ਅਨੁਸੂਚਿਤ ਜਾਤੀਆਂ ਲਈ ਵੱਡੀ ਖ਼ਬਰ, ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ
Friday, Jan 05, 2024 - 03:54 PM (IST)
ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ। ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਲਈ ਅਸ਼ੀਰਵਾਦ ਸਕੀਮ ਅਧੀਨ ਚਾਲੂ ਵਿੱਤੀ ਵਰ੍ਹੇ ਦੇ ਬਜਟ ’ਚੋਂ 29.14 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਰਾਸ਼ੀ ਦੇ ਰਿਲੀਜ਼ ਹੋਣ ਨਾਲ ਅਨੁਸੂਚਿਤ ਜਾਤੀਆਂ ਦੇ ਮਾਰਚ 2023 ਦੇ 5715 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ 5715 ਲਾਭਪਾਤਰੀਆਂ ਨੂੰ ਜ਼ਿਲ੍ਹਾ ਪੱਧਰੀ ਕਮੇਟੀ ਤੋਂ ਪ੍ਰਵਾਨ, ਸਮੂਹ ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਅਫ਼ਸਰ ਤੋਂ ਪ੍ਰਾਪਤ ਸ਼ਿਫਾਰਸ਼ਾ ਅਨੁਸਾਰ ਸਾਲ 2023-24 ਦੇ ਬਜਟ ’ਚੋਂ ਰਾਸ਼ੀ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਅਨਾਜ ਮੰਡੀਆਂ ਨੂੰ ਲੈ ਕੇ ਗੁਰਮੀਤ ਸਿੰਘ ਖੁੱਡੀਆਂ ਦਾ ਅਹਿਮ ਐਲਾਨ
ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋਂ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਦੇਣ ਦੇ ਯੋਗ ਹਨ। ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ : ‘ਪੰਜਾਬ ਬਚਾ ਲਓ ਯਾਤਰਾ’ ’ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਕਾਲੀਆਂ ਨੂੰ ਨਸੀਹਤ
‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8