ਵੱਡੀ ਖ਼ਬਰ: ਜਲੰਧਰ ਦੇ RTA ਰਵਿੰਦਰ ਸਿੰਘ ਗਿੱਲ ਦੀ ਸ਼ੱਕੀ ਹਾਲਾਤ 'ਚ ਮੌਤ, ਬਾਥਰਮ 'ਚੋਂ ਮਿਲੀ ਲਾਸ਼

Wednesday, Dec 31, 2025 - 11:17 AM (IST)

ਵੱਡੀ ਖ਼ਬਰ: ਜਲੰਧਰ ਦੇ RTA ਰਵਿੰਦਰ ਸਿੰਘ ਗਿੱਲ ਦੀ ਸ਼ੱਕੀ ਹਾਲਾਤ 'ਚ ਮੌਤ, ਬਾਥਰਮ 'ਚੋਂ ਮਿਲੀ ਲਾਸ਼

ਜਲੰਧਰ (ਸ਼ੋਰੀ)–66 ਫੁੱਟੀ ਰੋਡ ਸਥਿਤ ਜਲੰਧਰ ਹਾਈਟਸ-2 ਫਲੈਟ ਵਿਚ ਰਹਿਣ ਵਾਲੇ ਜਲੰਧਰ ਦੇ ਆਰ. ਟੀ. ਏ. ਰਵਿੰਦਰ ਸਿੰਘ ਗਿੱਲ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ। ਉਨ੍ਹਾਂ ਦੀ ਲਾਸ਼ ਬਾਥਰੂਮ ਵਿਚੋਂ ਬਰਾਮਦ ਕੀਤੀ ਗਈ ਹੈ। ਮੌਤ ਦਾ ਕਾਰਨ ਹਾਰਟ ਅਟੈਕ ਦੱਸਿਆ ਜਾ ਰਿਹਾ ਹੈ। ਘਟਨਾ ਦਾ ਖ਼ੁਲਾਸਾ ਉਸ ਸਮੇਂ ਹੋਇਆ ਜਦੋਂ ਕਾਫ਼ੀ ਦੇਰ ਤਕ ਆਰ. ਟੀ. ਏ. ਵਾਸ਼ਰੂਮ ਵਿਚੋਂ ਬਾਹਰ ਨਾ ਨਿਕਲੇ ਤਾਂ ਉਨ੍ਹਾਂ ਦੇ ਡਰਾਈਵਰ ਨੇ ਵੇਖਿਆ ਕਿ ਉਹ ਫਰਸ਼ ’ਤੇ ਡਿੱਗੇ ਪਏ ਹਨ। ਉਸ ਨੇ ਪੁਲਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਥਾਣਾ ਸਦਰ ਦੀ ਉੱਪ ਚੌਕੀ ਜਲੰਧਰ ਹਾਈਟਸ ਦੇ ਸਬ-ਇੰਸਪੈਕਟਰ ਅਤੇ ਇੰਚਾਰਜ ਸੁਰਜੀਤ ਸਿੰਘ ਪੁਲਸ ਫੋਰਸ ਲੈ ਕੇ ਮੌਕੇ ’ਤੇ ਪੁੱਜੇ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜਿਆ।

ਇਹ ਵੀ ਪੜ੍ਹੋ: ਜਲੰਧਰ 'ਚ ਰੂਹ ਕੰਬਾਊ ਵਾਰਦਾਤ! ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼

