ਪੰਜਾਬ ਦੇ ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ! ਮੁਫ਼ਤ ਕਣਕ ਲਈ ਇਸੇ ਹਫ਼ਤੇ ਹੀ...

Thursday, May 15, 2025 - 09:38 AM (IST)

ਪੰਜਾਬ ਦੇ ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ! ਮੁਫ਼ਤ ਕਣਕ ਲਈ ਇਸੇ ਹਫ਼ਤੇ ਹੀ...

ਲੁਧਿਆਣਾ (ਖੁਰਾਣਾ) : ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਵਲੋਂ ਲੁਧਿਆਣਾ ਜ਼ਿਲ੍ਹੇ ’ਚ ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ’ ਨਾਲ ਜੁੜੇ ਰਾਸ਼ਨ ਕਾਰਡਧਾਰੀਆਂ ਨੂੰ ਇਸੇ ਹਫ਼ਤੇ ਤੋਂ ਮੁਫ਼ਤ ਕਣਕ ਲਈ ਵੰਡ ਕੰਮ ਸ਼ੁਰੂ ਕੀਤਾ ਜਾਵੇਗਾ। ਵਿਭਾਗੀ ਅੰਕੜਿਆਂ ਮੁਤਾਬਕ ਕੇਂਦਰ ਸਰਕਾਰ ਵਲੋਂ ਜ਼ਿਲ੍ਹੇ ਦੇ 4,64021 ਲਾਭਪਾਤਰੀ ਪਰਿਵਾਰਾਂ ਦੇ 17,52421 ਮੈਂਬਰਾਂ ਲਈ ਸਰਕਾਰ ਵਲੋਂ 26.308 ਮੀਟ੍ਰਿਕ ਟਨ ਅਨਾਜ ਜਾਰੀ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਵਲੋਂ ਯੋਜਨਾ ਨਾਲ ਜੁੜੇ ਲਾਭਪਾਤਰ ਪਰਿਵਾਰਾਂ ਨੂੰ ਸਰਕਾਰ ਵਲੋਂ ਅਪ੍ਰੈਲ ਤੋਂ ਲੈ ਕੇ ਜੂਨ 2025 ਤੱਕ ਦੇ 3 ਮਹੀਨਿਆਂ ਦੀ ਮੁਫ਼ਤ ਕਣਕ ਵੰਡਣ ਸਬੰਧੀ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡੀ ਖ਼ਬਰ! ਜਾਰੀ ਹੋ ਗਏ ਨਵੇਂ ਹੁਕਮ

ਅਧਿਕਾਰੀਆਂ ਨੇ ਕਿਹਾ ਕਿ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਸਾਰੀਆਂ 114 ਅਨਾਜ ਮੰਡੀਆਂ ਅਤੇ ਖ਼ਰੀਦ ਕੇਂਦਰਾਂ ’ਚ ਕਣਕ ਦਾ ਫ਼ਸਲੀ ਸੀਜ਼ਨ ਲਗਭਗ ਖ਼ਤਮ ਹੋ ਚੁੱਕਾ ਹੈ। ਅਜਿਹੇ ’ਚ ਵਿਭਾਗੀ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਨੂੰ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਅਤੇ ਅੰਤੋਦਿਆ ਅੰਨ ਯੋਜਨਾ ਨਾਲ ਜੁੜੇ ਰਾਸ਼ਨ ਕਾਰਡਧਾਰੀ ਪਰਿਵਾਰਾਂ ਨੂੰ ਕਣਕ ਵੰਡਣ ਅਤੇ ਸਬੰਧਿਤ ਰਾਸ਼ਨ ਡਿਪੂਆਂ ’ਤੇ ਕਣਕ ਦਾ ਸਟਾਕ ਪਹੁੰਚਾਉਣ ਦੇ ਹੁਕਮ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਨਿਰਧਾਰਿਤ ਸਮੇਂ ਤੱਕ ਹਰ ਰਾਸ਼ਨ ਡਿਪੂ ’ਤੇ ਅਨਾਜ ਪਹੁੰਚਾ ਕੇ ਰਾਸ਼ਨ ਕਾਰਡਧਾਰੀਆਂ ਨੂੰ ਕਣਕ ਵੰਡਣ ਦਾ ਕੰਮ ਸ਼ੁਰੂ ਕੀਤਾ ਜਾ ਸਕੇ।

