ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ ਲਈ ਵੱਡੀ ਖ਼ਬਰ, 2 ਦਿਨਾਂ ’ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ORDER!

Thursday, Aug 13, 2026 - 10:10 AM (IST)

ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ ਲਈ ਵੱਡੀ ਖ਼ਬਰ, 2 ਦਿਨਾਂ ’ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ORDER!

ਚੰਡੀਗੜ੍ਹ (ਹਾਂਡਾ) : ਪੰਜਾਬ ਦੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਰਾਹ ਸਾਫ਼ ਹੋ ਗਿਆ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਮੁਲਾਜ਼ਮਾਂ ਨੂੰ ਰੈਗੂਲਰ ਕੀਤੇ ਜਾਣ ਸਬੰਧੀ ਪਟੀਸ਼ਨ ਦੀ ਸੁਣਵਾਈ ਦੌਰਾਨ ਅਦਾਲਤ ਨੂੰ ਭਰੋਸਾ ਦਿਵਾਇਆ ਗਿਆ ਕਿ 2 ਦਿਨਾਂ ਅੰਦਰ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਜਾਣਗੇ। ਮਾਮਲਾ ਨਿਸ਼ਾਨ ਕੁਮਾਰ ਅਤੇ ਹੋਰਨਾਂ ਬਨਾਮ ਪੰਜਾਬ ਸਰਕਾਰ ਤੇ ਹੋਰਨਾਂ ਨਾਲ ਸਬੰਧਿਤ ਹੈ। ਸੁਣਵਾਈ ਦੌਰਾਨ ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਅਦਾਲਤ ’ਚ ਪੇਸ਼ ਹੋਏ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਲੱਗਿਆ 'ਨੋਟਾਂ ਦਾ ਲੰਗਰ'! ਪੈਸੇ ਲੈਣ ਲਈ ਲੱਗੀਆਂ ਲੰਬੀਆਂ ਲਾਈਨਾਂ, ਲਾਏ ਗਏ ਬਾਊਂਸਰ

ਉਨ੍ਹਾਂ ਨਾਲ ਪੰਜਾਬ ਦੇ ਵਿੱਤ ਕਮਿਸ਼ਨਰ (ਮਾਲ) ਅਨੁਰਾਗ ਵਰਮਾ ਤੇ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਰਾਹੁਲ ਵੀ ਅਦਾਲਤ ’ਚ ਹਾਜ਼ਰ ਸਨ। ਅਦਾਲਤ ’ਚ ਪੰਜਾਬ ਦੇ ਐਡਵੋਕੇਟ ਜਨਰਲ ਨੇ ਸਰਕਾਰ ਵੱਲੋਂ ਪੱਖ ਰੱਖਿਆ। ਵਿੱਤ ਕਮਿਸ਼ਨਰ (ਮਾਲ) ਨੇ ਅਦਾਲਤ ਨੂੰ ਦੱਸਿਆ ਕਿ ਹਾਈਕੋਰਟ ਦੇ ਦਿਸ਼ਾ-ਨਿਰਦੇਸ਼ਾਂ ਤੋਂ ਬਾਅਦ ਉਨ੍ਹਾਂ ਦੀ ਪਾਲਣਾ ਕਰਦਿਆਂ ਪਟੀਸ਼ਨਰਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਤੇ ਬਰਾਬਰ ਕੰਮ ਲਈ ਬਰਾਬਰ ਤਨਖ਼ਾਹ ਸਬੰਧੀ ਹੁਕਮ 2 ਦਿਨਾਂ ਅੰਦਰ ਜਾਰੀ ਕਰ ਦਿੱਤੇ ਜਾਣਗੇ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਲੱਗਿਆ 'ਨੋਟਾਂ ਦਾ ਲੰਗਰ'! ਪੈਸੇ ਲੈਣ ਲਈ ਲੱਗੀਆਂ ਲੰਬੀਆਂ ਲਾਈਨਾਂ, ਲਾਏ ਗਏ ਬਾਊਂਸਰ

ਪੰਜਾਬ ਦੇ ਐਡਵੋਕੇਟ ਜਨਰਲ ਵੱਲੋਂ ਦਿੱਤੇ ਗਏ ਭਰੋਸੇ ਨੂੰ ਦੇਖਦਿਆਂ ਹਾਈਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ 14 ਅਗਸਤ ਨੂੰ ਸਵੇਰੇ 10 ਵਜੇ ਅਰਜੈਂਟ ਲਿਸਟ ’ਚ ਰੱਖਣ ਦੇ ਨਿਰਦੇਸ਼ ਦਿੱਤੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News