ਲਿਵ-ਇਨ-ਰਿਲੇਸ਼ਨਸ਼ਿਪ 'ਚ ਰਹਿਣ ਵਾਲੇ ਜੋੜਿਆਂ ਲਈ ਵੱਡੀ ਖ਼ਬਰ, ਜ਼ਰਾ ਧਿਆਨ ਦੇਣ ਮੁੰਡੇ-ਕੁੜੀਆਂ

Wednesday, Nov 15, 2023 - 01:44 PM (IST)

ਲਿਵ-ਇਨ-ਰਿਲੇਸ਼ਨਸ਼ਿਪ 'ਚ ਰਹਿਣ ਵਾਲੇ ਜੋੜਿਆਂ ਲਈ ਵੱਡੀ ਖ਼ਬਰ, ਜ਼ਰਾ ਧਿਆਨ ਦੇਣ ਮੁੰਡੇ-ਕੁੜੀਆਂ

ਚੰਡੀਗੜ੍ਹ : ਲਿਵ-ਇਨ-ਰਿਲੇਸ਼ਨਸ਼ਿਪ 'ਚ ਰਹਿਣ ਵਾਲੇ ਜੋੜਿਆਂ ਲਈ ਵੱਡੀ ਖ਼ਬਰ ਹੈ। ਦਰਅਸਲ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਅਹਿਮ ਫ਼ੈਸਲਾ ਸੁਣਾਉਂਦੇ ਹੋਏ ਹੁਕਮ ਦਿੱਤਾ ਹੈ ਕਿ ਆਪਣੇ ਪਤੀ ਜਾਂ ਪਤਨੀ ਨੂੰ ਤਲਾਕ ਦਿੱਤੇ ਬਿਨਾਂ ਕਿਸੇ ਹੋਰ ਮਰਦ ਜਾਂ ਔਰਤ ਨਾਲ ਵਾਸਨਾ ਵਾਲੀ ਜ਼ਿੰਦਗੀ ਜਿਊਣ ਵਾਲੇ ਵਿਅਕਤੀ ਦੇ ਰਿਸ਼ਤੇ ਨੂੰ ਲਿਵ-ਇਨ-ਰਿਲੇਸ਼ਨਸ਼ਿਪ ਜਾਂ ਵਿਆਹ ਵਰਗਾ ਰਿਸ਼ਤਾ ਨਹੀਂ ਕਿਹਾ ਜਾ ਸਕਦਾ। ਅਦਾਲਤ ਨੇ ਇਹ ਵੀ ਕਿਹਾ ਕਿ ਇਹ ਆਈ. ਪੀ. ਸੀ. ਦੀ ਧਾਰਾ 494/495 ਤਹਿਤ ਦੂਜੇ ਵਿਆਹ ਜਿੰਨਾ ਅਪਰਾਧ ਹੈ।

ਇਹ ਵੀ ਪੜ੍ਹੋ : ਹੱਸਦੇ-ਖੇਡਦੇ ਪਰਿਵਾਰ 'ਚ ਪੈ ਗਏ ਵੈਣ, ਮਾਂ ਤੇ ਢਾਈ ਸਾਲਾ ਮਾਸੂਮ ਦੀ ਭਿਆਨਕ ਹਾਦਸੇ 'ਚ ਮੌਤ (ਤਸਵੀਰਾਂ)

