ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਮੰਤਰੀ ਵੱਲੋਂ ਵੱਡਾ ਐਲਾਨ, 1 ਅਗਸਤ ਤੋਂ...

Monday, Jul 28, 2025 - 02:37 PM (IST)

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਮੰਤਰੀ ਵੱਲੋਂ ਵੱਡਾ ਐਲਾਨ, 1 ਅਗਸਤ ਤੋਂ...

ਨੰਗਲ (ਗੁਰਭਾਗ ਸਿੰਘ)-ਪੰਜਾਬ ਦੇ ਸਰਕਾਰੀ ਸਕੂਲਾਂ ਵਿਚ 1 ਅਗਸਤ ਤੋਂ ਨਸ਼ਿਆਂ ਵਿਰੁੱਧ ਵਿਸ਼ੇ ਦੀ ਪੜ੍ਹਾਈ ਸ਼ੁਰੂ ਹੋਵੇਗੀ। ਪੰਜਾਬ ਸਰਕਾਰ ਦੇ ਵਿਸ਼ੇਸ਼ ਨਸ਼ਾ ਮੁਕਤ ਸਮਾਜ ਸਿਰਜਣ ਦੇ ਪ੍ਰੋਗਰਾਮ 'ਯੁੱਧ ਨਸ਼ਿਆਂ ਵਿਰੁੱਧ' ਨੂੰ ਇਸ ਨਾਲ ਜ਼ਮੀਨੀ ਪੱਧਰ ’ਤੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪ੍ਰੈੱਸ, ਪੁਲਸ ਅਤੇ ਪ੍ਰਸ਼ਾਸਨ ਨੇ ਨੰਗਲ ਅਤੇ ਇਸ ਦੇ ਆਲੇ-ਦੁਆਲੇ ਦੇ ਪਤਵੰਤੇ ਲੋਕਾਂ ਦੇ ਸਹਿਯੋਗ ਨਾਲ ਆਯੋਜਿਤ ਕੀਤੇ ਪ੍ਰੋਗਰਾਮ ਦੀ ਚਹੁੰ ਪਾਸਿਓਂ ਸ਼ਲਾਘਾ ਹੋ ਰਹੀ ਹੈ, ਸਰਕਾਰ ਵੱਲੋਂ ਇਹ ਮਿਸ਼ਨ ਨਿਰੰਤਰ ਜਾਰੀ ਰਹੇਗਾ।

ਇਹ ਪ੍ਰਗਟਾਵਾ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ ਸਕੂਲ ਆਫ਼ ਐਮੀਨੈਂਸ ਨੰਗਲ ਵਿਚ ਕਲੱਬ ਵੱਲੋਂ ਆਯੋਜਿਤ 'ਯੁੱਧ ਨਸ਼ਿਆਂ ਵਿਰੁੱਧ' ਸੈਮੀਨਾਰ ਮੌਕੇ ਜੁੜੇ ਭਰਵੇਂ ਅਤੇ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ' ਸਰਕਾਰ ਦਾ ਇਕ ਅਜਿਹਾ ਸ਼ਾਨਦਾਰ ਉਪਰਾਲਾ ਹੈ, ਜਿਸ ਨੂੰ ਪੱਤਰਕਾਰ ਭਾਈਚਾਰੇ ਨੇ ਆਪਣਾ ਪੂਰਾ ਸਹਿਯੋਗ ਦਿੱਤਾ ਹੈ, ਪ੍ਰੈੱਸ ਦਾ ਸਮਾਜ ਵਿਚ ਬਹੁਤ ਵੱਡਾ ਯੋਗਦਾਨ ਹੈ, ਇਹ ਸਾਡਾ ਚੌਥਾ ਸਭ ਤੋਂ ਵੱਡਾ ਥੰਮ ਹੈ, ਪ੍ਰੈੱਸ ਇਕ ਅਜਿਹਾ ਮਾਧਿਅਮ ਹੈ, ਜਿਸ ਨਾਲ ਅਸੀਂ ਅਪਣੀ ਸਰਕਾਰ ਦੀ ਕਾਰਗੁਜ਼ਾਰੀ ਨੂੰ ਸਰਲ ਢੰਗ ਨਾਲ ਲੋਕਾਂ ਤੱਕ ਪੰਹੁਚਾ ਰਹੇ ਹਾਂ।

ਇਹ ਵੀ ਪੜ੍ਹੋ:  Punjab:ਪੁੱਤ ਦੀ ਤਸਵੀਰ ਹੱਥ 'ਚ ਫੜ ਸੜਕ 'ਤੇ ਬੈਠ ਰੋਂਦੀ-ਕਰਲਾਉਂਦੀ ਰਹੀ ਮਾਂ, ਪੂਰਾ ਮਾਮਲਾ ਕਰੇਗਾ ਹੈਰਾਨ

