ਰਜਿਸਟਰੀਆਂ ਕਰਾਉਣ ਵਾਲਿਆਂ ਲਈ ਵੱਡੀ ਖ਼ਬਰ! ਕਿਤੇ ਆਖ਼ਰੀ ਤਾਰੀਖ਼...
Wednesday, Feb 19, 2025 - 09:59 AM (IST)

ਮੋਹਾਲੀ (ਨਿਆਮੀਆਂ) : ਪੰਜਾਬ ਸਰਕਾਰ ਵੱਲੋਂ ਅਣ-ਅਧਿਕਾਰਤ ਕਾਲੋਨੀਆਂ ’ਚ ਸਥਿਤ 500 ਵਰਗ ਗਜ਼ ਤੱਕ ਦੇ ਆਪਣੇ ਪਲਾਟਾਂ ਦੀ ਰਜਿਸਟਰੀ ਕਰਵਾਉਣ ਦੀ ਆਖ਼ਰੀ ਮਿਤੀ 28 ਫਰਵਰੀ ਹੈ। ਇਸ ਲਈ ਜ਼ਿਲ੍ਹੇ ਦੇ ਜਿਹੜੇ ਲੋਕਾਂ ਨੇ ਹਾਲੇ ਤੱਕ ਇਸ ਪਾਲਸੀ ਦਾ ਲਾਭ ਨਹੀਂ ਲਿਆ, ਉਹ ਬਿਨਾਂ ਦੇਰੀ ਕੀਤਿਆਂ ਪਾਲਸੀ ’ਚ ਦਰਜ ਹਦਾਇਤਾਂ ਮੁਤਾਬਕ ਆਪਣੀਆਂ ਰਜਿਸਟਰੀਆਂ ਕਰਵਾ ਕੇ ਇਸ ਦਾ ਵੱਧ ਤੋਂ ਵੱਧ ਲਾਭ ਲੈਣ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ 1 ਦਸੰਬਰ 2024 ਤੋਂ ਲਾਗੂ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ ’ਚ ਸੋਧ ਦਾ ਲਾਭ ਆਮ ਲੋਕਾਂ ਤੱਕ ਯਕੀਨੀ ਬਣਾਉਣ ਲਈ ਜ਼ਿਲ੍ਹਾ ਮੋਹਾਲੀ ਦੀਆਂ ਸਾਰੀਆਂ ਤਹਿਸੀਲਾਂ ਤੇ ਸਬ-ਤਹਿਸੀਲਾਂ ਦੇ ਸਬ-ਰਜਿਸਟਰਾਰਾਂ ਤੇ ਸੰਯੁਕਤ ਸਬ-ਰਜਿਸਟਰਾਰਾਂ ਨੂੰ ਹਦਾਇਤ ਕੀਤੀ ਹੋਈ ਹੈ।
ਇਹ ਵੀ ਪੜ੍ਹੋ : ਪੁਲਸ ਮੁਲਾਜ਼ਮਾਂ ਦੇ ਡਿਊਟੀ Time ਨੂੰ ਲੈ ਕੇ ਅਹਿਮ ਖ਼ਬਰ! ਨਹੀਂ ਮਿਲਦੀ ਕੋਈ ਛੁੱਟੀ
ਇਸ ਸੋਧ ਮੁਤਾਬਕ ਹਾਊਸਿੰਗ ਤੇ ਸ਼ਹਿਰੀ ਵਿਕਾਸ ਤੇ ਸਥਾਨਕ ਸਰਕਾਰਾਂ ਵਿਭਾਗਾਂ ਤੋਂ ਐੱਨ. ਓ. ਸੀਜ਼. ਦੀ ਛੋਟ ਸਿਰਫ਼ 28 ਫਰਵਰੀ 2025 ਤੱਕ ਵੈਧ ਹੈ, ਇਸ ਲਈ ਲਾਭਪਾਤਰੀਆਂ ਨੂੰ ਇਸ ਦਿਨ ਤੋਂ ਪਹਿਲਾਂ ਜਾਂ ਅਖ਼ੀਰ ਤੱਕ ਨੋਟੀਫਿਕੇਸ਼ਨ ਅਨੁਸਾਰ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਧਮਾਕਾ! ਟੁੱਟ ਗਏ ਦੁਕਾਨਾਂ ਦੇ ਸ਼ੀਸ਼ੇ, ਇੱਧਰ-ਉਧਰ ਭੱਜਣ ਲੱਗੇ ਲੋਕ (ਤਸਵੀਰਾਂ)
ਉਨ੍ਹਾਂ ਕਿਹਾ ਕਿ ਨੋਟੀਫਿਕੇਸ਼ਨ ਅਨੁਸਾਰ ਕੋਈ ਵੀ ਵਿਅਕਤੀ ਜਿਸ ਨੇ 31 ਜੁਲਾਈ 2024 ਤੱਕ ਅਣ-ਅਧਿਕਾਰਤ ਕਾਲੋਨੀ 'ਚ ਸਥਿਤ 500 ਵਰਗ ਗਜ਼ ਤੱਕ ਦੇ ਖੇਤਰ ਲਈ ਅਸਟਾਮ ਪੇਪਰ ’ਤੇ ਵਿਕਰੀ ਲਈ ਸਮਝੌਤਾ ਕੀਤਾ ਹੈ ਜਾਂ ‘ਪਾਵਰ ਆਫ਼ ਅਟਾਰਨੀ’ ਬਣਾਈ ਹੈ ਜਾਂ ਕਿਸੇ ਰਜਿਸਟਰਡ ਪੇਪਰ ’ਤੇ ਜ਼ਮੀਨ ਦੇ ਟਾਈਟਲ ਵਾਲੇ ਦਸਤਾਵੇਜ਼ ਤਹਿਤ ਅਜਿਹੇ ਪਲਾਟ ਦੀ ਰਜਿਸਟਰੀ ਲਈ ਇਕਰਾਰ ਕੀਤਾ ਹੈ ਤਾਂ ਉਹ ਸਬ-ਰਜਿਸਟਰਾਰ ਜਾਂ ਸੰਯੁਕਤ ਸਬ-ਰਜਿਸਟਰਾਰ ਕੋਲ ਬਿਨਾਂ ਐੱਨ. ਓ. ਸੀ. ਰਜਿਸਟਰੀ ਕਰਵਾਉਣ ਦਾ ਹੱਕਦਾਰ ਹੋਵੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8