ਜਲੰਧਰ ਤੋਂ ਵੱਡੀ ਖ਼ਬਰ, ਨਾਬਾਲਗ ਕੁੜੀ ਨਾਲ ਦੋ ਨੌਜਵਾਨਾਂ ਵੱਲੋਂ ਗੈਂਗਰੇਪ, ਵੀਡੀਓ ਹੋਈ ਵਾਇਰਲ
Monday, Jan 15, 2024 - 07:27 PM (IST)

ਜਲੰਧਰ (ਵਰੁਣ)- ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਇਕ ਇਲਾਕੇ ਵਿਚੋਂ ਇਕ ਨਾਬਾਲਗ ਕੁੜੀ ਦੇ ਨਾਲ ਗੈਂਗਰੇਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਆਪਣੀ ਮਾਸੀ ਦੇ ਘਰੋਂ ਪਰਤ ਰਹੀ ਇਕ ਨਾਬਾਲਗ ਕੁੜੀ ਨੂੰ ਦੋ ਨੌਜਵਾਨ ਜ਼ਬਰਦਸਤੀ ਚੁੱਕ ਕੇ ਆਪਣੇ ਕਮਰੇ ਵਿਚ ਲੈ ਗਏ, ਜਿੱਥੇ ਵੱਲੋਂ ਕੁੜੀ ਨਾਲ ਗੈਂਗਰੇਪ ਕੀਤਾ ਗਿਆ। ਦੋ ਮਹੀਨੇ ਬਾਅਦ ਜਦੋਂ ਪੀੜਤਾ ਨੇ ਆਪਣੇ ਪਰਿਵਾਰ ਵਾਲਿਆਂ ਨੂੰ ਦੱਸਿਆ ਤਾਂ ਥਾਣਾ 1 ਦੀ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ। ਇਸ ਦੀ ਇਕ ਵੀਡੀਓ ਵੀ ਵਾਇਰਲ ਹੋਈ ਹੈ।
ਇਸ ਮਾਮਲੇ ਵਿੱਚ ਥਾਣਾ ਇਕ ਨੰਬਰ ਦੀ ਪੁਲਸ ਨੇ ਗੁਲਸ਼ਨ ਕੁਮਾਰ ਪੁੱਤਰ ਗੋਰੇ ਲਾਲ ਅਤੇ ਬੀਰੂ ਕੁਮਾਰ ਪੁੱਤਰ ਕਾਂਸ਼ੀ ਰਾਮ ਖ਼ਿਲਾਫ਼ 376 ਡੀਏ, 506 ਅਤੇ ਪੋਕਸੋ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਥਾਣਾ 1 ਦੇ ਐੱਸ. ਐੱਚ. ਓ. ਸੁਖਬੀਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : ਜੇਲ੍ਹ 'ਚੋਂ ਬਾਹਰ ਆਉਣ ਤੋਂ ਬਾਅਦ ਸੁਖਪਾਲ ਖਹਿਰਾ ਦਾ ਪਹਿਲਾ ਬਿਆਨ ਆਇਆ ਸਾਹਮਣੇ
'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।