ਵੱਡੀ ਖ਼ਬਰ: ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਮੁੜ ਕਾਂਗਰਸ ''ਚ ਹੋਏ ਸ਼ਾਮਲ (ਵੀਡੀਓ)

Wednesday, Aug 28, 2024 - 06:47 PM (IST)

ਵੱਡੀ ਖ਼ਬਰ: ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਮੁੜ ਕਾਂਗਰਸ ''ਚ ਹੋਏ ਸ਼ਾਮਲ (ਵੀਡੀਓ)

ਹੁਸ਼ਿਆਰਪੁਰ/ਚੰਡੀਗੜ੍ਹ (ਵੈੱਬ ਡੈਸਕ, ਵਰਿੰਦਰ ਪੰਡਿਤ)- ਭਾਜਪਾ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਾਂਗਰਸ ਵਿਚ ਘਰ ਵਾਪਸੀ ਕਰ ਲਈ। ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ। ਸ਼ਾਮ ਸੁੰਦਰ ਅਰੋੜਾ ਨੂੰ ਰਿਸ਼ਵਤ ਦੇ ਇਲਜ਼ਾਮ ਹੇਠ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ 'ਤੇ ਵਿਜੀਲੈਂਸ ਅਧਿਕਾਰੀ ਨੂੰ 50 ਲੱਖ ਦੀ ਰਿਸ਼ਵਤ ਦੇਣ ਦੇ ਦੋਸ਼ ਲਗਾਏ ਗਏ ਸਨ। 

ਦੱਸਣਯੋਗ ਹੈ ਕਿ ਸੁੰਦਰ ਸ਼ਾਮ ਅਰੋੜਾ ਪਿੰਡ ਗੜ੍ਹਦੀਵਾਲਾ ਦੇ ਰਹਿਣ ਵਾਲੇ ਹਨ। 1980 ਦੇ ਦਹਾਕੇ 'ਚ ਉਹ ਗੜ੍ਹਦੀਵਾਲਾ ਛੱਡ ਕੇ ਹੁਸ਼ਿਆਪੁਰ ਚਲੇ ਗਏ, ਜਿੱਥੇ ਉਨ੍ਹਾਂ ਨੇ ਕੋਤਵਾਲੀ ਬਾਜ਼ਾਰ 'ਚ ਦੁਕਾਨ ਖੋਲ੍ਹੀ ਸੀ। ਬਾਅਦ ਵਿੱਚ ਉਨ੍ਹਾਂ ਇਕ ਗੈਸ ਏਜੰਸੀ ਖੋਲ੍ਹੀ ਅਤੇ ਨਾਲ ਹੀ ਜ਼ਮੀਨ ਦੀ ਖ਼ਰੀਦੋ-ਫਰੋਖਤ ਦਾ ਕੰਮ ਸ਼ੁਰੂ ਕੀਤਾ। 2002 ਸ਼ਾਮ ਸੁੰਦਰ ਅਰੋੜਾ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਪਰ ਹਾਰ ਗਏ। ਉਨ੍ਹਾਂ ਨੇ 2007 ਵਿੱਚ ਚੋਣ ਨਹੀਂ ਲੜੀ। ਸਾਲ 2012 'ਚ ਕਾਂਗਰਸ ਵੱਲੋਂ ਚੋਣ ਲੜੀ ਅਤੇ ਜਿੱਤ ਮਿਲੀ। 2017 ਦੀਆਂ ਚੋਣਾਂ ਵਿੱਚ ਵੀ ਸੁੰਦਰ ਸ਼ਾਮ ਅਰੋੜਾ ਨੂੰ ਜਿੱਤ ਹਾਸਲ ਹੋਈ। ਅਰੋੜਾ ਨੇ ਸਾਬਕਾ ਕੈਬਨਿਟ ਮੰਤਰੀ ਤੀਕਸ਼ਨ ਸੂਦ ਨੂੰ ਹਰਾਇਆ ਸੀ।

ਇਹ ਵੀ ਪੜ੍ਹੋ-ਪੁਲਸ ਮੁਲਾਜ਼ਮ ਦੇ ਪੁੱਤਰ ਦਾ ਕੱਟਿਆ ਗਿਆ 25 ਹਜ਼ਾਰ ਰੁਪਏ ਦਾ ਚਲਾਨ, ਜਾਣੋ ਕੀ ਹੈ ਪੂਰਾ ਮਾਮਲਾ


ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਉਨ੍ਹਾਂ ਨੂੰ ਉਦਯੋਗ ਮੰਤਰੀ ਬਣਾਇਆ ਗਿਆ ਸੀ। ਹਾਲਾਂਕਿ ਜਦੋਂ ਚਰਨਜੀਤ ਸਿੰਘ ਚੰਨੀ ਸੂਬੇ ਦੇ ਮੁੱਖ ਮੰਤਰੀ ਬਣੇ ਤਾਂ ਉਨ੍ਹਾਂ ਨੂੰ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਸਾਲ 2022 ਦੀਆਂ ਚੋਣਾਂ ਵਿੱਚ ਸੁੰਦਰ ਸ਼ਾਮ ਅਰੋੜਾ ਹਾਰ ਗਏ ਸਨ। ਇਸ ਤੋ ਬਾਅਦ ਅਰੋੜਾ ਨੇ ਤਿੰਨ ਹੋਰ ਸਾਬਕਾ ਮੰਤਰੀਆਂ ਰਾਜ ਕੁਮਾਰ ਵੇਰਕਾ, ਬਲਬੀਰ ਸਿੰਘ ਅਤੇ ਗੁਰਪ੍ਰੀਤ ਕਾਂਗੜ ਸਮੇਤ 5 ਜੂਨ 2023 'ਚ ਭਾਜਪਾ ਦਾ ਪੱਲਾ ਫੜ ਲਿਆ ਸੀ ਅਤੇ ਅੱਜ ਮੁੜ ਉਨ੍ਹਾਂ ਨੇ ਕਾਂਗਰਸ ਵਿਚ ਘਰ ਵਾਪਸੀ ਕਰ ਲਈ ਹੈ। 

ਇਹ ਵੀ ਪੜ੍ਹੋ-ਪੰਜਾਬ 'ਚ ਵੱਡਾ ਹਾਦਸਾ, ਐਕਟਿਵਾ ਤੇ ਟਰੱਕ ਦੀ ਟੱਕਰ ਦੌਰਾਨ RCF ਦੇ ਮੁਲਾਜ਼ਮ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News