PunjabKesari

ਸਿੱਖਿਆ ਮੰਤਰੀ ਨੇ ਨੰਗਲ ਵਿਚ 500 ਸੀਟਾਂ ਵਾਲਾ ਆਡੀਟੋਰੀਅਮ ਦੇਣ ਦਾ ਐਲਾਨ ਕਰਦੇ ਹੋਏ ਕਿਹਾ ਕਿ ਨੰਗਲ ਦੇ ਸਰਕਾਰੀ ਸਕੂਲ ਵਿਚ ਪਹਿਲਾਂ ਹੀ ਹਰ ਮੌਸਮ ਅਨੁਕੂਲ ਸਵੀਮਿੰਗ ਪੁਲ ਬਣਾਇਆ ਜਾ ਰਿਹਾ ਹੈ, ਹੁਣ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਨਸ਼ੇ ਵਿਰੁੱਧ ਵਿਸ਼ੇ ਦੀ ਪੜਾਈ ਕਰਵਾਈ ਜਾਵੇਗੀ , ਜਿਸ ਨਾਲ ਹਰ ਘਰ ਤੱਕ ਨਸ਼ਾ ਖ਼ਤਮ ਕਰਨ ਦੀ ਆਵਾਜ਼ ਪੰਹੁਚੇਗੀ। ਉਨ੍ਹਾਂ ਕਿਹਾ ਕਿ ਅੱਜ ਦੇ ਇਸ ਸਮਾਰੋਹ ਵਿਚ ਡਰਾਇੰਗ ਮੁਕਾਬਲੇ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਬਹੁਤ ਹੀ ਸ਼ਾਨਦਾਰ ਰਹੀਆਂ ਹਨ, ਇਸ ਤੋਂ ਪਹਿਲਾ ਵੀ ਅਜਿਹੇ ਯੁੱਧ ਨਸ਼ਿਆਂ ਵਿਰੁੱਧ ਪ੍ਰੋਗਰਾਮ ਕਰਵਾਏ ਗਏ ਹਨ, ਉਨ੍ਹਾਂ ਨੇ ਇਲਾਕੇ ਦੇ ਸਮਾਜ ਸੇਵਕਾਂ ਦਾ ਵਿਸ਼ੇਸ਼ ਧੰਨਵਾਦ ਕੀਤਾ, ਅੱਜ ਦੇ ਸਮਾਗਮ ਮੌਕੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਅਤੇ ਸਮਾਜ ਨੂੰ ਸੇਧ ਦੇਣ ਵਾਲੇ ਲੋਕਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ, ਕੈਬਨਿਟ ਮੰਤਰੀ ਨੇ ਸਮਾਰੋਹ ਦੇ ਪ੍ਰਬੰਧਕਾਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦੇ ਵੱਡਮੁੱਲੇ ਯੋਗਦਾਨ ਲਈ ਧੰਨਵਾਦ ਕੀਤਾ।

ਇਹ ਵੀ ਪੜ੍ਹੋ:  ਪੰਜਾਬ 'ਚ ਵੀਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਲੱਗ ਗਈਆਂ ਮੌਜਾਂ

ਇਸ ਮੌਕੇ ਡੀ. ਆਈ. ਜੀ. ਰੂਪਨਗਰ ਰੇਂਜ ਹਰਚਰਨ ਸਿੰਘ ਭੁੱਲਰ ਅਤੇ ਐੱਸ. ਐੱਸ. ਪੀ. ਗੁਲਨੀਤ ਖੁਰਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚੋਂ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਲਈ ਸ਼ਿਦਤ ਨਾਲ ਕੰਮ ਕਰ ਰਹੀ ਹੈ, ਨਸ਼ਾ ਸਮੱਗਲਰ ਜੇਲਾਂ ਵਿਚ ਡੱਕੇ ਜਾ ਰਹੇ ਹਨ, ਨਸ਼ੇ ਦੀ ਸਪਲਾਈ ਲਾਈਨ ਤੋੜੀ ਜਾ ਰਹੀ ਹੈ, ਨਸ਼ਾ ਤਸਕਰਾਂ ਦੀ ਕਾਲੀ ਕਮਾਈ ਨਾਲ ਬਣੀ ਉਸਾਰੇ ਮਹਿਲ ਢਾਹੇ ਜਾ ਰਹੇ ਹਨ ਅਤੇ ਰੋਗੀਆਂ ਨੂੰ ਨਸ਼ਾ ਮੁਕਤੀ ਕੇਂਦਰ ਵਿਚ ਇਲਾਜ ਲਈ ਦਾਖਲ ਕਰਵਾਇਆ ਜਾ ਰਿਹਾ ਹੈ, ਉਨ੍ਹਾਂ ਕਿਹਾ ਕਿ ਇਹ ਮਿਸ਼ਨ ਆਮ ਲੋਕਾਂ ਦੇ ਸਹਿਯੋਗ ਨਾਲ ਹੀ ਸੰਭਵ ਹੈ ਇਸ ਲਈ ਸਮੱਗਲਰਾਂ ਦੀ ਜਾਣਕਾਰੀ ਬੇਖੌਫ ਹੋ ਕੇ ਪੁਲਸ ਨੂੰ ਦਿੱਤੀ ਜਾਵੇ। ਇਸ ਮੌਕੇ ਸਕੂਲ ਵਿਦਿਆਰਥੀਆਂ ਵੱਲੋਂ ਨਸ਼ਾ ਮੁਕਤ ਸਮਾਜ ਸਿਰਜਣ ਲਈ ਸਹੁੰ ਚੁਕਾਈ ਗਈ, ਇਸ ਸਮਾਰੋਹ ਦੀ ਸਫ਼ਲਤਾ ਲਈ ਮੀਡੀਆ ਮੈਂਬਰਾਂ ਨੂੰ ਸਮੂਹ ਇਲਾਕਾ ਵਾਸੀਆਂ, ਪ੍ਰਿੰਟ ਮੀਡੀਆ ਮੈਂਬਰਾਂ ਤੇ ਸੰਗਠਨਾਂ ਦੇ ਮੁਖੀਆਂ ਵੱਲੋਂ ਵਧਾਈ ਦਿੱਤੀ ਗਈ ।

