ਪੰਜਾਬ 'ਚ ਹੁਣ ਇਨ੍ਹਾਂ ਲੋਕਾਂ ਨੂੰ 2 ਰੁਪਏ ਕਿਲੋ ਦੀ ਬਜਾਏ ਮੁਫ਼ਤ ਮਿਲੇਗੀ ਕਣਕ, ਸਰਕਾਰ ਵੱਲੋਂ ਕੋਟਾ ਜਾਰੀ

06/14/2023 6:36:23 PM

ਜਲੰਧਰ- ਪੰਜਾਬ ਸਰਕਾਰ ਵੱਲੋਂ ਬਣਾਏ ਗਏ ਨੀਲੇ ਕਾਰਡਾਂ 'ਤੇ ਹੁਣ ਦੋ ਰੁਪਏ ਪ੍ਰਤੀ ਕਿਲੋ ਦੀ ਬਜਾਏ ਕਣਕ ਦੀ ਵੰਡ ਮੁਫ਼ਤ ਕੀਤੀ ਜਾਵੇਗੀ। ਇਸ ਦੇ ਲਈ ਕੇਂਦਰ ਸਰਕਾਰ ਦੀ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਯੋਜਨਾ ਦੇ ਤਹਿਤ ਕੋਟਾ ਰਿਲੀਜ਼ ਵੀ ਕਰ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਖਾਧ ਅਤੇ ਸਪਲਾਈ ਵਿਭਾਗ ਦੇ ਨਿਰਦੇਸ਼ਾਂ ਤੋਂ ਬਾਅਦ ਡਿਪੂ ਹੋਲਡਰਾਂ ਨੇ ਲਾਭਕਾਰੀਆਂ ਦੀਆਂ ਪਰਚੀਆਂ ਕੱਟਣੀਆਂ ਵੀ ਸ਼ੁਰੂ ਕਰ ਦਿੱਤੀਆਂ ਹਨ।

ਇਸੇ ਮਹੀਨੇ ਕਣਕ ਦੀ ਵੰਡ ਕੀਤੀ ਜਾ ਸਕਦੀ ਹੈ। ਨੀਲੇ ਕਾਰਡਾਂ 'ਤੇ ਕਣਕ ਦਾ ਕੋਟਾ ਇਸ ਵਾਰ ਤਿੰਨ ਮਹੀਨੇ ਦਾ ਇਕੋ ਵਾਰੀ ਦਿੱਤਾ ਜਾਵੇਗਾ। ਇਸ ਦੇ ਤਹਿਤ ਪੰਜ ਕਿਲੋ ਪ੍ਰਤੀ ਮੈਂਬਰ ਦੇ ਹਿਸਾਬ ਨਾਲ ਕਣਕ ਦਾ ਕੋਟਾ ਜਾਰੀ ਕੀਤਾ ਜਾਵੇਗਾ। ਯਾਨੀ ਪ੍ਰਤੀ ਮੈਂਬਰ 15 ਕਿਲੋ ਕਣਕ ਦੀ ਵੰਡ ਹੋਵੇਗੀ। 

ਇਹ ਵੀ ਪੜ੍ਹੋ- ASI ਵੱਲੋਂ 33 ਲੱਖ ਖ਼ਰਚ ਕੇ ਕੈਨੇਡਾ ਭੇਜੀ ਨੂੰਹ ਨੇ ਵਿਖਾਇਆ ਅਸਲੀ ਰੰਗ, ਪਤੀ ਨੂੰ ਬੁਲਾ ਚਾੜ੍ਹਿਆ ਹੈਰਾਨੀਜਨਕ ਚੰਨ੍ਹ

ਇਸ ਬਾਰੇ ਵਿਚ ਖਾਧ ਅਤੇ ਸਪਲਾਈ ਵਿਭਾਗ ਦੇ ਜ਼ਿਲ੍ਹਾ ਅਧਿਕਾਰੀ ਨਰੇਂਦਰ ਸਿੰਘ ਦੱਸਦੇ ਹਨ ਕਿ ਇਸ ਵਾਰ ਕਣਕ ਦੀ ਵੰਡ ਬਿਨਾਂ ਕਿਸੇ ਪੈਸਿਆਂ ਦੇ ਕੀਤੀ ਜਾਵੇਗੀ। ਵੰਡ ਦਾ ਕੰਮ ਆਨਲਾਈਨ ਹੋਣ ਦੇ ਚਲਦਿਆਂ ਪੂਰੀ ਪਾਰਦਰਸ਼ਿਤਾ ਦੇ ਨਾਲ ਲਾਭਕਾਰੀਆਂ ਤੱਕ ਕਣਕ ਦੀ ਸਪਲਾਈ ਦਿੱਤੀ ਜਾਵੇਗੀ। ਕਣਕ ਵੰਡ ਦੌਰਾਨ ਲੋਕਾਂ ਨੂੰ ਸਮੱਸਿਆ ਪੇਸ਼ ਨਾ ਆਵੇ, ਇਸ ਦੇ ਲਈ ਹਰ ਕਣਕ ਵੰਡ ਸਪਾਟ 'ਤੇ ਭਾਰ ਕਰਨ ਦੀ ਵਿਵਸਥਾ ਕੀਤੀ ਜਾਵੇਗੀ। 

ਇਹ ਵੀ ਪੜ੍ਹੋ- ਬੁਝੇ ਦੋ ਘਰਾਂ ਦੇ ਚਿਰਾਗ, ਹੁਸ਼ਿਆਰਪੁਰ ਵਿਖੇ ਨਹਿਰ 'ਚ ਨਹਾਉਂਦੇ ਸਮੇਂ 2 ਦੋਸਤਾਂ ਦੀ ਡੁੱਬਣ ਨਾਲ ਮੌਤ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


shivani attri

Content Editor

Related News