ਪੰਜਾਬ ਦੇ ਸਕੂਲਾਂ ''ਚ ਛੁੱਟੀਆਂ ਦੌਰਾਨ ਵਿਦਿਆਰਥੀਆਂ ਲਈ ਵੱਡੀ ਖ਼ਬਰ, ਜਾਰੀ ਹੋਏ ਇਹ ਹੁਕਮ

Saturday, Dec 23, 2023 - 10:50 AM (IST)

ਪੰਜਾਬ ਦੇ ਸਕੂਲਾਂ ''ਚ ਛੁੱਟੀਆਂ ਦੌਰਾਨ ਵਿਦਿਆਰਥੀਆਂ ਲਈ ਵੱਡੀ ਖ਼ਬਰ, ਜਾਰੀ ਹੋਏ ਇਹ ਹੁਕਮ

ਲੁਧਿਆਣਾ (ਵਿੱਕੀ) : ਪੰਜਾਬ ਦੇ ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ ਦਰਮਿਆਨ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਸਿੱਖਿਆ ਵਿਭਾਗ ਨੇ ਹੁਕਮ ਜਾਰੀ ਕਰਦੇ ਹੋਏ ਕਿਹਾ ਹੈ ਕਿ ਛੁੱਟੀਆਂ 'ਚ ਸਰਕਾਰੀ ਸਕੂਲਾਂ ਦੇ ਬੱਚੇ ਪੜ੍ਹਾਈ ਕਰਨਗੇ।

ਇਹ ਵੀ ਪੜ੍ਹੋ : ਅੱਜ ਪੰਜਾਬ ਯੂਨੀਵਰਸਿਟੀ ਆਉਣਗੇ ਉਪ ਰਾਸ਼ਟਰਪਤੀ ਧਨਖੜ, ਬਦਲਿਆ ਗਿਆ ਰੂਟ ਮੈਪ

ਤੀਜੀ ਤੋਂ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ 3 ਵਿਸ਼ਿਆਂ ਦਾ ਹੋਮ ਵਰਕ ਮਿਲੇਗਾ, ਜੋ ਇਨ੍ਹਾਂ ਛੁੱਟੀਆਂ 'ਚ ਪੂਰਾ ਕਰਨਗੇ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ 24 ਦਸੰਬਰ ਤੋਂ 31 ਦਸੰਬਰ ਤੱਕ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਮੁੜ 'ਕੋਰੋਨਾ' ਦੀ ਵਾਪਸੀ, ਮਾਸਕ ਪਾਉਣਾ ਲਾਜ਼ਮੀ, ਪੂਰੇ ਸੂਬੇ 'ਚ ਜਾਰੀ ਕੀਤਾ ਗਿਆ Alert (ਵੀਡੀਓ)

24 ਦਸੰਬਰ ਨੂੰ ਐਤਵਾਰ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੂਬੇ ਦੇ ਸਕੂਲ 1 ਜਨਵਰੀ, 2024 ਨੂੰ ਮੁੜ ਖੁੱਲ੍ਹਣਗੇ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News