ਪੰਜਾਬ ''ਚ ਸਰਕਾਰੀ ਬੱਸਾਂ ''ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ! 24 ਤੋਂ 26 ਜੂਨ ਤੱਕ ਹੋ ਗਿਆ ਨਵਾਂ ਐਲਾਨ

Saturday, Jun 20, 2026 - 07:20 PM (IST)

ਪੰਜਾਬ ''ਚ ਸਰਕਾਰੀ ਬੱਸਾਂ ''ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ! 24 ਤੋਂ 26 ਜੂਨ ਤੱਕ ਹੋ ਗਿਆ ਨਵਾਂ ਐਲਾਨ

ਜਲੰਧਰ(ਪਵਨ ਤਨੇਜਾ, ਖੁਰਾਣਾ,ਪੁਨੀਤ)- ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਦੀ ਸਟੇਟ ਕਮੇਟੀ ਵੱਲੋਂ ਬੀਤੇ ਦਿਨ ਈਸੜੂ ਭਵਨ ਲੁਧਿਆਣਾ ਵਿਖੇ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸੂਬੇ ਦੇ ਸਮੂਹ 27 ਡਿਪੂਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਯੂਨੀਅਨ ਨੇ ਐਲਾਨ ਕੀਤਾ ਹੈ ਕਿ ਜੇਕਰ ਸਰਕਾਰ ਨੇ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਤਾਂ 24, 25 ਅਤੇ 26 ਜੂਨ 2026 ਨੂੰ ਪੂਰੇ ਪੰਜਾਬ ਵਿੱਚ ਮੁਕੰਮਲ ਹੜਤਾਲ ਕਰਕੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਅੱਗੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ- ਅੰਮ੍ਰਿਤਸਰ: ਛੁੱਟੀਆਂ ਦਾ ਬਦਲਿਆ ਸ਼ੈਡਿਊਲ, ਹੁਣ ਇਹ ਦਿਨ ਬੰਦ ਰਹਿਣਗੀਆਂ ਦੁਕਾਨਾਂ

​ਨੀਟ ਪ੍ਰੀਖਿਆ ਕਾਰਨ ਹੜਤਾਲ ਦੇ ਦਿਨਾਂ 'ਚ ਬਦਲਾਅ

ਜਥੇਬੰਦੀ ਦੇ ​ਸੂਬਾ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਕੈਸ਼ੀਅਰ ਬਲਜੀਤ ਸਿੰਘ ਅਤੇ ਮੀਤ ਪ੍ਰਧਾਨ ਜਤਿੰਦਰ ਸਿੰਘ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਪਹਿਲਾਂ 22 ਜੂਨ ਤੋਂ ਹੜਤਾਲ ਉਲੀਕੀ ਗਈ ਸੀ। ਪਰ ਅਚਾਨਕ ਨੀਟ ਦੇ ਪੇਪਰ ਦੀਆਂ ਤਰੀਕਾਂ ਆਉਣ ਕਾਰਨ ਅਤੇ ਪ੍ਰੀਖਿਆਰਥੀਆਂ ਲਈ ਸਰਕਾਰ ਵੱਲੋਂ ਦਿੱਤੀ ਗਈ ਮੁਫ਼ਤ ਸਫ਼ਰ ਸਹੂਲਤ ਨੂੰ ਮੁੱਖ ਰੱਖਦਿਆਂ, ਬੱਚਿਆਂ ਦੇ ਭਵਿੱਖ ਦੀ ਖਾਤਰ ਹੜਤਾਲ ਨੂੰ ਦੋ ਦਿਨ ਅੱਗੇ (24 ਜੂਨ 'ਤੇ) ਪਾਉਣ ਦਾ ਸ਼ਲਾਘਾਯੋਗ ਫੈਸਲਾ ਲਿਆ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ: ਅਕਾਲੀ ਆਗੂ ਦੇ ਘਰ 'ਤੇ ਚੱਲੀਆਂ ਗੋਲੀਆਂ, ਲਾਇਸੈਂਸੀ ਰਿਵਾਲਵਰ ਨਾਲ ਕੀਤੀ ਜਵਾਬੀ ਫਾਇਰਿੰਗ

