ਖ਼ਨੌਰੀ ਬਾਰਡਰ ਤੋਂ ਵੱਡੀ ਖ਼ਬਰ : ਬੇਹੋਸ਼ ਹੋ ਕੇ ਡਿੱਗੇ ਜਗਜੀਤ ਸਿੰਘ ਡੱਲੇਵਾਲ
Thursday, Dec 19, 2024 - 02:59 PM (IST)
ਸੰਗਰੂਰ : ਖਨੌਰੀ ਬਾਰਡਰ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਲਗਾਤਾਲ ਜਾਰੀ ਹੈ। ਫਿਲਹਾਲ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਬੇਹੱਦ ਨਾਜ਼ੁਕ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਬਲੱਡ ਪ੍ਰੈੱਸ਼ਰ ਇਕਦਮ ਘੱਟ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ! ਨਵੇਂ ਸਾਲ ਤੋਂ ਪਹਿਲਾਂ ਜਾਰੀ ਹੋਏ ਹੁਕਮ
ਜਿਸ ਕਾਰਨ ਉਹ ਅੱਜ ਬੇਹੋਸ਼ ਹੋ ਕੇ ਡਿੱਗ ਪਏ ਅਤੇ ਉਨ੍ਹਾਂ ਨੂੰ ਉਲਟੀਆਂ ਵੀ ਆਈਆਂ। ਡੱਲੇਵਾਲ 10 ਮਿੰਟ ਤੱਕ ਬੇਹੋਸ਼ ਹੀ ਰਹੇ। ਉਨ੍ਹਾਂ ਦੀ ਵਿਗੜਦੀ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਦੀ ਟੀਮ ਉਨ੍ਹਾਂ ਕੋਲ ਪਹੁੰਚ ਗਈ ਹੈ ਅਤੇ ਡੱਲੇਵਾਲ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲੀਆਂ ਬੀਬੀਆਂ ਦੇਣ ਧਿਆਨ, ਆਈ ਜ਼ਰੂਰੀ ਖ਼ਬਰ
ਖਨੌਰੀ ਬਾਰਡਰ 'ਤੇ ਮੌਜੂਦ ਕਿਸਾਨਾਂ ਵਲੋਂ ਵਾਹਿਗੁਰੂ ਦਾ ਜਾਪ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 24ਵਾਂ ਦਿਨ ਹੈ ਅਤੇ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਸੁਪਰੀਮ ਕੋਰਟ ਵਲੋਂ ਵੀ ਚਿੰਤਾ ਜ਼ਾਹਰ ਕੀਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8