ਵੱਡੀ ਖ਼ਬਰ: ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਪਿਆ ਦਿਲ ਦਾ ਦੌਰਾ

Sunday, Mar 10, 2024 - 06:31 PM (IST)

ਵੱਡੀ ਖ਼ਬਰ: ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਪਿਆ ਦਿਲ ਦਾ ਦੌਰਾ

ਬਠਿੰਡਾ (ਵੈੱਬ ਡੈਸਕ)- ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਦਿਲ ਦਾ ਦੌਰਾ ਪੈਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਮਨਪ੍ਰੀਤ ਸਿੰਘ ਬਾਦਲ ਨੂੰ ਬਠਿੰਡਾ ਵਿਖੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਡਾਕਟਕਾਂ ਵੱਲੋਂ ਹਾਲਤ ਸਥਿਰ ਦੱਸੀ ਜਾ ਰਹੀ ਹੈ। 

ਦੱਸਿਆ ਜਾ ਰਿਹਾ ਹੈ ਕਿ ਕੱਲ੍ਹ ਸ਼ਾਮ ਨੂੰ ਉਨ੍ਹਾਂ ਨੂੰ ਛਾਤੀ ਵਿਚ ਥੋੜ੍ਹੀ ਜਿਹੀ ਦਰਦ ਹੋਈ ਸੀ ਅਤੇ ਬਾਅਦ ਵਿਚ ਉਨ੍ਹਾਂ ਹਸਪਤਾਲ ਲਿਜਾਇਆ ਗਿਆ। ਹਸਪਤਾਲ ਵਿਚ ਡਾਕਟਰਾਂ ਵੱਲੋਂ ਚੈੱਕਅਪ ਕਰਨ ਦੌਰਾਨ ਪਤਾ ਲੱਗਾ ਹੈ ਕਿ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਹੈ। ਇਹ ਵੀ ਪਤਾ ਲੱਗਾ ਹੈ ਕਿ ਡਾਕਟਰਾਂ ਵੱਲੋਂ ਮਨਪ੍ਰੀਤ ਸਿੰਘ ਬਾਦਲ ਦੇ ਦੋ ਸਟੰਟ ਪਾਏ ਗਏ ਹਨ। ਉਥੇ ਇਹ ਅੱਜ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਬਰਸੀ ਸਮਾਗਮ ਵਿਚ ਵੀ ਸ਼ਿਰਕਤ ਕਰਨ ਨਹੀਂ ਪਹੁੰਚੇ ਸਨ। ਸੁਖਬੀਰ ਸਿੰਘ ਬਾਦਲ ਵੱਲੋਂ ਵੀ ਹਸਪਤਾਲ ਵਿਚ ਪਹੁੰਚੇ ਕੇ ਮਨਪ੍ਰੀਤ ਸਿੰਘ ਬਾਦਲ ਦਾ ਹਾਲ ਜਾਣਿਆ ਗਿਆ।

ਇਹ ਵੀ ਪੜ੍ਹੋ: ਜਲੰਧਰ ਪੁਲਸ ਵੱਲੋਂ ਵੱਡੇ ਅੰਤਰਰਾਸ਼ਟਰੀ ਡਰੱਗ ਤਸਕਰੀ ਦਾ ਪਰਦਾਫ਼ਾਸ਼, 22 ਕਿਲੋ ਅਫ਼ੀਮ ਸਣੇ 9 ਗ੍ਰਿਫ਼ਤਾਰ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

shivani attri

Content Editor

Related News