​ਸਰਕਾਰ 'ਤੇ ਨਿੱਜੀਕਰਨ ਅਤੇ ਮੁਲਾਜ਼ਮਾਂ ਦੇ ਸ਼ੋਸ਼ਣ ਦੇ ਗੰਭੀਰ ਦੋਸ਼

​ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਸੂਬਾ ਸੰਸਥਾਪਕ ਕਮਲ ਕੁਮਾਰ ਨੇ ਪੰਜਾਬ ਸਰਕਾਰ 'ਤੇ ਤਿੱਖੇ ਹਮਲੇ ਕੀਤੇ।

​ਵਾਅਦਾਖ਼ਿਲਾਫ਼ੀ: ਸਰਕਾਰ ਬਣੀ ਨੂੰ 4 ਸਾਲ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ, ਪਰ ਅਜੇ ਤੱਕ ਇੱਕ ਵੀ ਕੱਚਾ ਮੁਲਾਜ਼ਮ ਪੱਕਾ ਨਹੀਂ ਕੀਤਾ ਗਿਆ।

​ਕਿਲੋਮੀਟਰ ਸਕੀਮ ਦਾ ਵਿਰੋਧ: ਵਿਭਾਗ ਵਿੱਚ ਸਰਕਾਰੀ ਬੱਸਾਂ ਪਾਉਣ ਦੀ ਬਜਾਏ 'ਕਿਲੋਮੀਟਰ ਸਕੀਮ' ਤਹਿਤ ਪ੍ਰਾਈਵੇਟ ਬੱਸਾਂ ਪਾ ਕੇ ਟਰਾਂਸਪੋਰਟ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਖੁਦ ਨਾਰੀਅਲ ਭੰਨ ਕੇ ਆਪਣੇ ਚਹੇਤਿਆਂ ਨੂੰ ਲਾਭ ਪਹੁੰਚਾ ਰਹੇ ਹਨ।

ਇਹ ਵੀ ਪੜ੍ਹੋ- ਪੰਜਾਬ: ਛੁੱਟੀ ਲੈ ਕੇ ਘਰ ਆ ਰਹੇ ਫੌਜੀ ਨਾਲ ਰਸਤੇ 'ਚ ਵਾਪਰ ਗਿਆ ਭਾਣਾ, ਸੋਚਿਆ ਨਾ ਸੀ ਇੰਝ ਆਵੇਗੀ ਮੌਤ

​ਸਰਕਾਰੀ ਬੱਸਾਂ ਨੂੰ ਜਾਣਬੁੱਝ ਕੇ ਖੜ੍ਹਾ ਕਰਨਾ: ਪਨਬੱਸ ਦੀਆਂ 2018 ਮਾਡਲ ਦੀਆਂ 40-42 ਵਾਲਵੋ ਬੱਸਾਂ ਅਤੇ ਪੀ.ਆਰ.ਟੀ.ਸੀ ਦੀਆਂ ਕਈ ਸਰਕਾਰੀ ਬੱਸਾਂ ਨੂੰ ਟਾਇਰਾਂ ਅਤੇ ਸਪੇਅਰ ਪਾਰਟਸ ਦੀ ਘਾਟ ਬਹਾਨੇ ਖੜ੍ਹਾ ਕਰਕੇ ਪ੍ਰਾਈਵੇਟ ਮਾਲਕਾਂ ਨੂੰ ਮੁਨਾਫਾ ਦਿੱਤਾ ਜਾ ਰਿਹਾ ਹੈ। ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ  ​ਹਰਕੇਸ਼ ਕੁਮਾਰ ਵਿੱਕੀ ਨੇ ਕਿਹਾ ਕਿ "ਮੁਲਾਜ਼ਮਾਂ ਦੀ ਆਵਾਜ਼ ਦਬਾਉਣ ਲਈ ਉਨ੍ਹਾਂ ਨੂੰ ਨਜਾਇਜ਼ ਕੇਸਾਂ ਵਿੱਚ ਜੇਲ੍ਹਾਂ ਅੰਦਰ ਬੰਦ ਕੀਤਾ ਜਾ ਰਿਹਾ ਹੈ। ਲਾਠੀਚਾਰਜ ਅਤੇ ਪਰਚੇ ਦਰਜ ਕਰਕੇ ਜ਼ੁਬਾਨਬੰਦੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।"

