ਆਸ਼ੀਰਵਾਦ ਸਕੀਮ ਦੇ ਲਾਭਪਾਤਰੀਆਂ ਲਈ ਚੰਗੀ ਖ਼ਬਰ, ਪੰਜਾਬ ਸਰਕਾਰ ਨੇ ਸ਼ੁਰੂ ਕੀਤੀ ਇਹ ਸਹੂਲਤ

Monday, Apr 10, 2023 - 07:09 PM (IST)

ਆਸ਼ੀਰਵਾਦ ਸਕੀਮ ਦੇ ਲਾਭਪਾਤਰੀਆਂ ਲਈ ਚੰਗੀ ਖ਼ਬਰ, ਪੰਜਾਬ ਸਰਕਾਰ ਨੇ ਸ਼ੁਰੂ ਕੀਤੀ ਇਹ ਸਹੂਲਤ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਦਾ ਲਾਭ ਲੈਣ ਦੀ ਪ੍ਰਕਿਰਿਆ ਨੂੰ ਹੋਰ ਸੁਖਾਲਾ ਬਣਾਉਂਦਿਆਂ ਆਨ ਲਾਈਨ ਪੋਰਟਲ https://ashirwad.punjab.gov.in ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਜਾਤੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੀਆਂ ਕੁੜੀਆਂ ਦੇ ਵਿਆਹ ਸਮੇਂ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਜਿਸ ਲਈ ਕਾਗਜ਼ੀ ਕਾਰਵਾਈ ਵਿੱਚ ਕਾਫ਼ੀ ਸਮਾਂ ਲੱਗ ਜਾਂਦਾ ਸੀ। ਉਨ੍ਹਾਂ ਦੱਸਿਆ ਕਿ ਇਸ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਦੇ ਮੰਤਵ ਲਈ ਆਨ-ਲਾਈਨ ਪੋਰਟਲ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਨਾਲ ਜਿੱਥੇ ਲੋਕਾਂ ਦਾ ਕੀਮਤੀ ਸਮਾਂ ਬਚੇਗਾ ਉਥੇ ਨਾਲ ਹੀ ਬਹੁਤ ਘੱਟ ਸਮੇਂ ਵਿੱਚ ਲਾਭਪਾਤਰੀ ਨੂੰ ਵਿੱਤੀ ਸਹਾਇਤਾ ਵੀ ਪ੍ਰਾਪਤ ਹੋ ਜਾਵੇਗੀ ਅਤੇ ਇਸ ਦੇ ਨਾਲ ਹੀ ਸਿਸਟਮ ਵਿੱਚ ਪਾਰਦਰਸ਼ਤਾ ਆਵੇਗੀ। 

ਇਹ ਵੀ ਪੜ੍ਹੋ : ਨਵਾਂ ਖ਼ੁਲਾਸਾ: ਅੰਮ੍ਰਿਤਪਾਲ ਕਰਨਾ ਚਾਹੁੰਦਾ ਸੀ ਸਰੰਡਰ ਪਰ ਇਸ ਵਿਅਕਤੀ ਦੀ ਸਲਾਹ ’ਤੇ ਹੋਇਆ ਫ਼ਰਾਰ

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੁਣ ਬਿਨੈਕਾਰ https://ashirwad.punjab.gov.in ਪੋਰਟਲ 'ਤੇ ਅਪਲਾਈ ਕਰ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਕੋਈ ਵੀ ਆਸ਼ੀਰਵਾਦ ਸਕੀਮ ਦੀ ਫਾਇਲ ਦਫ਼ਤਰ ਵਿਖੇ ਜਾਂ ਸੇਵਾ ਕੇਂਦਰ ਵਿਚ ਪ੍ਰਾਪਤ ਨਹੀਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ :  ਰਈਆ ਨੇੜੇ ਵੱਡੀ ਵਾਰਦਾਤ, ASI ਦੇ ਪੁੱਤ 'ਤੇ ਚੱਲੀਆਂ ਤਾਬੜਤੋੜ ਗੋਲ਼ੀਆਂ

