ਜਲੰਧਰੀਆਂ ਲਈ ਵੱਡੀ ਖਬਰ! ਵਕੀਲਾਂ ਵੱਲੋਂ ''ਨੋ ਵਰਕ ਡੇਅ'' ਦਾ ਐਲਾਨ
Tuesday, May 27, 2025 - 10:27 PM (IST)

ਜਲੰਧਰ (ਜਤਿੰਦਰ, ਭਾਰਦਵਾਜ) : ਜ਼ਿਲ੍ਹਾ ਬਾਰ ਐਸੋਸੀਏਸ਼ਨ ਜਲੰਧਰ ਦੇ ਮੈਂਬਰ ਐਡਵੋਕੇਟ ਸ. ਪਰਮਿੰਦਰ ਸਿੰਘ ਢੀਂਗਰਾ ਦੇ ਬੇਵਕਤੀ ਅਤੇ ਦੁਖਦਾਈ ਦੇਹਾਂਤ 'ਅਤੇ ਸੋਗ ਵਜੋਂ ਬੁੱਧਵਾਰ 28 ਮਈ ਨੂੰ ਵਕੀਲਾਂ ਨੇ 'ਨੋ ਵਰਕ ਡੇਅ' ਰੱਖਣ ਦਾ ਐਲਾਨ ਕੀਤਾ ਹੈ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਅਦਿਤਿਆ ਜੈਨ ਅਤੇ ਸਕੱਤਰ ਰੋਹਿਤ ਗੰਭੀਰ ਨੇ ਕਿਹਾ ਕਿ ਇਹ ਇੱਕ ਮੰਦਭਾਗੀ ਗੋਲੀਬਾਰੀ ਦੀ ਘਟਨਾ ਵਿੱਚ ਉਨ੍ਹਾਂ ਦੀ ਹੱਤਿਆ ਕਰ ਦਿੱਤੀ ਗਈ ਹੈ। ਇਸ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਮੱਦੇਨਜ਼ਰ ਰਖਦੇ ਹੋਏ ਅਤੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਦੇਣ ਵਜੋਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਸਰਬਸੰਮਤੀ ਨਾਲ 28 ਮਈ (ਬੁੱਧਵਾਰ) ਨੂੰ 'ਨੋ ਵਰਕ ਡੇਅ' ਰੱਖਣ ਦਾ ਫੈਸਲਾ ਕੀਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e