ਮੋਹਾਲੀ SSP ਦਫ਼ਤਰ ਮੂਹਰੇ ਹੋਏ ਕਤਲ ਮਾਮਲੇ 'ਚ ਵੱਡੀ ਖ਼ਬਰ, ਗੋਲੀਆਂ ਨਾਲ ਭੁੰਨ੍ਹਿਆ ਸੀ ਬੰਦਾ

Wednesday, Feb 04, 2026 - 03:20 PM (IST)

ਮੋਹਾਲੀ SSP ਦਫ਼ਤਰ ਮੂਹਰੇ ਹੋਏ ਕਤਲ ਮਾਮਲੇ 'ਚ ਵੱਡੀ ਖ਼ਬਰ, ਗੋਲੀਆਂ ਨਾਲ ਭੁੰਨ੍ਹਿਆ ਸੀ ਬੰਦਾ

ਮੋਹਾਲੀ (ਵੈੱਬ ਡੈਸਕ, ਜੱਸੀ) : ਮੋਹਾਲੀ 'ਚ ਐੱਸ. ਐੱਸ. ਪੀ. ਦਫ਼ਤਰ ਮੂਹਰੇ ਗੁਰਵਿੰਦਰ ਸਿੰਘ ਕਤਲਕਾਂਡ ਮਾਮਲੇ 'ਚ ਨਵਾਂ ਮੋੜ ਸਾਹਮਣੇ ਆਇਆ ਹੈ। ਇਸ ਕਤਲਕਾਂਡ ਦੇ ਸ਼ੂਟਰਾਂ ਦੀ ਮਦਦ ਕਰਨ ਵਾਲੇ 2 ਮੁਲਜ਼ਮਾਂ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਦੋਸ਼ੀਆਂ ਤੋਂ ਵਾਰਦਾਤ 'ਚ ਵਰਤੀ ਗਈ ਪਲਸਰ ਬਾਈਕ ਅਤੇ ਹੌਂਡਾ ਅਮੇਜ ਕਾਰ ਵੀ ਬਰਾਮਦ ਕੀਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੀਨੀਅਰ ਪੁਲਸ ਕਪਤਾਨ ਮੋਹਾਲੀ ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਇਹ ਜ਼ੁਰਮ ਵਿਦੇਸ਼ 'ਚ ਬੈਠੇ ਸੰਗਠਿਤ ਅਪਰਾਧੀਆਂ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਨੇ ਆਪਣੇ ਸਾਥੀਆਂ ਵਿੱਕੀ ਸਿੰਘ ਉਰਫ਼ ਸੱਟੇਵਾਲਾ ਪੁੱਤਰ ਰਾਮ ਸਿੰਘ ਅਤੇ ਰਵੀ ਕੁਮਾਰ ਉਰਫ਼ ਰਵੀ ਫ਼ਰੀਦੋਕਟੀਆ ਪੁੱਤਰ ਬੋਰੀ ਲਾਲਾ ਨਾਲ ਮਿਲ ਕੇ ਯੋਜਨਾਬੱਧ ਤਰੀਕੇ ਨਾਲ ਕਰਵਾਇਆ ਹੈ।

ਇਹ ਵੀ ਪੜ੍ਹੋ : ਨਕੋਦਰ 'ਚ ਦਿਨ ਚੜ੍ਹਦਿਆਂ ਹੀ ਵੱਡਾ ਐਨਕਾਊਂਟਰ, ਦੋਹਾਂ ਪਾਸਿਓਂ ਚੱਲੀਆਂ ਤਾੜ-ਤਾੜ ਗੋਲੀਆਂ

ਇਸ ਕਤਲਕਾਂਡ 'ਚ ਬਲਤੇਜ ਸਿੰਘ ਉਰਫ਼ ਬੰਟੀ ਪੁੱਤਰ ਪਾਲ ਸਿੰਘ ਵਾਸੀ ਪਿੰਡ ਤੇਹਣਾ, ਜ਼ਿਲ੍ਹਾ ਫ਼ਰੀਦਕੋਟ ਨੂੰ ਨਾਮਜ਼ਦ ਕੀਤਾ ਗਿਆ ਅਤੇ ਗ੍ਰਿਫ਼ਤਾਰ ਕੀਤਾ ਗਿਆ। ਬਲਤੇਜ ਸਿੰਘ ਨੇ ਜਾਂਚ ਦੌਰਾਨ ਖ਼ੁਲਾਸਾ ਕੀਤਾ ਕਿ ਉਹ ਹੌਂਡਾ ਅਮੇਜ ਕਾਰਨ ਦਾ ਡਰਾਈਵਰ ਸੀ ਅਤੇ ਉਸ ਦੇ ਖ਼ੁਲਾਸੇ ਦੇ ਆਧਾਰ 'ਤੇ ਕਾਰ ਬਰਾਮਦ ਕੀਤੀ ਗਈ।

ਇਹ ਵੀ ਪੜ੍ਹੋ : ਪੰਜਾਬ 'ਚ ਭਲਕੇ ਲਈ ਹੋਇਆ ਵੱਡਾ ਐਲਾਨ, ਸੂਬਾ ਸਰਕਾਰ ਨੂੰ ਦਿੱਤੀ ਗਈ ਸਖ਼ਤ ਚਿਤਾਵਨੀ

ਇਸ ਤੋਂ ਬਾਅਦ ਦੋਸ਼ੀ ਮੰਗਤ ਸਿੰਘ ਉਰਫ਼ ਮੈਕਸ ਪੁੱਤਰ ਦੀਵਾਨ ਸਿੰਘ ਵਾਸੀ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਨੇ ਦੋਸ਼ੀਆਂ ਦੀ ਮਦਦ ਕੀਤੀ ਸੀ ਅਤੇ ਉਨ੍ਹਾਂ ਨੂੰ ਹੌਂਡਾ ਅਮੇ ਕਾਰਨ ਅਤੇ ਪਲਸਰ ਬਾਈਕ ਮੁਹੱਈਆ ਕਰਵਾਈ ਸੀ। ਮੰਗਤ ਸਿੰਘ ਨੂੰ ਵੀ ਬੀਤੇ ਦਿਨ ਗ੍ਰਿਫ਼ਤਾਰ ਕਰ ਲਿਆ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 


author

Babita

Content Editor

Related News