ਜਲੰਧਰ ਤੋਂ ਵੱਡੀ ਖ਼ਬਰ, ਜਿਮ ਦੇ ਬਾਹਰ ਚੱਲੀ ਗੋਲ਼ੀ, ਬਣਿਆ ਦਹਿਸ਼ਤ ਦਾ ਮਾਹੌਲ

Wednesday, Nov 20, 2024 - 02:57 PM (IST)

ਜਲੰਧਰ ਤੋਂ ਵੱਡੀ ਖ਼ਬਰ, ਜਿਮ ਦੇ ਬਾਹਰ ਚੱਲੀ ਗੋਲ਼ੀ, ਬਣਿਆ ਦਹਿਸ਼ਤ ਦਾ ਮਾਹੌਲ

ਜਲੰਧਰ (ਕੁੰਦਨ, ਪੰਕਜ)- ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਮਕਸੂਦਾਂ ਅਧੀਨ ਆਉਂਦੇ ਇਕ ਇਲਾਕੇ ਵਿਚ ਉਸ ਸਮੇਂ ਦਹਿਸ਼ਤ ਦਾ ਮਾਹੋਲ ਬਣ ਗਿਆ ਜਦੋਂ ਇਲਾਕੇ ਵਿਚ ਗੋਲ਼ੀ ਚਲਾ ਦਿੱਤੀ ਗਈ। ਮਿਲੀ ਜਾਣਕਾਰੀ ਮੁਤਾਬਕ ਪੁਰਾਣੀ ਰੰਜਿਸ਼ ਦੇ ਤਹਿਤ ਜਿਮ ਦੇ ਬਾਹਰ ਦੋ ਧਿਰਾਂ ਵਿਚਾਲੇ ਵਿਵਾਦ ਹੋ ਗਿਆ। ਵਿਵਾਦ ਇੰਨਾ ਵੱਧ ਗਿਆ ਕਿ ਇਕ ਧਿਰ ਵੱਲੋਂ ਗੋਲ਼ੀ ਚਲਾ ਦਿੱਤੀ ਗਈ। ਗਨੀਮਤ ਇਹ ਰਹੀ ਕਿ ਇਸ ਦੌਰਾਨ ਕੋਈ ਜ਼ਖ਼ਮੀ ਨਹੀਂ ਹੋਇਆ ਹੈ। ਉਥੇ ਬੀ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। 

PunjabKesari

ਇਹ ਵੀ ਪੜ੍ਹੋ- ਡੇਰਾ ਬਿਆਸ ਦੀ ਸੰਗਤ ਲਈ ਖ਼ੁਸ਼ਖ਼ਬਰੀ, ਦਿੱਤੀ ਗਈ ਵੱਡੀ ਰਾਹਤ

ਮੌਕੇ ਉਤੇ ਪਹੁੰਚੇ ਥਾਣਾ ਡਿਵੀਜ਼ਨ ਨੰਬਰ ਇਕ ਦੇ ਏ. ਐੱਸ. ਆਈ. ਸ਼ਾਮ ਲਾਲ ਨੇ ਦੱਸਿਆ ਕਿ ਉਹ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਸੂਚਨਾ ਮਿਲੀ ਸੀ ਕਿ ਇਥੇ ਜਿਮ ਦੇ ਬਾਹਰ ਗੋਲ਼ੀ ਚੱਲੀ ਹੈ। ਉਨ੍ਹਾਂ ਦੱਸਿਆ ਕਿ ਸੀ. ਸੀ. ਟੀ. ਵੀ. ਕੈਮਰਿਆਂ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਥੇ ਹੀ ਇਕ ਚਸ਼ਮਦੀਦ ਅੰਕੁਸ਼ ਨਾਂ ਦੇ ਸ਼ਖ਼ਸ ਨੇ ਕਿਹਾ ਕਿ ਨਸ਼ਾ ਰੋਕਣ ਨੂੰ ਲੈ ਕੇ ਉਕਤ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।

PunjabKesari

ਇਹ ਵੀ ਪੜ੍ਹੋ-300 ਯੂਨਿਟ ਮੁਫ਼ਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਅਹਿਮ ਖ਼ਬਰ, ਜਾਰੀ ਹੋ ਗਏ ਸਖ਼ਤ ਹੁਕਮ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News