Big News : ਪੰਜਾਬ ਪੁਲਸ ਦਾ ਸਾਬਕਾ DSP ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

Tuesday, Feb 21, 2023 - 04:07 AM (IST)

Big News : ਪੰਜਾਬ ਪੁਲਸ ਦਾ ਸਾਬਕਾ DSP ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

ਲੁਧਿਆਣਾ : ਇਸ ਸਮੇਂ ਦੀ ਵੱਡੀ ਖ਼ਬਰ ਇਕ ਸਾਬਕਾ ਡੀ.ਐੱਸ.ਪੀ. ਨੂੰ ਲੈ ਕੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ ਪੁਲਸ ਦੇ ਸਾਬਕਾ ਡੀ.ਐੱਸ.ਪੀ. ਬਲਵਿੰਦਰ ਸਿੰਘ ਸੇਖੋਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸ ਦੇਈਏ ਕਿ ਅੱਜ ਸਾਬਕਾ ਡੀ.ਐੱਸ.ਪੀ. ਖ਼ਿਲਾਫ਼ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਉਂਦਿਆਂ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਸਨ ਅਤੇ ਹੁਣ ਖ਼ਬਰ ਮਿਲੀ ਹੈ ਕਿ ਪੁਲਸ ਨੇ ਸੇਖੋਂ ਨੂੰ ਉਸਦੇ ਘਰੋਂ ਗ੍ਰਿਫ਼ਤਾਰ ਕਰ ਲਿਆ ਹੈ।

PunjabKesari

ਦੱਸ ਦੇਈਏ ਕਿ ਸੇਖੋਂ ਵੱਲੋਂ ਕੁਝ ਦਿਨ ਪਹਿਲਾਂ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਹਾਈਕੋਰਟ ਦੇ ਜੱਜਾਂ ਖ਼ਿਲਾਫ਼ ਗਲਤ ਸ਼ਬਦਾਬਲੀ ਦੀ ਵਰਤੋਂ ਕੀਤੀ ਗਈ ਸੀ, ਜਿਸ ਦਾ ਨੋਟਿਸ ਲੈਂਦਿਆਂ ਅਦਾਲਤ ਨੇ ਅੱਜ ਉਪਰੋਕਤ ਹੁਕਮ ਜਾਰੀ ਕੀਤੇ ਤੇ ਸੇਖੋਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦਰਅਸਲ ਸੇਖੋਂ ਨੇ ਸੂਬੇ 'ਚ ਵੱਧ ਰਹੇ ਨਸ਼ੇ ਨੂੰ ਲੈ ਕੇ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿੱਚ ਉਨ੍ਹਾਂ ਪੰਜਾਬ ਦੇ ਦੋ ਸਾਬਕਾ ਡੀ.ਜੀ.ਪੀਜ਼ ਅਤੇ ਅਕਾਲੀ ਦਲ ਸਮੇਤ ਕਈ ਪਾਰਟੀਆਂ ਦੇ ਆਗੂਆਂ 'ਤੇ ਨਸ਼ਾ ਵੇਚਣ ਦੇ ਦੋਸ਼ ਲਾਏ ਹਨ।

ਇਹ ਵੀ ਪੜ੍ਹੋ : ਤੀਰਅੰਦਾਜ਼ੀ ’ਚ ਗੋਲਡ ਮੈਡਲਿਸਟ ਨੇ ਲਿਆ ਫਾਹਾ, ਪੇਕਿਆਂ ਨੇ ਸਹੁਰਾ ਪਰਿਵਾਰ 'ਤੇ ਲਾਏ ਦੋਸ਼

ਸੇਖੋਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਦਾਲਤ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਅਤੇ ਪੰਜਾਬ ਦੀ ਜਵਾਨੀ ਬਰਬਾਦ ਕੀਤੀ ਜਾ ਰਹੀ ਹੈ। 12 ਫਰਵਰੀ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਸੇਖੋਂ ਨੇ ਕਿਹਾ ਸੀ ਕਿ ਜੱਜ ਡੁੱਬ ਕੇ ਮਰ ਜਾਣਗੇ, ਜਿਸ ਕਾਰਨ ਅੱਜ ਸੇਖੋਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਸਨ ਅਤੇ ਕੁਝ ਸਮੇਂ ਬਾਅਦ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੂਜੇ ਪਾਸੇ ਸੇਖੋਂ ਦਾ ਕਹਿਣਾ ਹੈ ਕਿ ਉਹ ਪੰਜਾਬ ਦੇ ਲੋਕਾਂ ਦੇ ਹਿੱਤ ਵਿੱਚ ਲੜ ਰਹੇ ਹਨ। ਉਹ ਕਿਸੇ ਤੋਂ ਡਰਨ ਵਾਲੇ ਨਹੀਂ ਹਨ।


author

Mandeep Singh

Content Editor

Related News