ਵੱਡੀ ਖ਼ਬਰ : ਚੰਡੀਗੜ੍ਹ ''ਚ ਤਾਬੜਤੋੜ ਚੱਲੀਆਂ ਗੋਲੀਆਂ, ਇਕ ਬੰਦੇ ਦੀ ਮੌਤ, ਇਲਾਕੇ ''ਚ ਫੈਲੀ ਸਨਸਨੀ
Saturday, Jun 13, 2026 - 07:54 PM (IST)
ਚੰਡੀਗੜ੍ਹ (ਵੈੱਬ ਡੈਸਕ, ਸੁਸ਼ੀਲ) : ਚੰਡੀਗੜ੍ਹ ਦੇ ਸੈਕਟਰ-11 'ਚ ਸਥਿਤ ਕੁਮਾਰ ਮੈਡੀਕਲ ਸਟੋਰ ਦੇ ਬਾਹਰ ਤਾਬੜਤੋੜ ਗੋਲੀਆਂ ਚੱਲਣ ਕਾਰਨ ਇਲਾਕੇ 'ਚ ਸਨਸਨੀ ਫੈਲ ਗਈ। ਇਸ ਘਟਨਾ ਦੌਰਾਨ ਮੈਡੀਕਲ ਸਟੋਰ 'ਤੇ ਕੰਮ ਕਰਦਾ ਜਾਂਕੀ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਹਸਪਤਾਲ 'ਚ ਇਲਾਜ ਦੌਰਾਨ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ। ਜਾਣਕਾਰੀ ਮੁਤਾਬਕ ਇਹ ਘਟਨਾ ਦੁਪਹਿਰ ਕਰੀਬ ਢਾਈ ਵਜੇ ਦੀ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ : AC 'ਚ ਹੋਇਆ ਵੱਡਾ ਧਮਾਕਾ, 25 ਸਾਲਾ ਮਕੈਨਿਕ ਦੀ ਮੌਤ, ਪੂਰੇ ਇਲਾਕੇ 'ਚ ਮਚਿਆ ਹੜਕੰਪ
ਸਕੂਟੀ 'ਤੇ ਆਏ 3 ਬਦਮਾਸ਼ਾਂ ਨੇ ਕੁਮਾਰ ਮੈਡੀਕਲ ਸਟੋਰ ਨੂੰ ਨਿਸ਼ਾਨਾ ਬਣਾਉਂਦੇ ਹੋਏ 7 ਰਾਊਂਡ ਫਾਇਰ ਕੀਤੇ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਇਸ ਦੌਰਾਨ ਮੈਨੇਜਰ ਅਤੇ ਕੈਸ਼ੀਅਰ ਜਾਂਕੀ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ : ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਵੱਡੀ ਖ਼ਬਰ, ਟੁੱਟੇ ਸਾਰੇ ਰਿਕਾਰਡ, ਚੰਡੀਗੜ੍ਹ 'ਚ ਇਕ ਦਹਾਕੇ ਮਗਰੋਂ...
ਘਟਨਾ ਤੋਂ ਬਾਅਦ ਚੰਡੀਗੜ੍ਹ ਪੁਲਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਅਤੇ ਸੀ. ਸੀ. ਟੀ. ਵੀ. ਫੁਟੇਜ ਅਤੇ ਚਸ਼ਮਦੀਦਾਂ ਦੇ ਬਿਆਨਾਂ 'ਤੇ ਜਾਂਚ ਸ਼ੁਰੂ ਕਰ ਦਿੱਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
