ਅੰਮ੍ਰਿਤਸਰ ਤੋਂ ਵੱਡੀ ਖ਼ਬਰ! ਲੋਹੜੀ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਘਰ 'ਚ ਅੱਗ ਲੱਗਣ ਕਾਰਨ ਪਿਓ-ਧੀ ਦੀ ਮੌਤ
Wednesday, Jan 14, 2026 - 12:35 PM (IST)
ਅੰਮ੍ਰਿਤਸਰ (ਵੈੱਬ ਡੈਸਕ, ਰਮਨ)- ਅੰਮ੍ਰਿਤਸਰ ਤੋਂ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਮੰਨਾ ਚੌਕ ਸਥਿਤ ਇਕ ਮਕਾਨ ਵਿਚ ਅੱਗ ਲੱਗਣ ਕਾਰਨ ਪਿਓ-ਧੀ ਦੀ ਮੌਤ ਹੋ ਗਈ। ਉਕਤ ਹਾਦਸਾ ਲੋਹੜੀ ਮੌਕੇ ਬਾਲੀ ਅੱਗ ਵਿਚੋਂ ਚੰਗਿਆੜੀ ਨਿਕਲਣ ਕਰਕੇ ਵਾਪਰਿਆ। ਉਕਤ ਘਟਨਾ ਦੇਰ ਰਾਤ ਨੂੰ ਵਾਪਰੀ, ਜਿਸ ਵਿਚ ਬਜ਼ੁਰਗ ਪਿਤਾ ਅਤੇ ਦਿਵਿਆਂਗ ਧੀ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਕਰੀਬ 8 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਉਤੇ ਪਹੁੰਚੀਆਂ ਅਤੇ ਅੱਗ 'ਤੇ ਕਾਬੂ ਪਾਇਆ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਵੱਡੇ ਅਫ਼ਸਰ ਦਾ ਹੋਇਆ ਤਬਾਦਲਾ
ਜਿਸ ਵੇਲੇ ਉਕਤ ਹਾਦਸਾ ਵਾਪਰਿਆ ਉਸ ਸਮੇਂ ਘਰ ਵਿਚ 5 ਲੋਕ ਮੌਜੂਦ ਸਨ। ਗੁਆਂਢੀਆਂ ਦੀ ਮਦਦ ਨਾਲ ਤਿੰਨ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ, ਜਿਨ੍ਹਾਂ ਵਿਚੋਂ ਇਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਲੋਕਾਂ ਮੁਤਾਬਕ ਮਕਾਨ ਵਿਚ ਵੱਡੀ ਮਾਤਰਾ ਵਿਚ ਰੁਮਾਲਾ ਸਾਹਿਬ ਰੱਖਿਆ ਹੋਇਆ ਸੀ, ਜਿਸ ਦੇ ਚਲਦਿਆਂ ਅੱਗ ਨੇ ਕੁਝ ਹੀ ਮਿੰਟਾਂ ਵਿਚ ਭਿਆਨਕ ਰੂਪ ਧਾਰ ਲਿਆ। ਘਰ ਦੇ ਮਾਲਕ ਨੇ ਦੱਸਿਆ ਕਿ ਅੱਗ ਲੱਗਣ ਤੋਂ ਬਾਅਦ, ਗੁਆਂਢੀਆਂ ਨੇ ਪਰਿਵਾਰ ਦੇ ਕੁਝ ਮੈਂਬਰਾਂ ਨੂੰ ਬਚਾਉਣ ਲਈ ਸਖ਼ਤ ਮਿਹਨਤ ਕੀਤੀ ਪਰ ਬਜ਼ੁਰਗ ਪਿਤਾ ਸਮੇਂ ਸਿਰ ਬਾਹਰ ਨਹੀਂ ਆ ਸਕੇ। ਦੇਰ ਰਾਤ ਤੱਕ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ।