ਇਹ ਵੀ ਪੜ੍ਹੋ : ਸ਼ਰਾਬ ਦੇ ਠੇਕਿਆਂ ਨਾਲ ਜੁੜੀ ਵੱਡੀ ਖ਼ਬਰ, ਹੁਣ ਪੈ ਗਿਆ ਨਵਾਂ ਪੰਗਾ

ਇਸ ਦੌਰਾਨ ਜੋ ਅਹਿਮ ਖ਼ਬਰ ਉੱਭਰ ਕੇ ਸਾਹਮਣੇ ਆ ਰਹੀ ਹੈ, ਉਹ ਇਹ ਹੈ ਕਿ ਕੇਂਦਰ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਅਤੇ ਅੰਤੋਦਿਆ ਅੰਨ ਯੋਜਨਾ ਨਾਲ ਜੁੜੇ ਪਰਿਵਾਰਾਂ ਦੀ ਈ. ਕੇ. ਵਾਈ. ਸੀ. ਮੁਕੰਮਲ ਕਰਵਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਉਸ ’ਚ ਸਰਕਾਰ ਵਲੋਂ 30 ਜੂਨ ਤੱਕ ਲਈ ਵਾਧਾ ਕਰ ਦਿੱਤਾ ਗਿਆ ਹੈ। ਅਜਿਹੇ 'ਚ ਈ. ਕੇ. ਵਾਈ. ਸੀ. ਪ੍ਰਕਿਰਿਆ ਪੂਰੀ ਨਾ ਹੋਣ ਕਾਰਨ ਯੋਜਨਾ ਨਾਲ ਜੁੜੇ ਹਰ ਵਿਅਕਤੀ ਨੂੰ ਉਸ ਦੇ ਹਿੱਸੇ ਦੀ ਬਣਦੀ ਪੂਰੀ ਕਣਕ ਮਿਲੇਗੀ ਜਾਂ ਫਿਰ ਡਿਪੂ ਹੋਲਡਰ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਇੰਸਪੈਕਟਰ ਨਾਲ ਮਿਲੀ-ਭੁਗਤ ਕਰ ਕੇ ਗਰੀਬਾਂ ਦੇ ਹਿੱਸੇ ਦੀ ਕਣਕ ਦੀ ਕਾਲਾਬਾਜ਼ਾਰੀ ਕਰ ਕੇ ਆਪਣੀਆਂ ਤਿਜੋਰੀਆਂ ਭਰਨ ਦਾ ਕੰਮ ਕਰਨਗੇ।

ਇਹ ਇਕ ਵੱਡਾ ਸਵਾਲ ਬਣਿਆ ਹੋਇਆ ਹੈ ਕਿਉਂਕਿ ਆਮ ਤੌਰ ’ਤੇ ਡਿਪੂ ਹੋਲਡਰ, ਇੰਸਪੈਕਟਰਾਂ ਦੇ ਨਾਲ ਸੈਟਿੰਗ ਕਰ ਕੇ ਲਾਭਪਾਤਰ ਪਰਿਵਾਰਾਂ ਦੇ ਰਾਸ਼ਨ ਕਾਰਡ ’ਚ ਦਰਜ ਪੂਰੇ ਮੈਂਬਰਾਂ ਦੀ ਕਣਕ ’ਚ ਭਾਰੀ ਕੁੰਡੀ ਲਗਾਉਣ ਸਮੇਤ ਮੈਂਬਰਾਂ ਦੀ ਈ. ਕੇ. ਵਾਈ. ਸੀ. ਨਾ ਹੋਣ ਅਤੇ ਰਾਸ਼ਨ ਕਾਰਡ ਕੱਟੇ ਜਾਣ ਦੇ ਨਾਮ ’ਤੇ ਗੁੰਮਰਾਹ ਕਰ ਕੇ ਕਰੀਬ ਜਨਤਾ ਦੇ ਹਿੱਸੇ ਦਾ ਅਨਾਜ ਹੜੱਪਣ ਦੀ ਵੱਡੀ ਸਾਜ਼ਿਸ਼ ਨੂੰ ਅੰਜਾਮ ਦੇਣ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰਦੇ ਰਹਿੰਦੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


author

Babita

Content Editor

Related News