​ਅਦਾਲਤੀ ਹੁਕਮਾਂ ਦੀ ਉਲੰਘਣਾ ਅਤੇ ਫੰਡਾਂ ਦੀ ਕਮੀ

​ਯੂਨੀਅਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਮਾਨਯੋਗ ਸੁਪਰੀਮ ਕੋਰਟ ਅਤੇ ਹਾਈ ਕੋਰਟ ਵੱਲੋਂ ਦਿੱਤੇ ਗਏ 'ਬਰਾਬਰ ਕੰਮ, ਬਰਾਬਰ ਤਨਖਾਹ' ਦੇ ਫੈਸਲੇ ਨੂੰ ਸਰਕਾਰ ਨੇ ਅਜੇ ਤੱਕ ਲਾਗੂ ਨਹੀਂ ਕੀਤਾ। ਠੇਕੇਦਾਰਾਂ ਵੱਲੋਂ ਕੀਤੀ ਜਾ ਰਹੀ ਕਰੋੜਾਂ ਰੁਪਏ ਦੀ ਲੁੱਟ ਵਿਰੁੱਧ ਸ਼ਿਕਾਇਤਾਂ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ। ਇਸ ਤੋਂ ਇਲਾਵਾ, ਸਰਕਾਰ ਵੱਲੋਂ ਫ੍ਰੀ ਸਫ਼ਰ ਸਹੂਲਤ ਦੇ ਪੈਸੇ ਸਮੇਂ ਸਿਰ ਨਾ ਭੇਜਣ ਕਾਰਨ ਵਿਭਾਗ ਨੂੰ ਤਨਖਾਹਾਂ ਦੇਣ ਅਤੇ ਸਪੇਅਰ ਪਾਰਟਸ ਖਰੀਦਣ ਵਿੱਚ ਭਾਰੀ ਮੁਸ਼ਕਲ ਆ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 30,00,00,000 ਦੀ ਹੈਰੋਇਨ ਨਾਲ ਫੜਿਆ ਗਿਆ ਤਸਕਰ, ਹੋਰ ਸਾਮਾਨ ਵੀ ਹੋਇਆ ਬਰਾਮਦ

​ਤਿੱਖੇ ਸੰਘਰਸ਼ ਦੀ ਚੇਤਾਵਨੀ

​ਜਲੋਰ ਸਿੰਘ (ਜੁਆਇੰਟ ਸਕੱਤਰ) ਨੇ ਕਿਹਾ ਕਿ ਜੇਕਰ ਸਰਕਾਰ ਨੇ ਹੁਣ ਵੀ ਮੰਨੀਆਂ ਹੋਈਆਂ ਮੰਗਾਂ ਦੇ ਪੱਤਰ (ਨੋਟੀਫਿਕੇਸ਼ਨ) ਜਾਰੀ ਨਾ ਕੀਤੇ, ਤਾਂ 24 ਜੂਨ ਤੋਂ ਪੰਜਾਬ ਦੇ ਸਮੂਹ ਡਿਪੂਆਂ ਵਿੱਚ ਸਰਕਾਰ ਵਿਰੁੱਧ ਲਗਾਤਾਰ ਭੰਡੀ ਪ੍ਰਚਾਰ ਸ਼ੁਰੂ ਕੀਤਾ ਜਾਵੇਗਾ। 3 ਦਿਨਾਂ ਦੀ ਇਸ ਮੁਕੰਮਲ ਹੜਤਾਲ ਦੌਰਾਨ ਹੋਣ ਵਾਲੇ ਜਨਤਕ ਖ਼ੁਆਰੀ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਟਰਾਂਸਪੋਰਟ ਮੈਨੇਜਮੈਂਟ ਦੀ ਹੋਵੇਗੀ।

​ਮੀਟਿੰਗ ਵਿੱਚ ਹਾਜ਼ਰ ਮੁੱਖ ਆਗੂ:

ਇਸ ਮੀਟਿੰਗ ਵਿੱਚ ਪ੍ਰਦੀਪ ਕੁਮਾਰ, ਲਵਲੀ, ਗੁਰਬਾਜ ਸਿੰਘ, ਭਗਤ ਸਿੰਘ ਭਗਤਾ, ਜਗਜੀਤ ਸਿੰਘ, ਬਿਕਰਮਜੀਤ ਸਿੰਘ, ਗੁਰਵਿੰਦਰ ਸਿੰਘ, ਹਰਜਿੰਦਰ ਸਿੰਘ ਹੈਰੀ, ਸੁਖਪਾਲ ਸਿੰਘ ਅਤੇ ਅੰਗਰੇਜ਼ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਯੂਨੀਅਨ ਆਗੂ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News