ਗਲੀ ਤੰਗ ਹੋਣ ਕਾਰਨ ਫਾਇਰ ਬ੍ਰਿਗੇਡ ਨੂੰ ਮੌਕੇ 'ਤੇ ਪਹੁੰਚਣ ਵਿੱਚ ਕਾਫ਼ੀ ਮੁਸ਼ਕਿਲ ਆਈ। ਫਾਇਰ ਫਾਈਟਰਾਂ ਨੇ ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਲਗਭਗ 100 ਮੀਟਰ ਦੀ ਦੂਰੀ ਤੋਂ ਅੱਗ 'ਤੇ ਕਾਬੂ ਪਾਇਆ। ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਿਵੇਂ ਹੀ ਪਰਿਵਾਰ ਦੇ ਕੁਝ ਮੈਂਬਰਾਂ ਨੂੰ ਅੱਗ ਲੱਗਣ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਛੱਤ 'ਤੇ ਚੜ੍ਹ ਕੇ ਰੌਲਾ ਪਾਇਆ। ਗੁਆਂਢੀਆਂ ਦੀ ਮਦਦ ਨਾਲ ਤਿੰਨ ਲੋਕਾਂ ਨੂੰ ਬਚਾਇਆ ਜਾ ਸਕਿਆ ਜਦਕਿ ਦੋ ਮੈਂਬਰ ਪਿਓ-ਧੀ ਦੀ ਮੌਤ ਹੋ ਗਈ।
ਬੀ-ਡਿਵੀਜ਼ਨ ਦੇ ਐੱਸ. ਐੱਚ. ਓ. ਬਲਵਿੰਦਰ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਤੰਗ ਗਲੀ ਹੋਣ ਕਾਰਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਲਗਭਗ 100 ਮੀਟਰ ਦੂਰ ਖੜ੍ਹਾ ਕਰਨਾ ਪਿਆ, ਜਿਸ ਤੋਂ ਬਾਅਦ ਕਰਮਚਾਰੀ ਪਹੁੰਚੇ ਅਤੇ ਅੱਗ ਨੂੰ ਬੁਝਾਇਆ ਗਿਆ।
ਲੋਹੜੀ ਦੀ ਅੱਗ ਵਿੱਚੋਂ ਚੰਗਿਆੜੀਆਂ ਕੱਪੜਿਆਂ 'ਤੇ ਡਿੱਗੀਆਂ
ਘਰ ਦੇ ਮਾਲਕ ਨੇ ਦੱਸਿਆ ਕਿ ਲੋਹੜੀ ਦੀ ਅੱਗ ਵਿੱਚੋਂ ਇਕ ਚੰਗਿਆੜੀ ਘਰ ਦੇ ਅੰਦਰ ਰੱਖੇ ਕੱਪੜਿਆਂ 'ਤੇ ਡਿੱਗੀ, ਜਿਸ ਨਾਲ ਅੱਗ ਲੱਗ ਗਈ। ਗੁਆਂਢੀਆਂ ਨੇ ਪਰਿਵਾਰ ਦੇ ਬਾਕੀ ਮੈਂਬਰਾਂ ਨੂੰ ਬਚਾਉਣ ਲਈ ਸਖ਼ਤ ਮਿਹਨਤ ਕੀਤੀ।
ਇਹ ਵੀ ਪੜ੍ਹੋ: ਪੰਜਾਬ 'ਚ 48 ਘੰਟੇ ਅਹਿਮ! ਇਨ੍ਹਾਂ ਜ਼ਿਲ੍ਹਿਆਂ 'ਚ Red Alert, 16 ਜਨਵਰੀ ਤੱਕ ਹੋਈ ਵੱਡੀ ਭਵਿੱਖਬਾਣੀ
ਮੇਅਰ ਮੌਕੇ 'ਤੇ ਪਹੁੰਚੇ, ਪੀੜਤ ਪਰਿਵਾਰ ਨੂੰ ਮਦਦ ਦਾ ਭਰੋਸਾ ਦਿੱਤਾ
ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਵੀ ਮੌਕੇ 'ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੀ ਸੂਚਨਾ ਅੱਧੀ ਰਾਤ ਨੂੰ ਮਿਲੀ। ਐੱਸ. ਐੱਚ. ਓ, ਫਾਇਰ ਬ੍ਰਿਗੇਡ ਅਤੇ ਸਥਾਨਕ ਨਿਵਾਸੀਆਂ ਨੇ ਆਪਣੀਆਂ ਜਾਨਾਂ ਜੋਖਮ ਵਿੱਚ ਪਾ ਕੇ ਤਿੰਨ ਲੋਕਾਂ ਨੂੰ ਅੱਗ ਵਿੱਚੋਂ ਬਚਾਇਆ। ਮੇਅਰ ਨੇ ਕਿਹਾ ਕਿ ਪ੍ਰਸ਼ਾਸਨ ਪੀੜਤ ਪਰਿਵਾਰ ਦੇ ਨਾਲ ਖੜ੍ਹਾ ਹੈ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗਾ।
ਇਹ ਵੀ ਪੜ੍ਹੋ: Punjab:ਮਾਂ ਨਾਲ ਪਹਿਲਾਂ ਭਾਖੜਾ ਨਹਿਰ ਕੋਲ ਪੁੱਜਾ ਪੁੱਤ, ਫਿਰ ਮਾਂ ਨੂੰ ਗੱਡੀ 'ਚ ਛੱਡ ਪੁਲ ਤੋਂ ਕੀਤਾ ਉਹ ਜੋ ਸੋਚਿਆ ਨਾ ਸੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
