ਜੇਲ੍ਹ ਮੰਤਰੀ ਹਰਜੋਤ ਬੈਂਸ ਦਾ ਵੱਡਾ ਫ਼ੈਸਲਾ, ਪਟਿਆਲਾ ਜੇਲ੍ਹ ਦਾ ਬਦਲਿਆ ਸੁਪਰਡੈਂਟ
Saturday, Mar 26, 2022 - 06:30 PM (IST)
ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪਟਿਆਲਾ ਜੇਲ੍ਹ ਦੇ ਦੌਰੇ ਤੋਂ ਇਕ ਦਿਨ ਬਾਅਦ ਹੀ ਵੱਡਾ ਫ਼ੈਸਲਾ ਲੈਂਦਿਆਂ ਜੇਲ੍ਹ ਸੁਪਰਡੈਂਟ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਪਟਿਆਲਾ ਜੇਲ੍ਹ ਦੇ ਸੁਪਰਡੈਂਟ ਸ਼ਿਵਰਾਜ ਸਿੰਘ ਨੰਦਗੜ੍ਹ ਦੀ ਥਾਂ ਹੁਣ ਸੁੱਚਾ ਸਿੰਘ ਨੂੰ ਨਵਾਂ ਜੇਲ੍ਹ ਸੁਪਰਡੈਂਟ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ : ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਉਣ ਵਾਲੇ ਗੁਰਮੀਤ ਖੁੱਡੀਆਂ ਦੀ ਜਿੱਤ ਦਾ ਜਾਣੋ ਰਾਜ਼ (ਵੀਡੀਓ)
ਜ਼ਿਕਰਯੋਗ ਹੈ ਕਿ ਇਸ ਪਟਿਆਲਾ ਜੇਲ੍ਹ ਵਿਚ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਡਰੱਗ ਕੇਸ ’ਚ ਬੰਦ ਹਨ। ਬੀਤੇ ਦਿਨੀਂ ਜੇਲ੍ਹ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਦੌਰਾ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ ਜੇਲ੍ਹ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੰਦਿਆਂ ਜੇਲ੍ਹ ਦੀ ਸੁਰੱਖਿਆ ਨੂੰ ਹਰ ਪੱਖੋਂ ਹੋਰ ਸਖ਼ਤ ਕਰਨ ਸਮੇਤ ਜੇਲ੍ਹ ’ਚ ਬੰਦ ਹਰੇਕ ਬੰਦੀ ਨਾਲ ਕਾਨੂੰਨ ਮੁਤਾਬਕ ਇਕੋ ਜਿਹੇ ਵਰਤਾਓ ਕਰਨ ਦੀ ਸਖ਼ਤ ਹਦਾਇਤ ਵੀ ਕੀਤੀ ਸੀ।
ਇਹ ਵੀ ਪੜ੍ਹੋ : ‘ਆਪ’ ਦੀ ‘ਸੁਨਾਮੀ’ ਕਾਰਨ ਰਵਾਇਤੀ ਪਾਰਟੀਆਂ ਵਿਚਲਾ ਯੂਥ ਭੰਬਲਭੂਸੇ ’ਚ, ਕਿਵੇਂ ਤੇ ਕਿੱਥੋਂ ਕਰਨ ਨਵੀਂ ਸ਼ੁਰੂਆਤ