ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਵਿਭਾਗ ਵਲੋਂ ਜਾਰੀ ਹੋਏ ਹੁਕਮ

Saturday, Sep 28, 2024 - 06:15 PM (IST)

ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਵਿਭਾਗ ਵਲੋਂ ਜਾਰੀ ਹੋਏ ਹੁਕਮ

ਲੁਧਿਆਣਾ (ਵਿੱਕੀ) : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਲਗਭਗ 6 ਮਹੀਨਿਆਂ ਬਾਅਦ ਹੋਣ ਵਾਲੀਆਂ ਪੀ. ਐੱਸ. ਈ. ਬੀ. 8ਵੀਂ, 10ਵੀਂ ਅਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀ ਹਨ। ਬੋਰਡ ਨੇ ਇਹ ਯਕੀਨੀ ਬਣਾਉਣ ਲਈ ਪਹਿਲਾਂ ਹੀ ਪ੍ਰਬੰਧ ਕਰਨੇ ਸ਼ੁਰੂ ਕਰ ਦਿੱਤੇ ਹਨ ਕਿ ਪ੍ਰੀਖਿਆ ਦੇ ਦਿਨਾਂ ਦੌਰਾਨ ਪ੍ਰੀਖਿਆ ਕੇਂਦਰਾਂ ਅਤੇ ਉਮੀਦਵਾਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਤਾਂ ਜੋ ਹਰ ਕਮੀ ਨੂੰ ਸਮੇਂ ਸਿਰ ਪੂਰਾ ਕੀਤਾ ਜਾ ਸਕੇ। ਇਸੇ ਲੜੀ ਤਹਿਤ ਬੋਰਡ ਨੇ 2025 ’ਚ ਹੋਣ ਵਾਲੀਆਂ ਸਾਲਾਨਾ ਪ੍ਰੀਖਿਆਵਾਂ ਲਈ ਅਹਿਮ ਹਦਾਇਤਾਂ ਜਾਰੀ ਕੀਤੀਆਂ ਹਨ, ਜਿਸ ’ਚ ਸਾਰੇ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੀ ਲਾਗਇਨ ਆਈ. ਡੀ. ’ਤੇ ਸਕੂਲ ਦੇ ਬੁਨਿਆਦੀ ਢਾਂਚੇ ਦੀ ਰਿਪੋਰਟ ਅੱਪਲੋਡ ਕਰਨ। ਇਹ ਰਿਪੋਰਟ 8ਵੀਂ, 10ਵੀਂ ਅਤੇ 12ਵੀਂ ਜਮਾਤ ਲਈ ਪ੍ਰੀਖਿਆ ਕੇਂਦਰ ਸਥਾਪਿਤ ਕਰਨ ਲਈ ਜ਼ਰੂਰੀ ਹੈ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਜਾਰੀ ਹੋਈ ਐਡਵਾਇਜ਼ਰੀ, ਹੋ ਜਾਓ ਸਾਵਧਾਨ

ਬੋਰਡ ਦਾ ਮੰਨਣਾ ਹੈ ਕਿ ਜੇਕਰ ਸਕੂਲਾਂ ਦੇ ਬੁਨਿਆਦੀ ਢਾਂਚੇ ਦੀ ਰਿਪੋਰਟ ਸਮੇਂ ਸਿਰ ਆ ਜਾਂਦੀ ਹੈ ਤਾਂ ਪ੍ਰਬੰਧ ਕਰਨਾ ਆਸਾਨ ਹੋ ਜਾਵੇਗਾ। ਬੋਰਡ ਦੇ ਸੂਤਰਾਂ ਅਨੁਸਾਰ ਅਕਤੂਬਰ ਦਾ ਮਹੀਨਾ ਤਿਉਹਾਰਾਂ ’ਚ ਬੀਤ ਜਾਵੇਗਾ, ਇਸ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਬੋਰਡ ਨੇ ਸਕੂਲਾਂ ਨੂੰ ਕਿਹਾ ਕਿ ਇਹ ਰਿਪੋਰਟ ਹਰ ਹਾਲਤ ’ਚ 11 ਅਕਤੂਬਰ ਤੱਕ ਜਮ੍ਹਾ ਕਰਵਾਉਣੀ ਲਾਜ਼ਮੀ ਹੋਵੇਗੀ।