ਚੌਕੀ ਇੰਚਾਰਜ ਸੁਰਜੀਤ ਸਿੰਘ ਦਾ ਕਹਿਣਾ ਸੀ ਕਿ ਰਵਿੰਦਰ ਸਿੰਘ ਗਿੱਲ ਕੋਲ ਚੰਡੀਗੜ੍ਹ ਹੈੱਡ ਆਫਿਸ ਦੇ ਚਾਰਜ ਦੇ ਇਲਾਵਾ ਵਿਭਾਗ ਨੇ ਉਨ੍ਹਾਂ ਨੂੰ ਵਾਧੂ ਚਾਰਜ ਦਿੰਦੇ ਹੋਏ ਜਲੰਧਰ ਵਿਚ ਆਰ. ਟੀ. ਏ. ਲਾਇਆ ਸੀ। ਜਿਸ ਫਲੈਟ ਵਿਚ ਉਹ ਰਹਿੰਦੇ ਸਨ, ਉਨ੍ਹਾਂ ਦੇ ਨਾਲ ਉਨ੍ਹਾਂ ਦਾ ਡਰਾਈਵਰ ਪ੍ਰਗਟ ਸਿੰਘ ਵੀ ਰਹਿੰਦਾ ਸੀ। ਪ੍ਰਗਟ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਸਵੇਰੇ ਉਹ ਸਹੀ-ਸਲਾਮਤ ਜਾਗੇ ਅਤੇ ਵਾਸ਼ਰੂਮ ਗਏ ਸਨ, ਜਿੱਥੇ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਅਤੇ ਉਨ੍ਹਾਂ ਦੀ ਮੌਤ ਹੋ ਗਈ। ਇੰਚਾਰਜ ਸੁਰਜੀਤ ਸਿੰਘ ਨੇ ਦੱਸਿਆ ਕਿ ਸਰਕਾਰੀ ਮੁਲਾਜ਼ਮ ਹੋਣ ਕਾਰਨ ਮ੍ਰਿਤਕ ਗਿੱਲ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਬਰਾਂ ਦੇ ਹਵਾਲੇ ਕਰ ਦਿੱਤੀ ਹੈ। ਉਥੇ ਹੀ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਪੰਜਾਬ 'ਚ ਕੱਪੜਾ ਵਪਾਰੀ ਦੀ ਦੁਕਾਨ 'ਤੇ ਫਾਇਰਿੰਗ! ਕੰਬਿਆ ਇਹ ਇਲਾਕਾ

ਰਵਿੰਦਰ ਸਿੰਘ ਗਿੱਲ ਦੇ ਕੋਲ ਚੰਡੀਗੜ੍ਹ ਹੈੱਡ ਆਫਿਸ ਦਾ ਚਾਰਜ ਸੀ ਪਰ ਉਨ੍ਹਾਂ ਨੂੰ ਜਲੰਧਰ ਆਰ.ਟੀ. ਏ.ਦਾ ਐਡੀਸ਼ਨਲ ਚਾਰਜ ਦਿੱਤਾ ਗਿਆ ਸੀ। ਚੌਕੀ ਇੰਚਾਰਜ ਸੁਰਜੀਤ ਸਿੰਘ ਨੇ ਦੱਸਿਆ ਕਿ ਆਰ.ਟੀ.ਏ. ਰਵਿੰਦਰ ਸਿੰਘ ਗਿੱਲ ਦੇ ਗਨਮੈਨ ਨੇ ਉਨ੍ਹਾਂ ਨੂੰ ਬਾਥਰੂਮ ਵਿਚ ਮ੍ਰਿਤਕ ਵੇਖਿਆ। ਰਵਿੰਦਰ ਗਿੱਲ ਦੇ ਦੋ ਬੇਟੇ ਹਨ, ਜਿਨ੍ਹਾਂ ਵਿਚੋਂ ਇਕ ਦਾ ਕੁਝ ਦਿਨ ਪਹਿਲਾਂ ਵਿਆਹ ਹੋਇਆ ਸੀ। ਰਵਿੰਦਰ ਸਿੰਘ ਗਿੱਲ ਦਾ ਅੰਤਿਮ ਸੰਸਕਾਰ ਬਠਿੰਡਾ ਵਿਖੇ ਕੀਤਾ ਜਾਵੇਗਾ। 

ਇਹ ਵੀ ਪੜ੍ਹੋ: ਕਹਿਰ ਓ ਰੱਬਾ! ਹਾਦਸੇ ਨੇ ਉਜਾੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News