ਜਸਟਿਸ ਕੁਲਦੀਪ ਤਿਵਾੜੀ ਨੇ ਪਟਿਆਲਾ ਦੇ ਇਕ ਜੋੜੇ ਲਈ ਪੁਲਸ ਸੁਰੱਖਿਆ ਦਾ ਹੁਕਮ ਦੇਣ ਤੋਂ ਇਨਕਾਰ ਕਰਦੇ ਹੋਏ ਇਹ ਟਿੱਪਣੀ ਕੀਤੀ। ਉਨ੍ਹਾਂ ਨੇ ਦੇਖਿਆ ਕਿ ਵਿਅਕਤੀ ਦਾ ਪਹਿਲਾਂ ਵੀ ਵਿਆਹ ਹੋ ਚੁੱਕਾ ਹੈ ਅਤੇ ਉਕਤ ਵਿਆਹ ਤੋਂ ਉਸ ਦੀ 2 ਸਾਲ ਦੀ ਧੀ ਵੀ ਹੈ। ਹਾਈਕੋਰਟ ਨੇ ਕਿਹਾ ਕਿ ਆਪਣੇ ਪਹਿਲੇ ਪਤੀ ਜਾਂ ਪਤਨੀ ਤੋਂ ਤਲਾਕ ਲਏ ਬਿਨਾਂ ਪਟੀਸ਼ਨਕਰਤਾ ਪੁਰਸ਼ ਦੂਜੀ ਔਰਤ (ਲਿਵ ਇਨ ਪਾਰਟਨਰ) ਨਾਲ ਵਾਸਨਾਪੂਰਣ ਜ਼ਿੰਦਗੀ ਜੀਅ ਰਿਹਾ ਹੈ। ਇਹ ਆਈ. ਪੀ. ਸੀ. ਦੀ ਧਾਰਾ 494/495 ਦੇ ਤਹਿਤ ਦੰਡਯੋਗ ਅਪਰਾਧ ਬਣਦਾ ਹੈ। ਇਸ 'ਚ ਜੁਰਮਾਨੇ ਨਾਲ ਵੱਧ ਤੋਂ ਵੱਧ 7 ਸਾਲ ਦੀ ਸਜ਼ਾ ਹੋ ਸਕਦੀ ਹੈ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਇਜਲਾਸ ਨੂੰ ਲੈ ਕੇ ਆਈ ਨਵੀਂ ਅਪਡੇਟ, ਪੜ੍ਹੋ ਕੀ ਹੈ ਪੂਰੀ ਖ਼ਬਰ

ਸੁਣਵਾਈ ਦੌਰਾਨ ਅਦਾਲਤ ਨੂੰ ਦੱਸਿਆ ਗਿਆ ਕਿ ਪਟੀਸ਼ਨਕਰਤਾ ਪੁਰਸ਼ ਅਤੇ ਉਸ ਦੀ ਪਤਨੀ ਵਿਚਕਾਰ ਤਲਾਕ ਦਾ ਮਾਮਲਾ ਫੈਮਿਲੀ ਕੋਰਟ 'ਚ ਪੈਂਡਿੰਗ ਹੈ। ਦਰਅਸਲ ਪਟੀਸ਼ਨਕਰਤਾ ਵਿਅਕਤੀ ਅਤੇ ਉਸ ਦੀ ਲਿਵ-ਇਨ ਪਾਰਟਨਰ ਨੇ ਰਿਸ਼ਤੇਦਾਰਾਂ ਤੋਂ ਜਾਨ ਦਾ ਖ਼ਤਰਾ ਦੱਸ ਕੇ ਪੁਲਸ ਸੁਰੱਖਿਆ ਦੀ ਮੰਗ ਕਰਦੇ ਹੋਏ ਅਦਾਲਤ ਦਾ ਦਰਵਾਜ਼ਾ ਖੜਕਾਇਆ ਸੀ। ਅਦਾਲਤ ਨੇ ਕਿਹਾ ਕਿ ਇਨ੍ਹਾਂ ਦੋਸ਼ਾਂ ਦਾ ਸਮਰਥਨ ਕਰਨ ਲਈ ਰਿਕਾਰਡ 'ਤੇ ਕੋਈ ਸਮੱਗਰੀ ਨਹੀਂ ਰੱਖੀ ਗਈ ਅਤੇ ਨਾ ਹੀ ਅਜਿਹੀ ਕਿਸੇ ਮਿਸਾਲ ਦਾ ਹਵਾਲਾ ਦਿੱਤਾ ਗਿਆ ਸੀ। ਹਾਈਕੋਰਟ ਨੇ ਕਿਹਾ ਕਿ ਅਜਿਹਾ ਦੋਸ਼ਾਂ ਨੂੰ ਅਦਾਲਤ ਵੱਲੋਂ ਆਸਾਨੀ ਨਾਲ ਅਤੇ ਭੋਲੇਪਣ ਨਾਲ ਸਵੀਕਾਰ ਨਹੀਂ ਕੀਤਾ ਜਾ ਸਕਦਾ। ਇਸ ਲਈ ਅਦਾਲਤ ਵੱਲੋਂ ਉਕਤ ਜੋੜੇ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਗਿਆ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News