ਦੀਵਾਲੀ 'ਤੇ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, ਹੋ ਗਏ ਮਾਲੋ-ਮਾਲ, ਜਾਰੀ ਹੋਏ Order

Wednesday, Nov 08, 2023 - 12:21 PM (IST)

ਦੀਵਾਲੀ 'ਤੇ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, ਹੋ ਗਏ ਮਾਲੋ-ਮਾਲ, ਜਾਰੀ ਹੋਏ Order

ਚੰਡੀਗੜ੍ਹ : ਦੀਵਾਲੀ ਤੋਂ ਪਹਿਲਾਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ (ਡੀ. ਏ.) 4 ਫ਼ੀਸਦੀ ਵਧਾਉਣ ਦਾ ਫ਼ੈਸਲਾ ਲਿਆ ਹੈ। ਇਸ ਬਾਰੇ ਪ੍ਰਸ਼ਾਸਨ ਦੇ ਵਿੱਤ ਸਕੱਤਰ ਵੱਲੋਂ ਮੰਗਲਵਾਰ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ। ਮੁਲਾਜ਼ਮਾਂ ਦਾ ਡੀ. ਏ. 4 ਫ਼ੀਸਦੀ ਵਧਾਇਆ ਗਿਆ ਹੈ। ਮੁਲਾਜ਼ਮਾਂ ਨੂੰ ਡੀ. ਏ. ਦਾ ਫ਼ਾਇਦਾ ਇਕ ਜੁਲਾਈ ਤੋਂ ਮਿਲੇਗਾ, ਜੋ ਕਿ 42 ਫ਼ੀਸਦੀ ਤੋਂ 46 ਫ਼ੀਸਦੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਚੰਗੀ ਖ਼ਬਰ, ਹੁਣ ਇਕ ਘੰਟੇ 'ਚ ਪਹੁੰਚ ਜਾਵੋਗੇ Shimla, ਜਾਣੋ ਕਿਵੇਂ

ਇਹ ਫ਼ੈਸਲਾ ਕੇਂਦਰੀ ਮੁਲਾਜ਼ਮਾਂ 'ਤੇ ਵੀ ਲਾਗੂ ਹੋਵੇਗਾ। ਇਸ ਤੋਂ ਪਹਿਲਾਂ 20 ਅਕਤੂਬਰ ਨੂੰ ਮਨਿਸਟਰੀ ਆਫ ਹੋਮ ਅਫੇਅਰਜ਼ ਨੇ ਕੇਂਦਰੀ ਮੁਲਾਜ਼ਮਾਂ ਦੇ ਨਾਲ-ਨਾਲ ਪ੍ਰਸ਼ਾਸਨ ਦੇ ਮੁਲਾਜ਼ਮਾਂ ਦਾ ਡੀ. ਏ. 4 ਫ਼ੀਸਦੀ ਵਧਾਉਣ ਦੇ ਨਿਰਦੇਸ਼ ਜਾਰੀ ਕੀਤੇ ਸਨ। ਦੂਜੇ ਪਾਸੇ ਤਿਉਹਾਰੀ ਸੀਜ਼ਨ 'ਚ ਮੁਲਾਜ਼ਮਾਂ ਲਈ ਬੋਨਸ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਪਟਾਕਿਆਂ ਦੀ ਵਿਕਰੀ ਤੇ ਵਰਤੋਂ 'ਤੇ ਪਾਬੰਦੀ ਸਬੰਧੀ ਹੁਕਮ ਜਾਰੀ, ਪੜ੍ਹੋ ਪੂਰੀ ਖ਼ਬਰ

ਵਿਭਾਗ ਦੇ ਨਿਰਦੇਸ਼ਾਂ 'ਤੇ ਕੇਂਦਰੀ ਅਤੇ ਪ੍ਰਸ਼ਾਸਨ ਦੇ ਮੁਲਾਜ਼ਮਾਂ ਨੂੰ 7000 ਰੁਪਏ ਤੱਕ ਦੇ ਬੋਨਸ ਦਿੱਤੇ ਜਾਣ ਦੀ ਸੀਲਿੰਗ ਲਾਈ ਹੈ। ਬੋਨਸ ਦੀ ਸਹੂਲਤ ਗਰੁੱਪ ਸੀ ਦੇ ਨਾਲ-ਨਾਲ ਗਰੁੱਪ ਬੀ ਦੇ ਉਨ੍ਹਾਂ ਮੁਲਾਜ਼ਮਾਂ ਨੂੰ ਮਿਲੇਗੀ, ਜੋ ਕਿਸੇ ਹੋਰ ਬੋਨਸ ਸਕੀਮ ਨਾਲ ਲਿੰਕ ਨਹੀਂ ਹਨ। ਵਿਭਾਗ ਨੇ ਇਸ਼ ਬਾਰੇ ਪ੍ਰਸ਼ਾਸਨ ਨੂੰ 17 ਅਕਤੂਬਰ ਨੂੰ ਚਿੱਠੀ ਭੇਜੀ ਸੀ, ਜਿਸ ਨੂੰ ਪ੍ਰਸ਼ਾਸਨ ਨੇ ਮੰਗਲਵਾਰ ਨੂੰ ਅਡਾਪਟ ਕਰਕੇ ਹੁਕਮ ਜਾਰੀ ਕੀਤੇ ਹਨ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News