ਸਰਕਾਰੀ ਬੱਸਾਂ ’ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ, ਹੜਤਾਲ ਨੂੰ ਲੈ ਕੇ ਲਿਆ ਗਿਆ ਇਹ ਫ਼ੈਸਲਾ
Wednesday, Sep 20, 2023 - 07:28 PM (IST)
ਚੰਡੀਗੜ੍ਹ : ਪੰਜਾਬ ਰੋਡਵੇਜ਼ ਦੇ ਹੜਤਾਲ ਕਰਨ ਵਾਲੇ ਆਊਟਸੋਰਸ ਅਤੇ ਕੰਟਰੈਕਚਿਊਲ ਮੁਲਾਜ਼ਮਾਂ ਵਲੋਂ ਸੂਬੇ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਮੁਲਾਕਾਤ ਉਪਰੰਤ ਅੱਜ ਸਵੇਰੇ ਤੋਂ ਸ਼ੁਰੂ ਕੀਤੀ ਹੜਤਾਲ ਨੂੰ ਸਮਾਪਤ ਕਰ ਦਿੱਤਾ ਗਿਆ ਹੈ। ਅੱਜ ਇਥੇ ਪੰਜਾਬ ਭਵਨ ਵਿਖੇ ਹੜਤਾਲ ਕਰਨ ਵਾਲੇ ਆਊਟਸੋਰਸ ਅਤੇ ਕੰਟਰੈਕਚਿਊਲ ਮੁਲਾਜ਼ਮਾਂ ਦੀ ਜਥੇਬੰਦੀ ਦੇ ਆਗੂ ਵਲੋਂ ਪੰਜਾਬ ਰਾਜ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਟਰਾਂਸਪੋਰਟ ਸਕੱਤਰ ਦਿਲਰਾਜ ਸਿੰਘ ਸੰਧਾਵਾਲੀਆ ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਅਮਨਦੀਪ ਕੌਰ ਹਾਜ਼ਰ ਸਨ।
ਇਹ ਵੀ ਪੜ੍ਹੋ : ਪਟਿਆਲਾ ਦੇ ਇਤਿਹਾਸਕ ਸ਼੍ਰੀ ਕਾਲੀ ਮਾਤਾ ਮੰਦਿਰ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਤਣਾਅਪੂਰਨ ਹੋਇਆ ਮਾਹੌਲ
ਮੀਟਿੰਗ ਦੌਰਾਨ ਹੜਤਾਲ ਕਰਨ ਵਾਲੇ ਆਊਟਸੋਰਸ ਅਤੇ ਕੰਟਰੈਕਚਿਊਲ ਮੁਲਾਜ਼ਮਾਂ ਵਲੋਂ ਆਪਣੀ ਮੰਗਾਂ ਸਬੰਧੀ ਟਰਾਂਸਪੋਰਟ ਮੰਤਰੀ ਨੂੰ ਜਾਣੂ ਕਰਵਾਇਆ ਗਿਆ। ਮੁਲਾਕਾਤ ਦੌਰਾਨ ਲਾਲਜੀਤ ਸਿੰਘ ਭੁੱਲਰ ਨੇ ਹੜਤਾਲ ਕਰਨ ਵਾਲੇ ਮੁਲਾਜ਼ਮਾਂ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਾਰੇ ਮੁਲਾਜ਼ਮਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਵੱਡੀ ਵਾਰਦਾਤ, ਬੈਂਕ ਲੁੱਟਣ ਆਏ ਲੁਟੇਰਿਆਂ ਨੇ ਪੁਲਸ ਮੁਲਾਜ਼ਮ ਨੂੰ ਮਾਰੀਆਂ ਗੋਲ਼ੀਆਂ, ਅਲਰਟ ਜਾਰੀ
ਉਨ੍ਹਾਂ ਹੜਤਾਲ ਕਰਨ ਵਾਲੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਕੀ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ, ਜਿਨ੍ਹਾਂ ਵਿਚੋਂ ਜ਼ਿਆਦਾਤਰ ਪਹਿਲਾਂ ਹੀ ਮੰਨੀਆਂ ਜਾ ਚੁਕੀਆਂ ਹਨ ਪ੍ਰੰਤੂ ਇਨ੍ਹਾਂ ਨੂੰ ਨਿਯਮਾਂ ਅਨੁਸਾਰ ਲਾਗੂ ਕਰਨ ਵਿਚ ਕੁੱਝ ਸਮਾਂ ਲੱਗ ਰਿਹਾ ਹੈ ਇਸ ਲਈ ਹੜਤਾਲ ਕਰਨ ਵਾਲੇ ਮੁਲਾਜ਼ਮਾਂ ਨੂੰ ਵਿਭਾਗ ਨੂੰ ਸਹਿਯੋਗ ਕਰਨਾ ਚਾਹੀਦਾ ਹੈ। ਟਰਾਂਸਪੋਰਟ ਮੰਤਰੀ ਨੇ ਮੁਲਾਜ਼ਮ ਨੂੰ ਅਗਲੀ ਤਨਖ਼ਾਹ 5 ਫ਼ੀਸਦ ਵਾਧੇ ਨਾਲ ਦੇਣ, ਬਲੈਕ ਲਿਸਟ ਕੀਤੇ ਗਏ ਮੁਲਾਜ਼ਮਾਂ ਨੂੰ ਨਿਯਮਾਂ ਅਨੁਸਾਰ ਬਹਾਲ ਕਰਨ, ਜਿਨ੍ਹਾਂ ਬੱਸਾਂ ਵਿਚ ਬੈਟਰੀਆਂ ਜਾ ਟਾਇਰ ਪੈਣ ਵਾਲੇ ਹਨ ਉਨ੍ਹਾਂ ਨੂੰ ਤੁਰੰਤ ਬਦਲਣ ਦੇ ਹੁਕਮ ਅਧਿਕਾਰੀਆਂ ਨੂੰ ਦਿੱਤੇ।
ਇਹ ਵੀ ਪੜ੍ਹੋ : ਮੁਕਤਸਰ ਬੱਸ ਹਾਦਸੇ ’ਚ ਹੁਣ ਤਕ ਦਾ ਸਭ ਤੋਂ ਵੱਡਾ ਖ਼ੁਲਾਸਾ, ਪੁਲਸ ਨੇ ਕੀਤੀ ਵੱਡੀ ਕਾਰਵਾਈ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8