ਇਸ ਮੌਕੇ ਐੱਸ. ਪੀ. ਅਰਵਿੰਦ ਮੀਨਾ, ਡੀ. ਐੱਸ. ਪੀ. ਕੁਲਬੀਰ ਸਿੰਘ, ਸੀ. ਪੀ. ਸਿੰਘ ਚੇਅਰਮੈਨ ਬੀ. ਬੀ. ਐੱਮ. ਬੀ, ਡਾ. ਸੰਜੀਵ ਗੌਤਮ ਚੇਅਰਮੈਨ ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ, ਰਾਮ ਕੁਮਾਰ ਮੁਕਾਰੀ ਜ਼ਿਲ੍ਹਾ ਸਕੱਤਰ, ਈ. ਓ. ਮਨਵੀਰ ਸਿੰਘ, ਦੀਪਕ ਸੋਨੀ, ਦਇਆ ਸਿੰਘ ਸਿੱਖਿਆ ਕੁਆਰਡੀਨੇਟਰ,ਪੰਡਿਤ ਰੋਹਿਤ ਕਾਲੀਆ ਪ੍ਰਧਾਨ ਟਰੱਕ ਯੂਨੀਅਨ, ਸੋਹਣ ਸਿੰਘ ਬੈਂਸ,ਐਡਵੋਕੇਟ ਨਿਸ਼ਾਂਤ ਗੁਪਤਾ ਕੇਹਰ ਸਿੰਘ, ਸਤੀਸ਼ ਚੋਪੜਾ, ਦਲਜੀਤ ਸਿੰਘ ਕਾਕਾ ਨਾਨਗਰਾਂ, ਨਿਤਿਨ ਸ਼ਰਮਾ,ਪ੍ਰਿੰਸੀਪਲ ਕਿਰਨ ਸ਼ਰਮਾ, ਪ੍ਰਿੰਸੀਪਲ ਰਾਮ ਗੋਪਾਲ, ਪ੍ਰਿੰਸੀਪਲ ਸ਼ਰਨਜੀਤ ਸਿੰਘ, ਸਰਪੰਚ ਸੁਮਿਤ ਜਿੰਦਵੜੀ, ਸੁਖਦੇਵ ਸਿੰਘ ਸਰਪੰਚ ਖਾਨਪੁਰ ,ਪ੍ਰਵੀਨ ਅੰਸਾਰੀ, ਕੁਲਵਿੰਦਰ ਸਿੰਘ ਬਿੰਦਰਾ, ਮੰਗਲ ਸੈਣੀ, ਸੁਦਰਸ਼ਨ ਚੌਧਰੀ , ਕਰਨ ਚੌਧਰੀ,ਸਮੂਹ ਮੈਂਬਰ ਭਾਰਤੀ ਵਿਕਾਸ ਪ੍ਰੀਸ਼ਦ, ਮੁਕੇਸ਼ ਵਰਮਾ,ਸੁਮਿਤ ਸੰਧਲ, ਹੈਪੀ ਜੈਲਦਾਰ ਤੇ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ ।

ਇਹ ਵੀ ਪੜ੍ਹੋ:  ਜਲੰਧਰ ਸਿਵਲ ਹਸਪਤਾਲ ਦੇ ਟਰੌਮਾ ਸੈਂਟਰ 'ਚ ਹੋਈ 3 ਮਰੀਜ਼ਾਂ ਦੀ ਮੌਤ ਦੇ ਮਾਮਲੇ 'ਚ ਵੱਡੀ ਅਪਡੇਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News