ਅੰਮ੍ਰਿਤਸਰ ਹਵਾਈ ਅੱਡੇ ਤੋਂ ਵੱਡੀ ਖ਼ਬਰ, 7 ਕਿਲੋ ਗਾਂਜੇ ਸਣੇ ਵਿਅਕਤੀ ਗ੍ਰਿਫ਼ਤਾਰ
Sunday, May 04, 2025 - 12:31 PM (IST)

ਅੰਮ੍ਰਿਤਸਰ (ਬਿਊਰੋ)- ਅੰਮ੍ਰਿਤਸਰ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਸਰ ਕਸਟਮ ਵਿਭਾਗ ਨੇ ਵੱਡੀ ਕਾਰਵਾਈ ਕਰਦਿਆਂ ਮਲੇਸ਼ੀਆ ਤੋਂ ਆਏ ਇੱਕ ਯਾਤਰੀ ਨੂੰ 7 ਕਿਲੋ ਗਾਂਜੇ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਆਵੇਗਾ ਤੇਜ਼ ਮੀਂਹ-ਤੂਫ਼ਾਨ, ਜਾਣੋ ਆਉਣ ਵਾਲੇ ਦਿਨਾਂ ਦੀ ਤਾਜ਼ਾ update
ਇਹ ਯਾਤਰੀ ਮਲੇਸ਼ੀਆ ਏਅਰਲਾਈਨਜ਼ 'ਚ ਕੁਆਲਾਲੰਪੁਰ ਤੋਂ ਅੰਮ੍ਰਿਤਸਰ ਆਇਆ ਸੀ। ਕਸਟਮ ਵਿਭਾਗ ਨੂੰ ਜਦੋਂ ਵਿਅਕਤੀ 'ਤੇ ਸ਼ੱਕ ਪਿਆ ਤਾਂ ਜਾਂਚ ਦੌਰਾਨ ਉਸ ਕੋਲੋਂ ਗਾਂਜਾ ਬਰਾਮਦ ਕੀਤਾ ਗਿਆ ਅਤੇ ਮੌਕੇ 'ਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਸ ਵੱਲੋਂ ਵਿਅਕਤੀ ਤੋਂ ਪੁੱਛ-ਗਿੱਛ ਕੀਤਾ ਜਾ ਰਹੀ ਹੈ ਕਿ ਉਸ ਨੇ ਇਹ ਗਾਂਜਾ ਕਿੱਥੋਂ ਲਿਆ ਹੈ ਅਤੇ ਅੱਗੇ ਕਿਸ ਨੂੰ ਦੇਣਾ ਸੀ। ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਇਕ ਘਰ ਨੂੰ ਲੱਗੀ ਭਿਆਨਕ ਅੱਗ, ਅੰਦਰ ਸੁੱਤਾ ਪਿਆ ਬਜ਼ੁਰਗ ਬੁਰੀ ਤਰ੍ਹਾਂ ਝੁਲਸਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8