਖਿਆ ਮੰਤਰੀ ਨੇ ਕਿਹਾ ਕਿ ਇਨ੍ਹਾਂ ਉੱਡਣ ਦਸਤਿਆਂ ਦੀ ਅਗਵਾਈ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਡੀ. ਈ. ਓ.), ਪ੍ਰਿੰਸੀਪਲਾਂ, ਪੀ. ਐੱਸ. ਈ. ਬੀ. ਦੇ ਮੈਂਬਰਾਂ ਅਤੇ ਬੋਰਡ ਦੀ ਅਕਾਦਮਿਕ ਕੌਂਸਲ ਦੇ ਮੈਂਬਰਾਂ ਵੱਲੋਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਨੂੰ ਲੈ ਕੇ ਹੋ ਗਈ ਵੱਡੀ ਭਵਿੱਖਬਾਣੀ, ਜਾਣੋ ਕਦੋ ਪਵੇਗਾ ਮੀਂਹ

ਇਹ ਟੀਮਾਂ ਨਕਲ ਨੂੰ ਰੋਕਣ ਲਈ ਪ੍ਰੀਖਿਆ ਕੇਂਦਰਾਂ ਦੀ ਅਚਨਚੇਤ ਚੈਕਿੰਗ ਕਰਨਗੀਆਂ। ਉਨ੍ਹਾਂ ਨੇ ਸੀਨੀਅਰ ਅਧਿਕਾਰੀਆਂ ਨੂੰ ਪ੍ਰੀਖਿਆ ਕੇਂਦਰਾਂ ਦਾ ਅਚਨਚੇਤ ਦੌਰਾ ਕਰਨ ਅਤੇ ਸਰਹੱਦੀ ਖੇਤਰਾਂ ਦੇ ਸਕੂਲਾਂ ਦੀ ਵਿਸ਼ੇਸ਼ ਤੌਰ ’ਤੇ ਨਿਗਰਾਨੀ ਕਰਨ ਦੇ ਆਦੇਸ਼ ਦਿੱਤੇ ਹਨ ਤਾਂ ਜੋ ਪ੍ਰੀਖਿਆ ਦੌਰਾਨ ਕੋਈ ਬੇਨਿਯਮੀ ਨਾ ਹੋਵੇ ਅਤੇ ਨਕਲ ਨੂੰ ਪੂਰੀ ਤਰ੍ਹਾਂ ਰੋਕਿਆ ਜਾ ਸਕੇ।

ਇਹ ਵੀ ਪੜ੍ਹੋ : ਪੰਜਾਬ ਦਾ ਇਹ ਵਿਆਹ ਬਣਿਆ ਚਰਚਾ ਦਾ ਵਿਸ਼ਾ, ਪੇਸ਼ ਕੀਤੀ ਅਜਿਹੀ ਮਿਸਾਲ ਕਿ...

ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ 8.82 ਲੱਖ ਤੋਂ ਵੱਧ ਵਿਦਿਆਰਥੀ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ’ਚ ਬੈਠ ਰਹੇ ਹਨ। ਰਾਜ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਹਰੇਕ ਵਿਦਿਆਰਥੀ ਨੂੰ ਆਪਣੇ ਗਿਆਨ ਅਤੇ ਹੁਨਰ ਦਾ ਪ੍ਰਦਰਸ਼ਨ ਕਰਨ ਦਾ ਉੱਚਿਤ ਅਤੇ ਬਰਾਬਰ ਮੌਕਾ ਮਿਲੇ। ਸਕੂਲ ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਸੌਖੇ ਰਾਹ ਲੱਭਣ ਦੀ ਬਜਾਏ ਸਖ਼ਤ ਮਿਹਨਤ ਦੀ ਚੋਣ ਕਰਨ ਲਈ ਉਤਸ਼ਾਹਤ ਕੀਤਾ। ਉਨ੍ਹਾਂ ਕਿਹਾ ਕਿ ਸੱਚੀ ਸਫ਼ਲਤਾ ਗਲ਼ਤ ਤਰੀਕਿਆਂ ਦੀ ਬਜਾਏ ਸਮਰਪਣ, ਲਗਨ, ਨਿਰੰਤਰ ਮਿਹਨਤ ਅਤੇ ਅਣਥੱਕ ਯਤਨਾਂ ਨਾਲ ਮਿਲਦੀ ਹੈ।
ਇਹ ਵੀ ਪੜ੍ਹੋ : ਜਾਗੋ 'ਚ ਚੱਲੀਆਂ ਗੋਲ਼ੀਆਂ ਦੌਰਾਨ ਹੋਈ ਪਿਓ ਦੀ ਮੌਤ ਦਾ ਪੁੱਤ ਨੇ ਅੱਖੀਂ ਵੇਖਿਆ ਖ਼ੌਫ਼ਨਾਕ ਮੰਜ਼ਰ, ਸਕੂਲ ਪਹੁੰਚ ਬੋਲਿਆ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e 


author

shivani attri

Content Editor

Related News