ਅਸਲਾ ਧਾਰਕਾਂ ਲਈ ਵੱਡੀ ਖ਼ਬਰ, ਰੱਦ ਕੀਤੇ ਲਾਇਸੈਂਸ, ਹਥਿਆਰ ਰੱਖਣ ਦੇ ਸ਼ੌਕੀਨਾਂ ''ਚ ਮਚੀ ਤੜਥੱਲੀ
Thursday, Feb 12, 2026 - 10:50 AM (IST)
ਲੁਧਿਆਣਾ (ਵੈੱਬ ਡੈਸਕ, ਰਾਜ) : ਸ਼ਹਿਰ 'ਚ ਵੱਧਦੀਆਂ ਅਪਰਾਧਿਕ ਵਾਰਦਾਤਾਂ ਅਤੇ ਕਾਨੂੰਨ ਵਿਵਸਥਾ ਨੂੰ ਸੁਧਾਰਨ ਲਈ ਲੁਧਿਆਣਾ ਪੁਲਸ ਐਕਸ਼ਨ ਮੋਡ 'ਚ ਹੈ। ਪੁਲਸ ਕਮਿਸ਼ਨਰ ਨੇ ਜਾਣਕਾਰੀ ਦਿੱਤੀ ਹੈ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਅਤੇ ਹਥਿਆਰਾਂ ਦੇ ਦਮ 'ਤੇ ਦਹਿਸ਼ਤ ਪੈਦਾ ਕਰਨ ਵਾਲੇ ਕਰੀਬ 200 ਅਸਲਾ ਧਾਰਕਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ। ਪੁਲਸ ਦੀ ਇਸ ਵੱਡੀ ਸਟ੍ਰਾਈਕ ਕਾਰਨ ਹਥਿਆਰ ਰੱਖਣ ਦੇ ਸ਼ੌਕੀਨਾਂ 'ਚ ਹੜਕੰਪ ਮਚ ਗਿਆ ਹੈ।
ਇਹ ਵੀ ਪੜ੍ਹੋ : LPG ਗੈਸ ਸਿਲੰਡਰਾਂ ਦੀ ਸਪਲਾਈ ਨੂੰ ਲੈ ਕੇ ਵੱਡਾ ਸੰਕਟ! ਪੰਜਾਬ ਦੇ 56 ਪਿੰਡਾਂ 'ਚ ਮਚੀ ਹਾਹਾਕਾਰ
ਪੁਲਸ ਕਮਿਸ਼ਨਰ ਨੇ ਸਪੱਸ਼ਟ ਕੀਤਾ ਹੈ ਕਿ ਹੁਣ ਅਸਲਾ ਧਾਰਕਾਂ ਪ੍ਰਤੀ ਕੋਈ ਨਰਮੀ ਨਹੀਂ ਵਰਤੀ ਜਾਵੇਗੀ ਅਤੇ ਜਿਨ੍ਹਾਂ ਦੇ ਲਾਇਸੈਂਸ ਰੱਦ ਕੀਤੇ ਗਏ ਹਨ, ਉਨ੍ਹਾਂ ਖ਼ਿਲਾਫ਼ ਅਗਲੇਰੀ ਕਾਨੂੰਨੀ ਪ੍ਰਕਿਰਿਆ ਵੀ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਹਥਿਆਰਾਂ ਦੇ ਨਿਯਮਾਂ ਦੀ ਉਲੰਘਣਾ ਹੋਈ ਤਾਂ ਸਿੱਧਾ ਲਾਇਸੈਂਸ ਰੱਦ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪੁਲਸ ਨੇ ਸਿਵਲ ਹਸਪਤਾਲ ਦੇ ਐੱਸ. ਐੱਮ. ਓ. ਤੋਂ 11 ਵਿਅਕਤੀਆਂ ਦੀ ਡੋਪ ਟੈਸਟ ਰਿਪੋਰਟਾਂ ਬਾਰੇ ਸਪੱਸ਼ਟੀਕਰਨ ਮੰਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! ਸਫ਼ਰ ਕਰਨ ਤੋਂ ਪਹਿਲਾਂ ਪੜ੍ਹੋ ਜ਼ਰੂਰੀ ਅਪਡੇਟ
ਸ਼ੱਕ ਜਤਾਇਆ ਜਾ ਰਿਹਾ ਹੈ ਕਿ ਪਿਛਲੇ ਕੁੱਝ ਸਮੇਂ ਦੌਰਾਨ ਨਕਲੀ ਡੋਪ ਟੈਸਟ ਰਿਪੋਰਟਾਂ ਤਿਆਰ ਕਰਵਾ ਕੇ ਲਾਇਸੈਂਸ ਬਣਵਾਏ ਜਾਂ ਰਿਨਿਊ ਕਰਵਾਏ ਗਏ ਸਨ। ਦੂਜੇ ਪਾਸੇ ਸਿਵਲ ਹਸਪਤਾਲ ਦੇ ਐੱਸ. ਐੱਮ. ਓ. ਅਖਿਲ ਸਰੀਨ ਨੇ ਕਿਹਾ ਇਹ 11 ਸ਼ੱਕੀ ਰਿਪੋਰਟਾਂ ਉਨ੍ਹਾਂ ਦੇ ਅਹੁਦਾ ਸੰਭਾਲਣ ਤੋਂ ਪਹਿਲਾਂ ਦੀਆਂ ਹਨ, ਪਰ ਫਿਰ ਵੀ ਇਨ੍ਹਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਫਰਜ਼ੀਵਾੜੇ ਨੂੰ ਰੋਕਿਆ ਜਾ ਸਕੇ। ਉਨ੍ਹਾਂ ਭਰੋਸਾ ਦਿੱਤਾ ਕਿ ਸਾਰਾ ਕੰਮ ਪਾਰਦਰਸ਼ੀ ਤਰੀਕੇ ਨਾਲ ਕੀਤਾ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
