ਤਰਨਤਾਰਨ ਦੇ ਸਰਹੱਦ ਖੇਤਰ ਤੋਂ ਵੱਡੀ ਖ਼ਬਰ, 10 ਪੈਕੇਟ ਹੈਰੋਇਨ ਸਣੇ ਪਾਕਿਸਤਾਨੀ ਨੌਜਵਾਨ ਗ੍ਰਿਫਤਾਰ
Monday, Mar 02, 2026 - 01:10 PM (IST)
ਤਰਨਤਾਰਨ (ਰਮਨ)- ਭਾਰਤ ਪਾਕਿਸਤਾਨ ਸਰਹੱਦ ਨੇੜਿਓਂ ਬੀਐਸਐਫ ਵੱਲੋਂ ਇੱਕ ਪਾਕਿਸਤਾਨੀ ਨੌਜਵਾਨ ਨੂੰ ਗ੍ਰਿਫਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਪਾਸੋਂ 10 ਪੈਕੇਟ ਹੈਰੋਇਨ ਬਰਾਮਦ ਕੀਤੇ ਜਾਣ ਦੀ ਵੀ ਗੱਲ ਸੂਤਰਾਂ ਤੋਂ ਪਤਾ ਲੱਗੀ ਹੈ। ਹਾਲਾਂਕਿ ਇਸ ਸਬੰਧੀ ਬੀਐਸਐਫ ਵੱਲੋਂ ਕੋਈ ਵੀ ਅਧਿਕਾਰਿਤ ਤੌਰ 'ਤੇ ਪੁਸ਼ਟੀ ਨਹੀਂ ਕੀਤੀ ਗਈ। ਪ੍ਰੰਤੂ ਮੁਲਜ਼ਮ ਨੂੰ ਗ੍ਰਿਫਤਾਰ ਕਰਦੇ ਹੋਏ ਅਗਲੇਰੀ ਪੁੱਛਗਿਛ ਜਾਰੀ ਹੈ।
ਇਹ ਵੀ ਪੜ੍ਹੋ- ਅੰਤਰਰਾਸ਼ਟਰੀ ਫਲਾਈਟਾਂ ਨੂੰ ਲੈ ਕੇ ਅਹਿਮ ਖ਼ਬਰ, ਅੰਮ੍ਰਿਤਸਰ ਹਵਾਈ ਅੱਡੇ ਤੋਂ ਰੱਦ ਹੋਈਆਂ ਮੁੱਖ ਉਡਾਣਾਂ, ਦੇਖੋ ਰਿਪੋਰਟ
ਮਿਲੀ ਜਾਣਕਾਰੀ ਦੇ ਅਨੁਸਾਰ ਭਾਰਤ ਪਾਕਿਸਤਾਨ ਸਰਹੱਦ ਨਜ਼ਦੀਕ ਮੌਜੂਦ ਖੇਮਕਰਨ ਸੈਕਟਰ ਅਧੀਨ ਆਉਂਦੀ ਚੌਂਕੀ ਹਰਭਜਨ ਵਿਖੇ ਤੜਕਸਾਰ ਬੀਐਸਐਫ ਦੀ 142 ਬਟਾਲੀਅਨ ਦੇ ਜਵਾਨਾਂ ਵੱਲੋਂ ਭਾਰਤੀ ਖੇਤਰ ਵਿੱਚ ਦਾਖਲ ਹੋਏ ਇੱਕ ਵਿਅਕਤੀ ਨੂੰ ਹਲਚਲ ਦੇ ਦੌਰਾਨ ਲਲਕਾਰਿਆ ਗਿਆ। ਜਿਸ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਨੇ ਬੜੀ ਮੁਸਤੈਦੀ ਨਾਲ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਸਰਕਾਰੀ ਦਫਤਰ ਰਹਿਣਗੇ ਬੰਦ
ਇਸ ਦੌਰਾਨ ਬੀਐਸਐਫ ਵੱਲੋਂ ਸਬੰਧਿਤ ਪਾਕਿਸਤਾਨੀ ਨੌਜਵਾਨ ਜਿਸ ਦੀ ਪਹਿਚਾਨ ਅਬੂ ਬਕਰ (20) ਇਲੀਅਸ ਮੰਨੂ ਵਾਸੀ ਛਤਨਵਾਲ ਜ਼ਿਲ੍ਹਾ ਕਸੂਰ ਪਾਕਿਸਤਾਨ ਵਜੋਂ ਹੋਈ ਹੈ। ਜਿਸ ਪਾਸੋਂ 10 ਪੈਕੇਟ ਹੈਰੋਇਨ ਦੇ ਬਰਾਮਦ ਕੀਤੇ ਗਏ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਬੀਐਸਐਫ ਵੱਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਨੂੰ ਐਨਸੀਬੀ ਨਾਰਕੋਟਿਕ (ਬਿਊਰੋ ਆਫ ਕ੍ਰਾਈਮ) ਦੇ ਹਵਾਲੇ ਕੀਤਾ ਜਾ ਰਿਹਾ ਹੈ। ਜੋ ਅੱਗੇ ਇਸ ਸਬੰਧੀ ਜਾਂਚ ਕਰੇਗੀ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਮਾਰਚ 'ਚ ਹੀ ਪਵੇਗੀ ਮਈ ਵਰਗੀ ਗਰਮੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
