ਜਲੰਧਰ ਤੋਂ ਵੱਡੀ ਖ਼ਬਰ! ਸਰਜੀਕਲ ਕੰਪਲੈਕਸ 'ਚ ਫੈਕਟਰੀ 'ਚੋਂ ਗੈਸ ਹੋਈ ਲੀਕ, ਪਈਆਂ ਭਾਜੜਾਂ
Monday, Aug 25, 2025 - 07:12 PM (IST)

ਜਲੰਧਰ (ਸੋਨੂੰ)- ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਸਰਜੀਕਲ ਕੰਪਲੈਕਸ ਸਥਿਤ ਮੈਟਰੋ ਮਿਲਕ ਫੈਕਟਰੀ ਵਿੱਚ ਅਚਾਨਕ ਅਮੋਨੀਆ ਗੈਸ ਲੀਕ ਹੋਣ ਕਾਰਨ ਹੰਗਾਮਾ ਹੋ ਗਿਆ। ਜਾਣਕਾਰੀ ਅਨੁਸਾਰ ਗੈਸ ਲੀਕ ਹੋਣ ਦੀ ਘਟਨਾ ਫੈਕਟਰੀ ਦੇ ਅੰਦਰ ਕੰਮ ਕਰ ਰਹੇ ਕਰਮਚਾਰੀਆਂ ਲਈ ਖ਼ਤਰਾ ਬਣ ਗਈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੈਸ ਲੀਕ ਹੋਣ ਤੋਂ ਤੁਰੰਤ ਬਾਅਦ ਫੈਕਟਰੀ ਦੇ ਅਹਾਤੇ ਵਿੱਚ ਹਫ਼ੜਾ-ਦਫ਼ੜੀ ਮਚ ਗਈ। ਦੱਸਿਆ ਜਾ ਰਿਹਾ ਹੈ ਕਿ ਉਸ ਸਮੇਂ ਫੈਕਟਰੀ ਦੇ ਅੰਦਰ ਲਗਭਗ 30 ਤੋਂ 40 ਲੋਕ ਮੌਜੂਦ ਸਨ, ਜੋ ਗੈਸ ਲੀਕ ਹੋਣ ਕਾਰਨ ਅੰਦਰ ਫਸ ਗਏ ਹਨ। ਘਟਨਾ ਦੀ ਗੰਭੀਰਤਾ ਨੂੰ ਵੇਖਦੇ ਹੋਏ ਰਾਹਤ ਅਤੇ ਬਚਾਅ ਟੀਮ ਨੂੰ ਤੁਰੰਤ ਮੌਕੇ 'ਤੇ ਬੁਲਾਇਆ ਗਿਆ। ਕ੍ਰੇਨ ਦੀ ਮਦਦ ਨਾਲ ਮਜ਼ਦੂਰਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ।
ਅਮੋਨੀਆ ਗੈਸ ਰਿਸਾਅ ਮਾਮਲਾ: ਕੋਈ ਜਾਨੀ ਨੁਕਸਾਨ ਨਹੀਂ, 35 ਕਰਮਚਾਰੀ ਸੁਰੱਖਿਅਤ ਕੱਢੇ : ਡਿਪਟੀ ਕਮਿਸ਼ਨਰ
ਸਪੋਰਟਸ ਐਂਡ ਸਰਜੀਕਲ ਕੰਪਲੈਕਸ ’ਚ ਅਮੋਨੀਆ ਗੈਸ ਰਿਸਾਅ ਦੀ ਘਟਨਾ ਵਿਚ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਲਗਭਗ ਸਾਰੇ 35 ਕਰਮਚਾਰੀਆਂ ਨੂੰ ਸੁਰੱਖਿਅਤ ਕੱਢ ਲਿਆ ਗਿਆ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੋਮਵਾਰ ਸ਼ਾਮ ਨੂੰ ਸਥਾਨਕ ਸਪੋਰਟਸ ਐਂਡ ਸਰਜੀਕਲ ਕੰਪਲੈਕਸ ਸਥਿਤ ਮੈਟਰੋ ਮਿਲਕ ਪ੍ਰੋਡਕਟਸ ਦੀ ਮੈੱਸ ’ਚ ਸੇਫਟੀ ਰਿਲੀਜ਼ ਵਾਲਵ ਤੋਂ ਅਮੋਨੀਆ ਗੈਸ ਰਿਸਾਅ ਦੀ ਸੂਚਨਾ ਮਿਲਣ ’ਤੇ ਫਾਇਰ ਬ੍ਰਿਗੇਡ ਵਿਭਾਗ ਦੀ ਟੀਮ ਤੁਰੰਤ ਮੌਕੇ ’ਤੇ ਪਹੁੰਚ ਗਈ, ਜਿਸ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕੀਤਾ ਅਤੇ ਲਗਭਗ 35 ਕਰਮਚਾਰੀਆਂ ਨੂੰ ਐਮਰਜੈਂਸੀ ਐਗਜ਼ਿਟ ਰਾਹੀਂ ਬਾਹਰ ਕੱਢਿਆ। ਉਨ੍ਹਾਂ ਦੱਸਿਆ ਕਿ ਘਟਨਾ ਦੇ ਇਕ ਘੰਟੇ ਅੰਦਰ ਸਥਿਤੀ ਨੂੰ ਕੰਟਰੋਲ ਕਰ ਲਿਆ ਗਿਆ। ਡਾ. ਅਗਰਵਾਲ ਨੇ ਦੱਸਿਆ ਕਿ ਗੈਸ ਦੀ ਲੀਕੇਜ ਨੂੰ ਰੋਕਣ ਲਈ ਵੇਰਕਾ ਮਿਲਕ ਪਲਾਂਟ ਤੋਂ ਇਕ ਵਿਸ਼ੇਸ਼ ਟੀਮ ਬੁਲਾਈ ਗਈ, ਜਿਸ ਨੇ ਏਅਰ ਕੰਪ੍ਰੈਸ਼ਰ ਦੀਆਂ ਪ੍ਰੈਸ਼ਰ ਲਾਈਨਾਂ ਬੰਦ ਕਰ ਦਿੱਤੀਆਂ ਹਨ ਅਤੇ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿਚ ਹੈ।
ਇਹ ਵੀ ਪੜ੍ਹੋ: ਭਾਰੀ ਬਾਰਿਸ਼ ਦੌਰਾਨ ਜਲੰਧਰ-ਪਠਾਨਕੋਟ NH 'ਤੇ ਵੱਡਾ ਹਾਦਸਾ, ਕਈ ਵਾਹਨਾਂ ਦੀ ਟੱਕਰ, ਮਚਿਆ ਚੀਕ-ਚਿਹਾੜਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8