ਜਲੰਧਰ ਤੋਂ ਵੱਡੀ ਖ਼ਬਰ, ਘਰ ’ਚ ਵੜ ਪਿਓ-ਪੁੱਤ ’ਤੇ ਚਲਾਈਆਂ ਗੋਲ਼ੀਆਂ

Monday, Feb 06, 2023 - 11:45 PM (IST)

ਜਲੰਧਰ ਤੋਂ ਵੱਡੀ ਖ਼ਬਰ, ਘਰ ’ਚ ਵੜ ਪਿਓ-ਪੁੱਤ ’ਤੇ ਚਲਾਈਆਂ ਗੋਲ਼ੀਆਂ

ਜਲੰਧਰ (ਵਰੁਣ) : ਇਸ ਸਮੇਂ ਦੀ ਵੱਡੀ ਖ਼ਬਰ ਜਲੰਧਰ ਤੋਂ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਹਿਰ ਦੇ ਗੁਰੂ ਰਵਿਦਾਸ ਨਗਰ ’ਚ ਪੁਰਾਣੀ ਰੰਜਿਸ਼ ਕਾਰਨ ਗੋਲ਼ੀਆਂ ਚਲਾਈਆਂ ਗਈਆਂ ਹਨ, ਜਿਸ ਦੇ ਚੱਲਦਿਆਂ ਪਿਓ-ਪੁੱਤ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਹਨ। ਸਤਨਾਮ ਲਾਲ ਨੇ ਦੱਸਿਆ ਕਿ ਉਹ ਘਰ ’ਚ ਖਾਣਾ ਖਾ ਰਹੇ ਸਨ ਸੀ ਕਿ ਦਰਵਾਜ਼ੇ ’ਤੇ ਕੁਝ ਲੋਕ ਆਏ, ਜਿਨ੍ਹਾਂ ਨੇ ਦਰਵਾਜ਼ਾ ਖੋਲ੍ਹਦੇ ਹੀ ਬਹਿਸ ਕਰਨੀ ਸ਼ੁਰੂ ਕਰ ਦਿੱਤੀ ਅਤੇ ਪਿਸਤੌਲ ਕੱਢ ਲਿਆ।

ਇਹ ਖ਼ਬਰ ਵੀ ਪੜ੍ਹੋ : Breaking : ਵਿਜੀਲੈਂਸ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕੀਤਾ ਗ੍ਰਿਫ਼ਤਾਰ

PunjabKesari

ਜਿਵੇਂ ਹੀ ਸਤਨਾਮ ਨੇ ਪਿਸਤੌਲ ਖੋਹਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਗੋਲ਼ੀਆਂ ਚਲਾ ਦਿੱਤੀਆਂ, ਜਿਸ ’ਚੋਂ ਇਕ ਗੋਲ਼ੀ ਸਤਨਾਮ ਦੇ ਪੇਟ ਨੂੰ ਛੂਹ ਕੇ ਨਿਕਲ ਗਈ, ਜਦਕਿ ਦੂਜੀ ਗੋਲ਼ੀ ਹੱਥ ’ਚ ਲੱਗੀ। ਇਕ ਗੋਲ਼ੀ ਸਤਨਾਮ ਪੁੱਤ ਨਿਤਿਨ ਦੇ ਮੱਥੇ ਨੂੰ ਛੂਹ ਕੇ ਨਿਕਲ ਗਈ। ਗੋਲ਼ੀਆਂ ਚਲਾਉਣ ਤੋਂ ਬਾਅਦ ਮੁਲਜ਼ਮ ਫਰਾਰ ਹੋ ਗਏ। ਜ਼ਖ਼ਮੀ ਸਤਨਾਮ ਅਤੇ ਉਸ ਦੇ ਪੁੱਤ ਨਿਤਿਨ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਮੌਕੇ ’ਤੇ ਥਾਣਾ 1 ਦੇ ਇੰਚਾਰਜ ਜਤਿੰਦਰ ਕੁਮਾਰ ਆਪਣੀ ਟੀਮ ਸਮੇਤ ਮੌਕੇ ਪਹੁੰਚ ਕੇ ਜਾਂਚ ’ਚ ਜੁੱਟ ਗਏ।

ਇਹ ਵੀ ਪੜ੍ਹੋ- ਮੰਤਰੀ ਬੈਂਸ ਵੱਲੋਂ ਗ਼ੈਰ-ਹਾਜ਼ਰ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ,  MP ਪ੍ਰਨੀਤ ਕੌਰ ਦਾ ਕਾਂਗਰਸ ’ਤੇ ਪਲਟਵਾਰ, ਪੜ੍ਹੋ Top 10 


author

Manoj

Content Editor

Related News