ਪੰਜਾਬ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਕੰਧ ਸਾਹਿਬ ''ਚ ਵੱਡਾ ਹਾਦਸਾ

Friday, Jan 31, 2025 - 06:20 PM (IST)

ਪੰਜਾਬ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਕੰਧ ਸਾਹਿਬ ''ਚ ਵੱਡਾ ਹਾਦਸਾ

ਬਟਾਲਾ (ਸਾਹਿਲ)- ਬਟਾਲਾ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਕੰਧ ਸਾਹਿਬ 'ਚ ਵੱਡਾ ਹਾਦਸਾ ਵਾਪਰਿਆ ਹੈ, ਜਿਸ 'ਚ ਇਕ ਸੇਵਾਦਾਰ ਦੀ ਮੌਤ ਹੋ ਗਈ । ਜਾਣਕਾਰੀ ਮੁਤਾਬਕ ਮ੍ਰਿਤਕ ਸੇਵਾਦਾਰ ਦੀ ਪਛਾਣ ਸਤਨਾਮ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸੇਵਾਦਾਰ ਨਿਸ਼ਾਨ ਸਾਹਿਬ ਦੀ ਸੇਵਾ ਕਰ ਰਿਹਾ ਸੀ ਤਾਂ ਅਚਾਨਕ ਉਹ ਹੇਠਾਂ ਡਿੱਗ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਲੋਕਾਂ ਨੇ ਦੱਸਿਆ ਹੈ ਕਿ ਸਤਨਾਮ ਸਿੰਘ ਕਾਫ਼ੀ ਸਮੇਂ ਤੋਂ ਸ੍ਰੀ ਕੰਧ ਸਾਹਿਬ ਸੇਵਾ ਕਰ ਰਿਹਾ ਸੀ।

ਇਹ ਵੀ ਪੜ੍ਹੋ- ਪੰਜਾਬ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਕੰਧ ਸਾਹਿਬ 'ਚ ਵੱਡਾ ਹਾਦਸਾ

ਅੱਜ ਸਵੇਰੇ ਸਤਨਾਮ ਸਿੰਘ ਨਿਸ਼ਾਨ ਸਾਹਿਬ ਦਾ ਕੱਪੜਾ ਬਦਲ ਰਿਹਾ ਸੀ ਤਾਂ ਅਚਾਨਕ ਨਿਸ਼ਾਨ ਸਾਹਿਬ ਦੀ ਤਾਰ ਟੁੱਟਣ ਕਰਕੇ ਉਹ ਉਚਾਈ ਤੋਂ ਹੇਠਾਂ ਡਿੱਗ ਗਿਆ ਅਤੇ ਤੁਰੰਤ ਪ੍ਰਾਈਵੇਟ ਹਸਪਤਾਲ ਇਲਾਜ ਲਈ ਲਿਆਂਦਾ ਗਿਆ ਜਿੱਥੇ ਉਸਦੀ ਮੌਤ ਹੋ ਗਈ ।

PunjabKesari

ਇਹ ਵੀ ਪੜ੍ਹੋ- ਸਰਪੰਚ ਨੇ ਹੋਟਲ 'ਚ ਕਿਸੇ ਹੋਰ ਨਾਲ ਰੰਗੇ-ਹੱਥੀਂ ਫੜ ਲਈ ਸਰਪੰਚਣੀ, ਤੇ ਫਿਰ...

ਗੱਲਬਾਤ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਿੰਦਰ ਪਾਲ ਸਿੰਘ ਗੋਰਾ ਨੇ ਕਿਹਾ ਕਿ ਸਤਨਾਮ ਸਿੰਘ ਸਾਡੇ ਕੋਲੋਂ ਲੰਮੇ ਸਮੇਂ ਤੋਂ ਪਾਰਟ ਟਾਈਮ ਨੌਕਰੀ ਕਰਦਾ ਸੀ। ਅੱਜ ਸਵੇਰੇ ਜਦੋਂ ਨਿਸ਼ਾਨ ਸਾਹਿਬ ਦਾ ਕੱਪੜਾ ਬਦਲਣ ਲੱਗਾ 'ਤੇ ਤਾਰ ਟੁੱਟਣ ਕਰਕੇ ਹਾਦਸਾ ਵਾਪਰਿਆ ਅਤੇ ਉਸ ਦੀ ਮੌਤ ਹੋ ਗਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਇਸ ਦੀ ਸੂਚਨਾ ਦਿੱਤੀ ਹੈ, ਜੋ ਵੀ ਸਹਾਇਤਾ ਹੋਵੇਗੀ ਕੀਤੀ ਜਾਵੇਗੀ। ਮ੍ਰਿਤਕ ਸਤਨਾਮ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਇਹ ਪਰਿਵਾਰ 'ਤੇ ਪਹਿਲਾਂ ਹੀ ਕਈ ਦੁੱਖਾਂ ਦੇ ਪਹਾੜ ਨੇ ਸਤਨਾਮ ਸਿੰਘ ਦੀ ਪਤਨੀ ਪਹਿਲਾਂ ਹੀ ਬਹੁਤ ਬਿਮਾਰ ਹੈ ਤੇ ਸਤਨਾਮ ਸਿੰਘ ਦਾ ਪੁੱਤਰ ਕੁਝ ਸਮਾਂ ਪਹਿਲਾਂ ਹੀ ਇਸ ਦੁਨੀਆਂ ਨੂੰ ਅਲਵਿਦਾ ਕਹਿ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸੀ ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News