ਵੱਡੀ ਖ਼ਬਰ : ਸਾਬਕਾ ਉਪ ਮੁੱਖ ਮੰਤਰੀ ਓ. ਪੀ. ਸੋਨੀ ਮੁੜ ਹਸਪਤਾਲ ’ਚ ਦਾਖ਼ਲ

Thursday, Jul 20, 2023 - 09:37 PM (IST)

ਵੱਡੀ ਖ਼ਬਰ : ਸਾਬਕਾ ਉਪ ਮੁੱਖ ਮੰਤਰੀ ਓ. ਪੀ. ਸੋਨੀ ਮੁੜ ਹਸਪਤਾਲ ’ਚ ਦਾਖ਼ਲ

ਅੰਮ੍ਰਿਤਸਰ  (ਜਸ਼ਨ)-ਕਾਂਗਰਸ ਸਰਕਾਰ ਦੌਰਾਨ ਸਾਬਕਾ ਉਪ ਮੁੱਖ ਮੰਤਰੀ ਰਹੇ ਓਮ ਪ੍ਰਕਾਸ਼ ਸੋਨੀ ਨੂੰ ਮੁੜ ਗੁਰੂ ਨਾਨਕ ਦੇਵ ਹਸਪਤਾਲ ’ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਬੀਤੀ ਰਾਤ ਤਕਰੀਬਨ 10 ਵਜੇ ਫਤਾਹਪੁਰ ਸਥਿਤ ਕੇਂਦਰੀ ਜੇਲ੍ਹ ਤੋਂ ਲਿਆਂਦਾ ਗਿਆ। ਜ਼ਿਕਰਯੋਗ ਹੈ ਕਿ ਅਦਾਲਤ ਨੇ ਓ. ਪੀ. ਸੋਨੀ ਨੂੰ ਅਗਲੇ 14 ਦਿਨਾਂ ਲਈ ਜੁਡੀਸ਼ੀਅਲ ਰਿਮਾਂਡ ’ਤੇ ਭੇਜਣ ਦੇ ਹੁਕਮ ਦਿੱਤੇ ਸਨ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਸੰਮਨ ਜਾਰੀ, ਵਿਜੀਲੈਂਸ ਨੇ ਪੁੱਛਗਿੱਛ ਲਈ ਸੱਦਿਆ

ਪਤਾ ਲੱਗਾ ਹੈ ਕਿ ਉਹ ਬੀਤੇ ਦਿਨ ਜੇਲ੍ਹ ਗਏ ਸਨ ਤਾਂ ਰਾਤ ਨੂੰ ਉਨ੍ਹਾਂ ਦੀ ਸਿਹਤ ਵਿਗੜ ਗਈ, ਜਿਸ ਕਾਰਨ ਕੇਂਦਰੀ ਜੇਲ੍ਹ ਤੋਂ ਰਸਮੀ ਕਾਰਵਾਈਆਂ ਪੂਰੀਆਂ ਕਰਨ ਉਪਰੰਤ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਮਜੀਠਾ ਰੋਡ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਹਸਪਤਾਲ ’ਚ ਵੱਖਰਾ ਕਮਰਾ ਦਿੱਤਾ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : ਹੜ੍ਹਾਂ ਦਾ ਕਹਿਰ ਜਾਰੀ, ਪਾਣੀ ਦੇ ਤੇਜ਼ ਵਹਾਅ ’ਚ ਰੁੜ੍ਹਿਆ ਨੌਜਵਾਨ, ਨਹੀਂ ਲੱਗਾ ਕੋਈ ਥਹੁ-ਪਤਾ


author

Manoj

Content Editor

Related News