ਜਲੰਧਰ ਤੋਂ ਵੱਡੀ ਖ਼ਬਰ! ਫਿਲੌਰ ਰੇਲਵੇ ਸਟੇਸ਼ਨ ''ਤੇ ਟਰੇਨ ''ਤੇ ਚੜ੍ਹਿਆ ਵਿਅਕਤੀ ਸੜ ਗਿਆ ਜਿਊਂਦਾ
Thursday, Nov 06, 2025 - 04:17 PM (IST)
ਜਲੰਧਰ (ਸੋਨੂੰ, ਭਾਖੜੀ, ਮੁਨੀਸ਼)- ਜਲੰਧਰ ਵਿਖੇ ਫਿਲੌਰ ਰੇਲਵੇ ਸਟੇਸ਼ਨ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਫਿਲੌਰ ਰੇਲਵੇ ਸਟੇਸ਼ਨ 'ਤੇ ਇਕ ਵਿਅਕਤੀ ਹਾਈਟੈਨਸ਼ਨ ਤਾਰਾਂ ਦੀ ਚਪੇਟ 'ਚ ਆਉਣ ਨਾਲ ਜਿਊਂਦਾ ਸੜ ਗਿਆ। ਉਕਤ ਵਿਅਕਤੀ ਦੀ ਪਛਾਣ ਅਜੇ ਨਹੀਂ ਹੋ ਸਕੀ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਉਦੋਂ ਵਾਪਰਿਆ ਜਦੋਂ ਲੋਹੀਆਂ ਤੋਂ ਲੁਧਿਆਣਾ ਜਾ ਰਹੀ ਟਰੇਨ ਸਵੇਰੇ ਲਗਭਗ ਪੌਣੇ 10 ਵਜੇ ਦੇ ਕਰੀਬ ਫਿਲੌਰ ਦੇ ਪਲੇਟਫਾਰਮ ਨੰਬਰ 3 'ਤੇ ਰੁਕੀ। ਜੀ. ਆਰ. ਪੀ. ਚੌਕੀ ਇੰਚਾਰਜ ਹਰਮੇਸ਼ ਪਾਲ ਨੇ ਦੱਸਿਆ ਕਿ ਜਿਵੇਂ ਹੀ ਟਰੇਨ ਰੁਕੀ, ਇਹ ਵਿਅਕਤੀ ਦੌੜ ਕੇ ਟਰੇਨ ਦੇ ਕੋਚ ਉੱਤੇ ਚੜ੍ਹ ਗਿਆ ਅਤੇ ਉਸ ਨੇ ਬਿਜਲੀ ਦੀਆਂ ਤਾਰਾਂ ਨੂੰ ਛੂਹ ਲਿਆ। ਰੇਲਵੇ ਦੀਆਂ ਤਾਰਾਂ ਵਿੱਚ 25 ਹਜ਼ਾਰ ਵੋਲਟੇਜ ਕਰੰਟ ਹੁੰਦਾ ਹੈ। ਤਾਰਾਂ ਛੂਹਣ ਦੇ ਝਟਕੇ ਨਾਲ ਹੀ ਉਸ ਦੇ ਕੱਪੜਿਆਂ ਨੂੰ ਅੱਗ ਲੱਗ ਗਈ ਅਤੇ ਉਹ ਡੱਬੇ ਦੇ ਉੱਪਰ ਹੀ ਡਿੱਗ ਗਿਆ।

ਇਹ ਵੀ ਪੜ੍ਹੋ: Punjab:ਭਿਆਨਕ ਹਾਦਸੇ ਨੇ ਉਜਾੜ 'ਤਾ ਪਰਿਵਾਰ! ਮਾਂ-ਧੀ ਦੀ ਦਰਦਨਾਕ ਮੌਤ, ਤੜਫ਼-ਤੜਫ਼ ਕੇ ਨਿਕਲੀ ਜਾਨ
ਰਾਜਕੁਮਾਰ ਨੰਗਲ ਨੇ ਦੱਸਿਆ ਕਿ ਸਟੇਸ਼ਨ 'ਤੇ ਖੜ੍ਹੇ ਲੋਕਾਂ ਨੇ ਉਸ ਨੂੰ ਰੋਕਣ ਲਈ ਰੌਲਾ ਪਾਇਆ ਪਰ ਉਹ ਤਾਰਾਂ ਦੀ ਲਪੇਟ ਵਿੱਚ ਆ ਗਿਆ। ਕਰੰਟ ਲੱਗਣ ਕਾਰਨ ਵਿਅਕਤੀ 80 ਫੀਸਦੀ ਤੋਂ ਜ਼ਿਆਦਾ ਝੁਲਸ ਚੁੱਕਾ ਹੈ ਅਤੇ ਉਸ ਦੀ ਹਾਲਤ ਗੰਭੀਰ ਦੱਸੀ ਗਈ ਹੈ। ਜੀ. ਆਰ. ਪੀ. ਨੇ ਤੁਰੰਤ ਲਾਈਨ ਬੰਦ ਕਰਵਾ ਕੇ ਉਸ ਨੂੰ ਡੱਬੇ ਤੋਂ ਉਤਾਰਿਆ ਅਤੇ ਫਿਲੌਰ ਦੇ ਸਰਕਾਰੀ ਹਸਪਤਾਲ ਵਿੱਚ ਪਹੁੰਚਾਇਆ। ਬਾਅਦ ਵਿੱਚ ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਸ ਨੂੰ ਜਲੰਧਰ ਸਿਵਲ ਹਸਪਤਾਲ ਲਈ ਰੈਫਰ ਕਰ ਦਿੱਤਾ ਹੈ। ਜੀ. ਆਰ. ਪੀ. ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਵਿਅਕਤੀ ਟਰੇਨ 'ਤੇ ਕਿਵੇਂ ਚੜ੍ਹਿਆ ਅਤੇ ਉਹ ਕੀ ਕਰ ਰਿਹਾ ਸੀ।
ਇਹ ਵੀ ਪੜ੍ਹੋ: ਸ੍ਰੀ ਕੀਰਤਪੁਰ ਸਾਹਿਬ 'ਚ ਵੱਡੀ ਵਾਰਦਾਤ! ਰੇਲਵੇ ਸਟੇਸ਼ਨ ਨੇੜੇ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
