ਵੱਡੀ ਖ਼ਬਰ: ਕਰਤਾਰਪੁਰ ਲਾਂਘਾ ਕੀਤਾ ਗਿਆ ਬੰਦ

Wednesday, May 07, 2025 - 12:51 PM (IST)

ਵੱਡੀ ਖ਼ਬਰ: ਕਰਤਾਰਪੁਰ ਲਾਂਘਾ ਕੀਤਾ ਗਿਆ ਬੰਦ

ਗੁਰਦਾਸਪੁਰ (ਵੈੱਬ ਡੈਸਕ,ਗੁਰਪ੍ਰੀਤ)- ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਵੱਲੋਂ ਪਾਕਿਸਤਾਨ ਨਾਲ ਵਧਦੇ ਤਣਾਅ ਵਿਚਾਲੇ ਜੰਗ ਦੀ ਤਿਆਰੀ ਕੀਤੀ ਜਾ ਰਹੀ ਹੈ। ਉਥੇ ਹੀ ਇਸ ਦਰਮਿਆਨ ਕਰਤਾਰਪੁਰ ਲਾਂਘੇ ਨੂੰ ਬੰਦ ਕਰਨ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਕਰਤਾਰਪੁਰ ਸਾਹਿਬ ਪਾਕਿਸਤਾਨ ਜਾਣ ਵਾਲੇ 60 ਦੇ ਕਰੀਬ ਸ਼ਰਧਾਲੂਆਂ ਨੂੰ ਭਾਰਤ ਵਾਲੇ ਪਾਸੇ ਚੈੱਕ ਪੋਸਟ ਤੋਂ ਹੀ ਵਾਪਸ ਭੇਜ ਦਿੱਤਾ ਗਿਆ। ਕੇਂਦਰੀ ਗ੍ਰਹਿ ਮੰਤਰਾਲੇ ਦੀ ਇੰਮੀਗ੍ਰੇਸ਼ਨ ਬਿਊਰੋ ਨੇ ਅਗਲੇ ਹੁਕਮਾਂ ਤੱਕ ਕਰਤਾਰਪੁਰ ਲਾਂਘਾ ਬੰਦ ਕਰ ਦਿੱਤਾ ਹੈ। ਇੰਟੈਗਰੇਟਿਡ ਚੈੱਕ ਪੋਸਟ ’ਤੇ ਇਕੱਤਰ ਹੋਏ ਸ਼ਰਧਾਲੂਆਂ ਨੂੰ ਅੱਜ ਸਵੇਰੇ ਡੇਢ ਘੰਟੇ ਦੀ ਉਡੀਕ ਮਗਰੋਂ ਵਾਪਸ ਉਨ੍ਹਾਂ ਦੇ ਘਰਾਂ ਨੂੰ ਭੇਜ ਦਿੱਤਾ ਗਿਆ। ਇਥੇ ਦੱਸ ਦੇਈਏ ਕਿ ਅੱਜ 491 ਲੋਕਾਂ ਨੂੰ ਪਾਕਿਸਤਾਨ ਜਾਣ ਦੀ ਮਨਜ਼ੂਰੀ ਮਿਲੀ ਸੀ। 

