ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਵੱਡੀ ਖ਼ਬਰ, 25-26 ਮਈ ਨੂੰ ਹੋਣ ਵਾਲੇ ਸਤਿਸੰਗ ਪ੍ਰੋਗਰਾਮ ਰੱਦ
Thursday, May 09, 2024 - 06:28 PM (IST)
ਬਾਬਾ ਬਕਾਲਾ ਸਾਹਿਬ (ਰਾਕੇਸ਼) : ਰਾਧਾ ਸੁਆਮੀ ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਅਹਿਮ ਖਬਰ ਹੈ। ਡੇਰਾ ਬਿਆਸ ਵਿਖੇ ਚੱਲ ਰਹੇ ਸਤਿਸੰਗ ਦੇ ਪ੍ਰੋਗਰਾਮਾਂ ਵਿਚ ਤਬਦੀਲੀ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ 25-26 ਮਈ ਨੂੰ ਹੋਣ ਵਾਲੇ ਸਤਿਸੰਗ ਪ੍ਰੋਗਰਾਮਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਡੇਰਾ ਪ੍ਰਬੰਧਕਾਂ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ 25-26 ਮਈ ਨੂੰ ਵੱਖ-ਵੱਖ ਸੂਬਿਆਂ 'ਚ ਹੋ ਰਹੀਆਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਇਹ ਫ਼ੈਸਲਾ ਲਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਅਹਿਮ ਖਬਰ, ਲਗਾਤਾਰ ਤਿੰਨ ਛੁੱਟੀਆਂ
ਇੱਥੇ ਇਹ ਵੀ ਵਰਨਣਯੋਗ ਹੈ ਕਿ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਵੱਲੋਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਪੱਸ਼ਟ ਕੀਤਾ ਜਾ ਚੁੱਕਾ ਹੈ ਕਿ ਹਰ ਵੋਟਰ ਨੂੰ ਆਪਣੇ ਹੱਕ ਦਾ ਇਸਤੇਮਾਲ ਕਰਨ ਲਈ ਡੇਰਾ ਬਿਆਸ ਦਾ ਕੋਈ ਦਬਾਅ ਨਹੀਂ ਹੈ। ਬਾਬਾ ਗੁਰਿੰਦਰ ਸਿੰਘ ਨੇ ਆਖਿਆ ਸੀ ਕਿ ਇਹ ਤੁਹਾਡਾ ਆਪਣਾ ਨਿੱਜੀ ਮਾਮਲਾ ਹੈ। ਸਾਡੇ ਲਈ ਸਭ ਧਰਮ ਅਤੇ ਸਿਆਸੀ ਪਾਰਟੀਆਂ ਇਕ ਬਰਾਬਰ ਹਨ।
ਇਹ ਵੀ ਪੜ੍ਹੋ : ਵਿਦਿਆਰਥੀਆਂ ਲਈ ਜਾਰੀ ਹੋਈ ਵੱਡੀ ਐਡਵਾਈਜ਼ਰੀ, ਦਿੱਤੀਆਂ ਗਈਆਂ ਵਿਸ਼ੇਸ਼ ਹਦਾਇਤਾਂ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8