ਪੰਜਾਬ ਤੋਂ ਵੱਡੀ ਖ਼ਬਰ, ਨਹਿਰ ''ਚ ਨਹਾਉਂਦਿਆਂ 2 ਦੀ ਮੌਤ
Sunday, May 11, 2025 - 05:36 PM (IST)

ਲੁਧਿਆਣਾ- ਪਿੰਡ ਭੂਖੜੀ 'ਚ ਨਹਿਰ 'ਚ ਨਹਾਉਣ ਗਏ ਦੋ ਬੱਚਿਆਂ ਦੀ ਡੁੱਬਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਭੂਖੜੀ ਵਿਖੇ ਅੱਜ ਲੰਗਰ ਲੱਗਿਆ ਹੋਇਆ ਸੀ ਅਤੇ ਨੇੜਲੇ ਪਿੰਡਾਂ ਤੋਂ ਬੱਚੇ ਆਏ ਇੱਥੇ ਆਏ ਹੋਏ ਸਨ।
ਇਹ ਵੀ ਪੜ੍ਹੋ- ਗੁਰਦਾਸਪੁਰ ਵਾਸੀਆਂ ਲਈ ਅਹਿਮ ਖ਼ਬਰ, ਲਾਗੂ ਹੋਏ ਨਵੇਂ ਹੁਕਮ
ਇਸ ਦੌਰਾਨ ਕੁਝ ਬੱਚੇ ਨਹਿਰ 'ਚ ਨਹਾਉਣ ਲਈ ਚੱਲ ਗਏ। ਜਿੱਥੇ ਦੋ ਬੱਚਿਆਂ ਦੀ ਨਹਿਰ 'ਚ ਡੁੱਬਣ ਕਾਰਨ ਮੌਤ ਹੋ ਗਈ। ਮ੍ਰਿਤਕ ਬੱਚਿਆਂ ਦੀ ਪਛਾਣ 15 ਸਾਲਾ ਅਭੈ ਤੇ 13 ਸਾਲਾ ਅੰਸ਼ ਵਜੋਂ ਹੋਈ ਹੈ। ਸੂਚਨਾ ਮਿਲਣ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 7 ਅਤੇ ਤਾਜਪੁਰ ਚੌਕੀ ਦੀ ਪੁਲਸ ਮੌਕੇ 'ਤੇ ਪਹੁੰਚ ਗਈ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਵਾਸੀਆਂ ਲਈ ਵੱਡੀ ਖ਼ਬਰ, ਡੀ. ਸੀ. ਨੇ ਜਾਰੀ ਕੀਤੇ ਨਵੇਂ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8