ਪੰਜਾਬ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਲੱਗ ਗਈਆਂ ਮੌਜਾਂ

Monday, Dec 09, 2024 - 03:11 PM (IST)

ਬੁਢਲਾਡਾ (ਬਾਂਸਲ) : ਮਾਲਵੇ 'ਚ ਸਿੱਖਿਆ ਨੂੰ ਹੋਰ ਮਜ਼ਬੂਤ ਕਰਦਿਆਂ ਗ੍ਰਾਂਟ ਕਮਿਸ਼ਨ ਭਾਰਤ ਸਰਕਾਰ ਵੱਲੋਂ ਗੁਰੂ ਨਾਨਕ ਕਾਲਜ ਬੁਢਲਾਡਾ ਨੂੰ ਖ਼ੁਦ ਮੁਖਤਿਆਰੀ (ਅਟੋਮਸ) ਦਾ ਅਧਿਕਾਰ ਦਿੱਤਾ ਗਿਆ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਹੋਣ ਵਾਲੇ ਸਿੱਖਿਆ ਸਬੰਧੀ ਕੰਮ ਹੁਣ ਗੁਰੂ ਨਾਨਕ ਕਾਲਜ 'ਚ ਹੋਣਗੇ ਅਤੇ ਨਵੇਂ-ਨਵੇਂ ਕੋਰਸਾਂ ਦੀ ਚੋਣ ਵੀ ਗੁਰੂ ਨਾਨਕ ਕਾਲਜ ਖ਼ੁਦ ਕਰੇਗਾ। ਇਸ ਦਾ ਲਾਭ ਜ਼ਿਲ੍ਹਾ ਬਠਿੰਡਾ, ਸੰਗਰੂਰ, ਬਰਨਾਲਾ, ਮਾਨਸਾ, ਇਸ ਦੇ ਆਸ-ਪਾਸ ਖੇਤਰਾਂ ਅਤੇ ਨਾਲ ਲੱਗਦੇ ਹਰਿਆਣੇ ਦੇ ਵਿਦਿਆਰਥੀਆਂ ਨੂੰ ਹੋਵੇਗਾ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਸਖ਼ਤ ਹੁਕਮ ਜਾਰੀ! ਲੱਗ ਗਈਆਂ ਆਹ ਪਾਬੰਦੀਆਂ

ਇਸ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਕਾਲੜਾ ਨੇ ਦੱਸਿਆ ਕਿ ਗ੍ਰਾਂਟ ਕਮਿਸ਼ਨ ਵੱਲੋਂ ਖ਼ੁਦ ਮੁਖ਼ਤਿਆਰੀ ਦੇ ਪੰਜਾਬ ਦੇ 6 ਕਾਲਜਾਂ ਨੂੰ ਅਧਿਕਾਰ ਦਿੱਤੇ ਗਏ ਹਨ। ਇਨ੍ਹਾਂ ਵਿੱਚੋਂ ਹੁਣ ਗੁਰੂ ਨਾਨਕ ਕਾਲਜ ਬੁਢਲਾਡਾ ਨੂੰ 7ਵਾਂ ਖ਼ੁਦ ਮੁਖਤਿਆਰੀ ਦਾ ਅਧਿਕਾਰ ਦੇ ਦਿੱਤਾ ਗਿਆ ਹੈ ਅਤੇ ਪੰਜਾਬ ਯੂਨੀਵਰਸਿਟੀ ਪਟਿਆਲਾ ਦੇ ਰਜਿਸਟਰਾਰ ਵੱਲੋਂ ਗੁਰੂ ਨਾਨਕ ਕਾਲਜ ਨੂੰ ਇਕ ਈ-ਮੇਲ ਰਾਹੀਂ ਸੂਚਿਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਨਵੀਂ ਨੂੰਹ ਨੇ ਵੱਸਣ ਤੋਂ ਪਹਿਲਾਂ ਹੀ ਚੜ੍ਹਾ 'ਤਾ ਚੰਨ, ਪਤੀ ਸਣੇ ਸਹੁਰੇ ਪਰਿਵਾਰ ਦੇ ਉੱਡੇ ਹੋਸ਼

ਜਿੱਥੇ ਅੱਜ ਕਾਲਜ ਵਿੱਚ ਜਸ਼ਨ ਦਾ ਮਾਹੌਲ ਸੀ, ਉੱਥੇ ਸਿੱਖਿਆ ਮਾਹਿਰਾਂ ਵੱਲੋਂ ਗ੍ਰਾਂਟ ਕਮਿਸ਼ਨ ਵੱਲੋਂ ਲਏ ਗਏ ਇਸ ਫ਼ੈਸਲੇ ਨੂੰ ਇਲਾਕੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਮੀਲ ਪੱਥਰ ਦੱਸਿਆ। ਕਾਲਜ ਪ੍ਰਬੰਧਕ ਕਮੇਟੀ ਸਮੂਹ ਕਾਲਜ ਦੇ ਸਟਾਫ਼ ਸਦਕਾ ਇਸ ਖੇਤਰ ਦੇ ਵਿਦਿਆਰਥੀਆਂ ਲਈ ਸਵੈ-ਰੁਜ਼ਗਾਰ ਦੇ ਸਾਧਨ ਪੈਦਾ ਕਰਨ ਲਈ ਨਵੇਂ-ਨਵੇਂ ਸਕਿੱਲ ਕੋਰਸ ਸ਼ੁਰੂ ਕਰਨ ਜਾ ਰਹੀ ਹੈ। ਇਸ ਨਾਲ ਇਲਾਕੇ ਦੇ ਵਿਦਿਆਰਥੀ ਅਤੇ ਨਾਲ ਲੱਗਦੇ ਜ਼ਿਲ੍ਹਿਆਂ ਦੇ ਲੋਕਾਂ ਨੂੰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਅੱਜ ਦੇ ਦੌਰ ਵਿੱਚ ਵਿਦੇਸ਼ਾਂ ਨੂੰ ਜਾ ਰਹੇ ਨੌਜਵਾਨਾਂ ਦੇ ਰੁਝਾਨ ਨੂੰ ਰੋਕਣ ਲਈ ਗ੍ਰਾਂਟ ਕਮਿਸ਼ਨ ਅਤੇ ਪੰਜਾਬ ਯੂਨੀਵਰਸਿਟੀ ਪਟਿਆਲਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉੱਦਮ ਸਦਕਾ ਮਾਲਵੇ ਦੀ ਧਰਤੀ ਅਤੇ ਗੁਰੂ ਨਾਨਕ ਕਾਲਜ ਨੂੰ ਸਿੱਖਿਆ ਦੇ ਹੱਬ ਵਜੋਂ ਵਿਕਸਿਤ ਕਰਨ ਲਈ ਗ੍ਰਾਂਟ ਕਮਿਸ਼ਨ ਵੱਲੋਂ ਲਿਆ ਗਿਆ ਫੈਸਲਾ ਨੌਜਵਾਨ ਦੇ ਸੁਨਹਿਰੀ ਭਵਿੱਖ ਲਈ ਲਾਹੇਵੰਦ ਸਾਬਿਤ ਹੋਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 

 


Babita

Content Editor

Related News