ਇਹ ਵੀ ਪੜ੍ਹੋ: ਪੰਜਾਬ 'ਚ 13 ਕਾਂਗਰਸੀ ਕੌਂਸਲਰਾਂ 'ਤੇ ਸਖ਼ਤ ਕਾਰਵਾਈ, ਨੋਟਿਸ ਕੀਤਾ ਜਾਰੀ

ਇਕ ਸ਼ਰਧਾਲੂ ਤਰਸੇਮ ਸਿੰਘ ਨੇ ਕਿਹਾ ਕਿ ਸਾਨੂੰ ਡੇਢ ਘੰਟੇ ਤੱਕ ਉਡੀਕ ਕਰਨ ਲਈ ਮਜਬੂਰ ਕੀਤਾ ਗਿਆ। ਇਸ ਮਗਰੋਂ ਇੰਮੀਗ੍ਰੇਸ਼ਨ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਪਾਕਿਸਤਾਨ ਸਥਿਤ ਗੁਰਦੁਆਰੇ ਵਿਚ ਜਾਣ ਦੀ ਇਜਾਜ਼ਤ ਨਹੀਂ ਹੈ। ਇੰਮੀਗ੍ਰੇਸ਼ਨ ਅਧਿਕਾਰੀਆਂ ਨੇ ਇਹ ਵੀ ਕਿਹਾ ਕਿ ਅਗਲੇ ਹੁਕਮਾਂ ਤੱਕ ਲਾਂਘਾ ਬੰਦ ਕਰ ਦਿੱਤਾ ਗਿਆ ਹੈ। ਇਕ ਹੋਰ ਸ਼ਰਧਾਲੂ ਸਤਨਾਮ ਕੌਰ ਨੇ ਕਿਹਾ ਕਿ ਜਦੋਂ ਵੀ ਲਾਂਘਾ ਮੁੜ ਖੁੱਲ੍ਹੇਗਾ ਤਾਂ ਸਾਨੂੰ ਫਿਰ ਤੋਂ ਆਨਲਾਈਨ ਅਰਜ਼ੀ ਦੇਣੀ ਪਵੇਗੀ। 

ਇਹ ਵੀ ਪੜ੍ਹੋ: ਪੰਜਾਬ 'ਚ 14 ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ 'ਤੇ ਵੱਡੀ ਕਾਰਵਾਈ, ਵੇਖੋ ਲਿਸਟ 'ਚ ਨਾਂ

ਸੂਬੇ ਦੇ 5 ਜ਼ਿਲ੍ਹਿਆਂ ਦੇ ਸਕੂਲ ਬੰਦ
ਸੂਬੇ ਦੇ 5 ਜ਼ਿਲ੍ਹਿਆਂ ਵਿੱਚ ਸਕੂਲਾਂ ਨੂੰ ਬੰਦ ਕਰਨ ਦੇ ਹੁੱਕਮ ਜਾਰੀ ਕੀਤੇ ਗਏ ਹਨ। ਇਹ ਜ਼ਿਲ੍ਹੇ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਫਾਜ਼ਿਲਕਾ ਅਤੇ ਫਿਰੋਜ਼ਪੁਰ ਹਨ। ਇਸ ਦੇ ਨਾਲ ਹੀ ਚੰਡੀਗੜ੍ਹ ਅਤੇ ਅੰਮ੍ਰਿਤਸਰ ਹਵਾਈ ਅੱਡੇ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੇ ਗਏ ਹਨ। ਦਿੱਲੀ ਤੋਂ ਧਰਮਸ਼ਾਲਾ ਅਤੇ ਸ਼ਿਮਲਾ ਲਈ ਫਲਾਈਟਾਂ ਰੱਦ ਕਰ ਦਿੱਤੀਆਂ ਗਈਆਂ ਹਨ। ਪਾਕਿਸਤਾਨ ਜਾ ਕੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸੰਗਤ ਸਵੇਰ ਤੋਂ ਉਡੀਕ ਕਰ ਰਹੀ ਸੀ।  ਭਾਰਤੀ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ ਲਈ ਹੀ ਇਹ ਫ਼ੈਸਲਾ ਲਿਆ ਹੈ ਕਿ ਅੱਜ ਸੰਗਤ ਪਾਕਿਸਤਾਨ ਦਰਸ਼ਨਾਂ ਲਈ ਨਹੀਂ ਜਾਣਗੇ।

ਇਥੇ ਇਹ ਦੱਸਣਯੋਗ ਹੈ ਕਿ ਅੱਜ ਸੂਬੇ ’ਚ 20 ਥਾਵਾਂ ’ਤੇ ਮੌਕ ਡ੍ਰਿਲ ਹੋਣ ਜਾ ਰਹੀ ਹੈ। ਇਨ੍ਹਾਂ ’ਚ ਅੰਮ੍ਰਿਤਸਰ, ਬਠਿੰਡਾ, ਫ਼ਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਪਟਿਆਲਾ, ਪਠਾਨਕੋਟ, ਆਦਮਪੁਰ, ਬਰਨਾਲਾ, ਭਾਖੜਾ ਨੰਗਲ, ਹਲਵਾਰਾ, ਕੋਟਕਪੂਰਾ, ਬਟਾਲਾ, ਮੋਹਾਲੀ, ਅਬੋਹਰ, ਫ਼ਰੀਦਕੋਟ, ਰੋਪੜ ਤੇ ਸੰਗਰੂਰ ਸ਼ਾਮਲ ਹਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News