ਉਹਨਾਂ ਦੱਸਿਆ ਕਿ ਬਿਨੈਕਾਰ ਵੱਲੋਂ ਵਿਆਹ ਤੋਂ ਇੱਕ ਮਹੀਨਾ ਪਹਿਲਾਂ ਆਸ਼ੀਰਵਾਦ ਸਕੀਮ ਪੋਰਟਲ 'ਤੇ ਅਪਲਾਈ ਕੀਤਾ ਜਾਵੇ। ਜੇਕਰ ਕੋਈ ਬਿਨੈਕਾਰ ਇਸ ਸਮੇਂ ਦੌਰਾਨ ਅਪਲਾਈ ਨਹੀਂ ਕਰ ਸਕਿਆ ਤਾਂ ਉਹ ਵਿਆਹ ਤੋਂ ਬਾਅਦ ਇੱਕ ਮਹੀਨੇ ਦੇ ਅੰਦਰ-ਅੰਦਰ ਅਪਲਾਈ ਕਰ ਸਕਦਾ ਹੈ। ਉਸ ਉਪਰੰਤ ਪੋਰਟਲ ਤੇ ਅਪਲਾਈ ਕੀਤਾ ਬਿਨੈਪੱਤਰ ਸਵੀਕਾਰ ਯੋਗ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਬਿਨੈਕਾਰ ਨਿਰਧਾਰਤ ਸਮੇਂ ਅੰਦਰ ਹੀ ਅਪਲਾਈ ਕਰੇ ਤਾਂ ਜੋਂ ਸਮੇਂ ਸਿਰ ਲਾਭ ਪ੍ਰਾਪਤ ਕਰ ਸਕੇ।

ਇਹ ਵੀ ਪੜ੍ਹੋ : ਬਠਿੰਡਾ ਕੇਂਦਰੀ ਜੇਲ੍ਹ 'ਚ ਵੀਡੀਓ ਬਣਾ ਵਾਇਰਲ ਕਰਨ ਵਾਲੇ ਕੈਦੀਆਂ 'ਤੇ ਵੱਡਾ ਖ਼ੁਲਾਸਾ

ਕੈਬਨਿਟ ਮੰਤਰੀ ਨੇ ਬਿਨੈਕਾਰਾਂ ਨੂੰ ਅਪੀਲ ਕੀਤੀ ਕਿ ਉਹ ਪੋਰਟਲ 'ਤੇ ਅਪਲਾਈ ਕਰਨ ਲਈ ਕਿਸੇ ਪ੍ਰਾਈਵੇਟ ਸਾਈਬਰ ਕੈਫੇ 'ਤੇ ਪੈਸੇ ਦੇ ਕੇ  ਅਪਲਾਈ ਕਰਨ ਦੀ ਬਜਾਏ ਸਬੰਧਤ ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਫ਼ਸਰ ਦੇ ਦਫ਼ਤਰ ਵਿਖੇ ਜਾਣ, ਜਿੱਥੇ ਉਹਨਾਂ ਨੂੰ ਇਹ ਸਹੂਲਤ ਮੁਫ਼ਤ ਮੁਹੱਈਆ ਕਰਵਾਈ ਜਾਵੇਗੀ।

ਇਹ ਵੀ ਪੜ੍ਹੋ :  ਇੰਸਟਾਗ੍ਰਾਮ 'ਤੇ ਅਸ਼ਲੀਲ ਤਸਵੀਰਾਂ ਪਾ ਕੇ ਸ਼ੁਰੂ ਹੁੰਦੀ ਸੀ ਗੰਦੀ ਖੇਡ, ਇੰਝ ਖੁੱਲ੍ਹਿਆ ਜਸਨੀਤ ਕੌਰ ਦਾ ਭੇਤ

ਨੋਟ - ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Harnek Seechewal

Content Editor

Related News