ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਚੰਗੀ ਖ਼ਬਰ, ਤਹਿਸੀਲ ਜਾਣ ਵਾਲੇ ਲੋਕ ਦੇਣ ਧਿਆਨ

Thursday, Mar 06, 2025 - 04:07 PM (IST)

ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਚੰਗੀ ਖ਼ਬਰ, ਤਹਿਸੀਲ ਜਾਣ ਵਾਲੇ ਲੋਕ ਦੇਣ ਧਿਆਨ

ਜਲੰਧਰ (ਚੋਪੜਾ)–ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਐਡੀਸ਼ਨਲ ਚੀਫ਼ ਸੈਕਰੇਟਰੀ ਅਤੇ ਫਾਈਨਾਂਸ਼ੀਅਲ ਕਮਿਸ਼ਨਰ ਰੈਵੇਨਿਊ ਅਨੁਰਾਗ ਵਰਮਾ ਨੇ ਬੀਤੇ ਦਿਨ ਵੱਡੇ ਪੱਧਰ ’ਤੇ ਸੂਬਾ ਭਰ ਦੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲਿਆਂ ਦੇ ਹੁਕਮ ਜਾਰੀ ਕੀਤੇ। ਇਨ੍ਹਾਂ ਹੁਕਮਾਂ ਵਿਚ ਜਲੰਧਰ ਜ਼ਿਲ੍ਹੇ ਵਿਚ ਤਾਇਨਾਤ 6 ਤਹਿਸੀਲਦਾਰਾਂ ਅਤੇ 12 ਨਾਇਬ ਤਹਿਸੀਲਦਾਰਾਂ ਦਾ ਦੂਜੇ ਜ਼ਿਲ੍ਹਿਆਂ ਵਿਚ ਤਬਾਦਲਾ ਕਰ ਦਿੱਤਾ ਗਿਆ ਪਰ ਜਲੰਧਰ ਜ਼ਿਲ੍ਹੇ ਵਿਚ ਕਿਸੇ ਵੀ ਨਵੇਂ ਤਹਿਸੀਲਦਾਰ ਦੀ ਤਾਇਨਾਤੀ ਨਹੀਂ ਹੋਈ, ਜਦਕਿ ਜ਼ਿਲ੍ਹੇ ਵਿਚ 12 ਨਵੇਂ ਨਾਇਬ ਤਹਿਸੀਲਦਾਰ ਤਾਇਨਾਤ ਕਰ ਦਿੱਤੇ ਗਏ ਹਨ, ਜੋਕਿ ਹੁਣ ਜ਼ਿਲ੍ਹੇ ਵਿਚ ਰਜਿਸਟਰੀਆਂ ਤੋਂ ਇਲਾਵਾ ਪ੍ਰਾਪਰਟੀ ਨਾਲ ਸਬੰਧਤ ਦਸਤਾਵੇਜ਼ ਅਪਰੂਵਲ ਦੇਣ ਸਮੇਤ ਹੋਰ ਵਿਭਾਗੀ ਕੰਮ ਵੇਖਣਗੇ।