ਇਹ ਵੀ ਪੜ੍ਹੋ : ਪੰਜਾਬੀਆਂ ਲਈ ਅਹਿਮ ਖ਼ਬਰ, ਮੌਸਮ ਵਿਭਾਗ ਨੇ ਕਰ ਦਿੱਤੀ ਵੱਡੀ ਭਵਿੱਖਬਾਣੀ

ਜਾਣਕਾਰੀ ਅਨੁਸਾਰ ਸਕੂਲ ਮੁਖੀਆਂ ਲਈ ਰਜਿਸਟ੍ਰੇਸ਼ਨ ਪੋਰਟਲ ’ਤੇ ਲਾਗਇਨ ਆਈ. ਡੀ. ਰਾਹੀਂ ਸਕੂਲ ਪ੍ਰੋਫਾਈਲ ਤਹਿਤ ਬੁਨਿਆਦੀ ਢਾਂਚਾ ਫਾਰਮ ਭਰਨਾ ਲਾਜ਼ਮੀ ਹੋਵੇਗਾ। ਇਸ ਦੇ ਨਾਲ ਹੀ ਪ੍ਰੀਖਿਆ ਕੇਂਦਰ ਨਾਲ ਸਬੰਧਤ ਪ੍ਰਸ਼ਨ-ਪੱਤਰਾਂ ਨੂੰ ਨਜ਼ਦੀਕੀ ਬੈਂਕ ਦੀ ਸੁਰੱਖਿਅਤ ਹਿਰਾਸਤ ’ਚ ਰੱਖਣ ਦਾ ਬਦਲ ਚੁਣਨਾ ਜ਼ਰੂਰੀ ਹੋਵੇਗਾ। ਮਾਰਚ 2025 ਇਮਤਿਹਾਨਾਂ ਦੌਰਾਨ, ਹਰ ਪ੍ਰੀਖਿਆ ਵਾਲੇ ਦਿਨ ਦੀਆਂ ਹੱਲ ਕੀਤੀਆਂ ਉੱਤਰ-ਪੱਤਰੀਆਂ ਨੂੰ ਨਜ਼ਦੀਕੀ ਸੰਗ੍ਰਹਿ ਕੇਂਦਰ ’ਤੇ ਜਮ੍ਹਾ ਕਰਨ ਦਾ ਬਦਲ ਚੁਣਨਾ ਵੀ ਜ਼ਰੂਰੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਸਕੂਲ ਦੇ ਬਾਹਰ ਚੱਲੀਆਂ ਕਿਰਪਾਨਾਂ, 10ਵੀਂ ਦੇ ਵਿਦਿਆਰਥੀ ਦੀ ਮੌਤ

ਨਕਲ ਸਰਟੀਫਿਕੇਟਾਂ ਦੀ ਦਰੁਸਤੀ, ਤਸਦੀਕ ਅਤੇ ਜਾਰੀ ਕਰਨ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ

ਸਟੇਟ ਕੌਂਸਲ ਫਾਰ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ (ਐੱਸ. ਸੀ. ਈ. ਆਰ. ਟੀ.) ਪੰਜਾਬ ਨੇ ਹਾਲ ਹੀ ’ਚ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐਲੀਮੈਂਟਰੀ ਅਤੇ ਸੈਕੰਡਰੀ ਸਿੱਖਿਆ) ਨੂੰ 5ਵੀਂ ਅਤੇ 8ਵੀਂ ਜਮਾਤ ਦੇ ਨਤੀਜਿਆਂ ਦੇ ਸਰਟੀਫਿਕੇਟਾਂ ’ਚ ਕਿਸੇ ਵੀ ਤਰੁੱਟੀ ਨੂੰ ਠੀਕ ਕਰਨ ਲਈ ਇਕ ਮਹੱਤਵਪੂਰਨ ਨਿਰਦੇਸ਼ ਜਾਰੀ ਕੀਤਾ ਹੈ। ਪੱਤਰ ’ਚ ਦੱਸਿਆ ਗਿਆ ਹੈ ਕਿ ਕਈ ਜ਼ਿਲ੍ਹਿਆਂ ਤੋਂ ਵਿਦਿਆਰਥੀਆਂ ਦੇ ਨਤੀਜੇ ਸਰਟੀਫਿਕੇਟਾਂ ’ਚ ਦਰੁਸਤੀ ਜਾਂ ਤਸਦੀਕ ਕਰਨ ਦੀ ਮੰਗ ਸਬੰਧੀ ਜੋ ਅਰਜ਼ੀਆਂ ਲਗਾਤਾਰ ਪ੍ਰਾਪਤ ਹੋ ਰਹੀਆਂ ਹਨ, ਉਨ੍ਹਾਂ ਦਾ ਹੁਣ ਜ਼ਿਲ੍ਹਾ ਪੱਧਰ ’ਤੇ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ : ਪੰਜਾਬ ਵਾਸੀ ਹੋ ਜਾਣ ਸਾਵਧਾਨ, ਹੋਸ਼ ਉਡਾ ਦੇਵੇਗੀ ਇਹ ਖ਼ਬਰ

ਇਹ ਪੁਸ਼ਟੀ ਕੀਤੀ ਗਈ ਹੈ ਕਿ ਕੰਮ ਨੂੰ ਤੇਜ਼ੀ ਨਾਲ ਪੂਰਾ ਕਰਨ ਦੇ ਯੋਗ ਬਣਾਉਣ ਲਈ ਕਲਾਸ 5ਵੀਂ ਅਤੇ ਕਲਾਸ 8ਵੀਂ ਦੇ ਰਿਕਾਰਡ ਸਾਰੇ ਜ਼ਿਲ੍ਹਾ, ਬਲਾਕ ਅਤੇ ਸਕੂਲ ਪੱਧਰਾਂ ’ਤੇ ਉਪਲੱਬਧ ਹਨ। ਜਾਰੀ ਦਿਸ਼ਾ-ਨਿਰਦੇਸ਼ਾਂ ’ਚ ਕਿਹਾ ਗਿਆ ਹੈ ਕਿ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਆਪਣੇ ਜ਼ਿਲ੍ਹਿਆਂ ’ਚ ਐੱਸ. ਸੀ. ਈ. ਆਰ. ਟੀ. ਵੱਲੋਂ ਜਾਰੀ ਨਤੀਜੇ ਸਰਟੀਫਿਕੇਟਾਂ ’ਚ ਲੋੜੀਂਦੀ ਦਰੁਸਤੀ, ਤਸਦੀਕ ਅਤੇ ਡੁਪਲੀਕੇਟ ਸਰਟੀਫਿਕੇਟ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਖੁਦ ਮੁਕੰਮਲ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਪ੍ਰਕਿਰਿਆ ਦੀ ਪ੍ਰਗਤੀ ਦੀ ਜਾਣਕਾਰੀ ਐੱਸ. ਸੀ. ਈ. ਆਰ. ਟੀ. ਦਫ਼ਤਰ ਨੂੰ ਭੇਜਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਵਿਚ ਔਰਤਾਂ ਲਈ ਜਾਰੀ ਹੋਇਆ ਸਖ਼ਤ ਹੁਕਮ

 


author

Gurminder Singh

Content Editor

Related News