ਪੰਜਾਬ 'ਚ ਪੈਟਰੋਲ ਪੰਪਾਂ 'ਤੇ ਤੇਲ ਭਰਾਉਣ ਵਾਲਿਆਂ ਲਈ ਵੱਡੀ ਖ਼ਬਰ, ਡੀਲਰਾਂ ਨੇ ਸੁਣਾ 'ਤਾ ਸਖ਼ਤ ਫ਼ੈਸਲਾ

Wednesday, Feb 07, 2024 - 11:40 AM (IST)

ਲੁਧਿਆਣਾ (ਖੁਰਾਣਾ) : ਪੰਜਾਬ ਦੇ ਜ਼ਿਲ੍ਹਾ ਲੁਧਿਆਣਾ 'ਚ ਰਾਤ ਵੇਲੇ ਪੈਟਰੋਲ ਪੰਪਾਂ 'ਤੇ ਵਾਹਨ ਚਾਲਕ ਗੱਡੀਆਂ 'ਚ ਤੇਲ ਭਰਵਾ ਕੇ ਬਿਨਾਂ ਪੈਸੇ ਦਿੱਤੇ ਹੀ ਭੱਜ ਜਾਂਦੇ ਹਨ। ਸ਼ਹਿਰ ਦੇ ਬਾਹਰੀ ਇਲਾਕਿਆਂ 'ਚ ਪੈਂਦੇ ਪੈਟਰੋਲ ਪੰਪਾਂ 'ਤੇ ਪਿਛਲੇ ਕਰੀਬ ਇਕ ਮਹੀਨੇ ਦੌਰਾਨ ਅਜਿਹੀਆਂ ਘਟਨਾਵਾਂ ਹੋ ਚੁੱਕੀਆਂ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਠੰਡ ਨੂੰ ਲੈ ਕੇ ਫਿਰ Yellow ਅਲਰਟ ਜਾਰੀ, ਜਾਣੋ ਆਪਣੇ ਜ਼ਿਲ੍ਹੇ ਦਾ ਹਾਲ

ਇਸੇ ਤਰ੍ਹਾਂ ਰਾਤ ਦੇ ਸਮੇਂ ਹੀ ਪੈਟਰੋਲ ਪੰਪ 'ਤੇ ਤਾਇਨਾਤ ਮੁਲਾਜ਼ਮਾਂ ਤੋਂ ਨਕਾਬਪੋਸ਼ ਲੁਟੇਰਿਆਂ ਵਲੋਂ ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਕੈਸ਼ ਲੁੱਟਣ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਹੈ। ਅਜਿਹੇ 'ਚ ਸਾਵਧਾਨੀ ਦੇ ਤੌਰ 'ਤੇ ਲੁਧਿਆਣਾ ਪੈਟਰੋਲੀਅਮ ਡੀਲਰ ਐਸੋਸੀਏਸ਼ਨ ਵਲੋਂ ਇਕ ਮੀਟਿੰਗ ਕੀਤੀ ਗਈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਹੋਇਆ 'ਗੋਇੰਦਵਾਲ ਥਰਮਲ ਪਲਾਂਟ', 11 ਤਾਰੀਖ਼ ਨੂੰ ਲੋਕਾਂ ਨੂੰ ਖ਼ੁਸ਼ ਕਰਨਗੇ CM ਮਾਨ

ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਹੈ ਕਿ ਰਾਤ ਦੇ ਸਮੇਂ ਪੈਟਰੋਲ ਪੰਪਾਂ 'ਤੇ ਆਉਣ ਵਾਲੇ ਵਾਹਨ ਚਾਲਕਾਂ ਤੋਂ ਪਹਿਲਾਂ ਪੈਸੇ ਲਏ ਜਾਣਗੇ ਅਤੇ ਬਾਅਦ 'ਚ ਗੱਡੀਆਂ 'ਚ ਤੇਲ ਭਰਿਆ ਜਾਵੇਗਾ। ਇਹ ਫ਼ੈਸਲਾ ਪੂਰੀ ਰਾਤ ਲਾਗੂ ਰਹੇਗਾ ਅਤੇ ਸਵੇਰੇ ਵੇਲੇ ਜਿਵੇਂ ਪਹਿਲਾਂ ਤੋਂ ਹੋ ਰਿਹਾ ਹੈ, ਉਸੇ ਤਰ੍ਹਾਂ ਕੰਮ ਚੱਲੇਗਾ। 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8



 


Babita

Content Editor

Related News