ਮਜੀਠੀਆ ਮਾਮਲੇ ''ਚ ਹਾਈਕੋਰਟ ਤੋਂ ਵੱਡੀ ਖ਼ਬਰ, ਅਦਾਲਤ ਨੇ ਨਹੀਂ ਦਿੱਤੀ ਕੋਈ ਰਾਹਤ

Tuesday, Jul 08, 2025 - 10:57 AM (IST)

ਮਜੀਠੀਆ ਮਾਮਲੇ ''ਚ ਹਾਈਕੋਰਟ ਤੋਂ ਵੱਡੀ ਖ਼ਬਰ, ਅਦਾਲਤ ਨੇ ਨਹੀਂ ਦਿੱਤੀ ਕੋਈ ਰਾਹਤ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀਆਂ ਮੁਸ਼ਕਲਾ ਵੱਧਦੀਆਂ ਜਾ ਰਹੀਆਂ ਹਨ। ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਮਜੀਠੀਆ ਨੇ ਆਪਣੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਦੱਸਦਿਆਂ ਅਦਾਲਤ 'ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ 'ਤੇ ਅਦਾਲਤ ਨੇ ਉਨ੍ਹਾਂ ਨੂੰ ਅੱਜ ਦੀ ਸੁਣਵਾਈ ਦੌਰਾਨ ਕੋਈ ਰਾਹਤ ਨਹੀਂ ਦਿੱਤੀ। ਇਸ ਤਰ੍ਹਾਂ ਮਜੀਠੀਆ ਅਜੇ ਜੇਲ੍ਹ 'ਚ ਹੀ ਰਹਿਣਗੇ।

ਇਹ ਵੀ ਪੜ੍ਹੋ : ਪੰਜਾਬ ਲਈ ਖ਼ਤਰੇ ਦੀ ਘੰਟੀ! ਐਮਰਜੈਂਸੀ ਟੀਮਾਂ ਦੀ ਤਾਇਨਾਤੀ ਦੇ ਹੁਕਮ, ਹਾਲਾਤ 'ਤੇ 24 ਘੰਟੇ ਨਜ਼ਰ

ਇਸ ਮਾਮਲੇ ਦੀ ਅਗਲੀ ਸੁਣਵਾਈ 29 ਜੁਲਾਈ ਨੂੰ ਹੋਣੀ ਤੈਅ ਕੀਤੀ ਗਈ ਹੈ। ਇਸ ਤੋਂ ਪਹਿਲਾਂ 6 ਜੁਲਾਈ ਨੂੰ ਵਿਜੀਲੈਂਸ ਨੇ ਮਜੀਠੀਆ ਨੂੰ ਮੋਹਾਲੀ ਦੀ ਅਦਾਲਤ 'ਚ ਪੇਸ਼ ਕੀਤਾ ਸੀ, ਜਿੱਥੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਨਿਊ ਨਾਭਾ ਜੇਲ੍ਹ ਭੇਜ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ : ਪੰਜਾਬੀਓ ਜ਼ਰਾ ਬਚ ਕੇ! ਅਗਲੇ 3 ਦਿਨ ਬੇਹੱਦ ਭਾਰੀ, ਇਨ੍ਹਾਂ ਜ਼ਿਲ੍ਹਿਆਂ ਦੇ ਲੋਕਾਂ ਲਈ ਚਿਤਾਵਨੀ ਜਾਰੀ

ਦੱਸਣਯੋਗ ਹੈ ਕਿ ਪੰਜਾਬ ਵਿਜੀਲੈਂਸ ਨੇ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਆਮਦਨ ਤੋਂ ਜਾਇਦਾਦ ਰੱਖਣ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ 'ਤੇ ਆਪਣੀ ਆਮਦਨ 540 ਕਰੋੜ ਰੁਪਏ ਤੋਂ ਵੱਧ ਜਾਇਦਾਦ ਰੱਖਣ ਦਾ ਦੋਸ਼ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News