ਇਹ ਵੀ ਪੜ੍ਹੋ : ਰੇਲ ਯਾਤਰੀਆਂ ਲਈ ਅਹਿਮ ਖ਼ਬਰ, ਹੋਲੀ ਮੌਕੇ ਰੇਲਵੇ ਵਿਭਾਗ ਵੱਲੋਂ ਵੱਡਾ ਐਲਾਨ

PunjabKesari

ਜ਼ਿਕਰਯੋਗ ਹੈ ਕਿ ਸਿਰਫ਼ ਸ਼ਾਹਕੋਟ ਜ਼ਿਲ੍ਹੇ ਵਿਚ ਤਾਇਨਾਤ ਤਹਿਸੀਲਦਾਰ ਮਨਿੰਦਰ ਸਿੰਘ ਸਿੱਧੂ ਭਗਵੰਤ ਮਾਨ ਦੇ ਡੰਡੇ ਤੋਂ ਬਚ ਗਏ ਹਨ ਕਿਉਂਕਿ ਉਨ੍ਹਾਂ ਨੂੰ ਬੀਤੇ ਮਹੀਨਿਆਂ ਦੌਰਾਨ ਪੰਜਾਬ ਐਂਡ ਹਰਿਆਣਾ ਹਾਈਕੋਰਟ ਤੋਂ ਬਤੌਰ ਤਹਿਸੀਲਦਾਰ ਸ਼ਾਹਕੋਟ ਦੀ ਸੀਟ ’ਤੇ ਕੰਮ ਕਰਨ ਲਈ ਸਟੇਅ ਮਿਲਿਆ ਹੋਇਆ ਹੈ, ਜਿਸ ਕਾਰਨ ਤਬਾਦਲਿਆਂ ਦੀ ਸੂਚੀ ਵਿਚ ਉਨ੍ਹਾਂ ਨੂੰ ਬਾਹਰ ਰੱਖਿਆ ਗਿਆ ਹੈ। ਪਰ ਪੰਜਾਬ ਦੇ ਇਤਿਹਾਸ ਵਿਚ ਸ਼ਾਇਦ ਪਹਿਲੀ ਵਾਰ ਵੇਖਣ ਨੂੰ ਮਿਲਿਆ ਹੈ ਕਿ ਪੰਜਾਬ ਸਰਕਾਰ ਨੇ ਇੰਨੀ ਵੱਡੀ ਗਿਣਤੀ ਵਿਚ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਇਕੋ ਸਮੇਂ ਤਬਾਦਲੇ ਕੀਤੇ ਹਨ ਅਤੇ ਤਬਾਦਲਿਆਂ ਵਿਚ ਅਧਿਕਾਰੀਆਂ ਨੂੰ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿਚ ਟਰਾਂਸਫ਼ਰ ਕਰਨ ਦੀ ਬਜਾਏ ਉਨ੍ਹਾਂ ਨੂੰ ਜ਼ਿਲ੍ਹੇ ਅਲਾਟ ਕੀਤੇ ਗਏ ਹਨ।

ਇਹ ਵੀ ਪੜ੍ਹੋ :  ਲੱਗਣਗੀਆਂ ਮੌਜਾਂ: ਪੰਜਾਬ 'ਚ ਲਗਾਤਾਰ ਦੋ ਛੁੱਟੀਆਂ

ਹੁਣ ਸਰਕਾਰ ਨੇ ਹਰੇਕ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਨੂੰ ਪਾਵਰ ਦੇ ਦਿੱਤੀ ਹੈ ਕਿ ਉਹ ਆਪਣੇ ਸਬੰਧਤ ਜ਼ਿਲਿਆਂ ਦੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਕਿਸ ਤਹਿਸੀਲ ਅਤੇ ਸਬ-ਤਹਿਸੀਲ ਦਾ ਕੰਮਕਾਜ ਸੌਂਪਣਾ ਹੈ, ਦਾ ਫ਼ੈਸਲਾ ਲੈਣਗੇ। ਕਿਉਂਕਿ ਪੰਜਾਬ ਦਾ ਮਹੱਤਵਪੂਰਨ ਜ਼ਿਲ੍ਹਾ ਮੰਨੇ ਜਾਂਦੇ ਜਲੰਧਰ ਵਿਚ ਤਹਿਸੀਲਦਾਰਾਂ ਦੇ ਤਬਾਦਲਿਆਂ ਦੇ ਬਦਲੇ ਕਿਸੇ ਨਵੇਂ ਤਹਿਸੀਲਦਾਰ ਨੂੰ ਤਾਇਨਾਤ ਨਹੀਂ ਕੀਤਾ ਗਿਆ, ਜਿਸ ਕਾਰਨ ਹੁਣ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਹੀ ਫ਼ੈਸਲਾ ਕਰਨਗੇ ਕਿ ਕਿਸ ਨਾਇਬ ਤਹਿਸੀਲਦਾਰ ਨੂੰ ਕਿਸ ਤਹਿਸੀਲ ਅਤੇ ਸਬ-ਤਹਿਸੀਲ ਦੀ ਜ਼ਿੰਮੇਵਾਰੀ ਸੌਂਪੀ ਜਾਵੇ।

ਇਹ ਵੀ ਪੜ੍ਹੋ : ਹੱਦ ਹੀ ਹੋ ਗਈ! ਚਾਵਾਂ ਨਾਲ ਸ਼ੋਅਰੂਮ 'ਚੋਂ ਕੱਢਵਾਈ ਸਕੂਟਰੀ, ਰੋਡ 'ਤੇ ਚੜ੍ਹਦੇ ਹੀ ਪੁਲਸ ਨੇ ਕਰ 'ਤਾ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e 


author

shivani attri

Content Editor

Related News