ਵੱਡੀ ਖ਼ਬਰ: ਸੜਕ ਹਾਦਸੇ ਦਾ ਸ਼ਿਕਾਰ ਹੋਏ MLA ਗੋਲਡੀ ਕੰਬੋਜ

Monday, Sep 09, 2024 - 08:13 AM (IST)

ਵੱਡੀ ਖ਼ਬਰ: ਸੜਕ ਹਾਦਸੇ ਦਾ ਸ਼ਿਕਾਰ ਹੋਏ MLA ਗੋਲਡੀ ਕੰਬੋਜ

ਬਠਿੰਡਾ (ਵਿਜੈ, ਮਿੱਕੀ)- ਜਲਾਲਾਬਾਦ ਤੋਂ ਵਿਧਾਇਕ ਗੋਲਡੀ ਕੰਬੋਜ ਦੀ ਕਾਰ ਹਾਦਸੇ ਦਾ ਸ਼ਿਕਾਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਵਿਧਾਇਕ ਗੋਲਡੀ ਕੰਬੋਜ ਦੀ ਕਾਰ ਬਠਿੰਡਾ ਥਰਮਲ ਨੇੜੇ ਹਾਦਸਾਗ੍ਰਸਤ ਹੋ ਗਈ। ਇਹ ਹਾਦਸਾ ਤੇਜ਼ ਰਫ਼ਤਾਰ ਇਨੋਵਾ ਕਾਰ ਦੇ ਬੇਕਾਬੂ ਹੋਣ ਕਰਕੇ ਵਾਪਰਿਆ।

ਮਿਲੀ ਜਾਣਕਾਰੀ ਮੁਤਾਬਕ ਬਠਿੰਡਾ-ਮਲੋਟ ਰੋਡ 'ਤੇ ਵਿਧਾਇਕ ਗੋਲਡੀ ਕੰਬੋਜ ਦੀ ਗੱਡੀ ਨੂੰ ਪਿੱਛੇ ਤੋਂ ਤੇਜ਼ ਰਫ਼ਤਾਰ ਇਨੋਵਾ ਕਾਰ ਨੇ ਟੱਕਰ ਮਾਰ ਦਿੱਤੀ ਪਰ ਹਾਦਸੇ ਦੌਰਾਨ ਵਿਧਾਇਕ ਵਾਲ-ਵਾਲ ਬਚ ਗਏ। ਟੱਕਰ ਇੰਨੀ ਭਿਆਨਕ ਸੀ ਕਿ ਵਿਧਾਇਕ ਦੀ ਗੱਡੀ ਅੱਗੇ ਚੱਲ ਰਹੀ ਕਾਫ਼ਲੇ ਦੀ ਪਾਇਲਟ ਗੱਡੀ ਨਾਲ ਟਕਰਾ ਗਈ ਜਦਕਿ ਟੱਕਰ ਮਾਰਨ ਵਾਲੀ ਇਨੋਵਾ ਕਾਰ ਬੇਕਾਬੂ ਹੋ ਕੇ ਖੰਭੇ ਨਾਲ ਜਾ ਟਕਰਾਈ। 

PunjabKesari

ਦੱਸਿਆ ਜਾ ਰਿਹਾ ਹੈ ਕਿ ਵਿਧਾਇਕ ਗੋਲਡੀ ਕੰਬੋਜ ਬਠਿੰਡਾ ਤੋਂ ਗਿੱਦੜਬਾਹਾ ਜਾ ਰਹੇ ਸਨ। ਰਸਤੇ 'ਚ ਜਦੋਂ ਵਿਧਾਇਕ ਦਾ ਕਾਫ਼ਲਾ ਇਕ ਕੱਟ ਤੋਂ ਮੁੜ ਰਿਹਾ ਸੀ ਤਾਂ ਪਿੱਛੇ ਤੋਂ ਆ ਰਹੀ ਤੇਜ਼ ਰਫ਼ਤਾਰ ਇਨੋਵਾ ਕਾਰ ਨੇ ਵਿਧਾਇਕ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਵਿਧਾਇਕ ਦੀ ਗੱਡੀ ਅੱਗੇ ਜਾ ਰਹੀ ਪਾਇਲਟ ਗੱਡੀ ਨਾਲ ਟਕਰਾ ਗਈ, ਜਦਕਿ ਟੱਕਰ ਮਾਰਨ ਵਾਲੀ ਇਨੋਵਾ ਕਾਰ ਬੇਕਾਬੂ ਹੋ ਕੇ ਖੰਭੇ ਨਾਲ ਜਾ ਟਕਰਾਈ। ਹਾਦਸਾ ਇੰਨਾ ਭਿਆਨਕ ਸੀ ਕਿ ਤਿੰਨੋ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਹਾਦਸੇ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਸੂਚਨਾ ਮਿਲਣ 'ਤੇ ਪੁਲਸ ਪਾਰਟੀ ਮੌਕੇ 'ਤੇ ਪਹੁੰਚੀ ਅਤੇ ਹਾਦਸੇ ਦਾ ਜਾਇਜ਼ਾ ਲਿਆ। ਇਸ ਹਾਦਸੇ ਦੌਰਾਨ ਤਿੰਨ ਵਾਹਨ ਆਪਸ ਵਿੱਚ ਟਕਰਾ ਗਏ। ਗਨੀਮਤ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਕਾਰ ਵਿੱਚ ਬੈਠੇ ਵਿਧਾਇਕ ਗੋਲਡੀ ਕੰਬੋਜ ਦੇ ਮਾਮੂਲੀ ਖਰੋਚਾਂ ਲੱਗੀਆਂ ਹਨ ਅਤੇ ਉਹ ਪੂਰੀ ਤਰ੍ਹਾਂ ਸੁਰੱਖਿਅਤ ਹਨ। ਜਦਕਿ ਉਨ੍ਹਾਂ ਦੇ ਸਾਥੀਆਂ ਦੇ ਮਾਮੂਲੀ ਸੱਟਾਂ ਲੱਗੇ ਹੋਣ ਦਾ ਸਮਾਚਾਰ ਮਿਲਿਆ ਹੈ। ਹਾਦਸੇ ਉਪਰੰਤ ਸਥਾਨਕ ਪੁਲਸ ਵੱਲੋਂ ਮੌਕੇ ’ਤੇ ਪਹੁੰਚ ਕੇ ਅਗਲੀ ਜਾਂਚ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਰੂਹ ਕੰਬਾਊ ਘਟਨਾ: ਕਟਰ ਦੀ ਮਸ਼ੀਨ 'ਚ ਆਇਆ ਡੇਢ ਸਾਲਾ ਬੱਚਾ, ਢਿੱਡ ਦੀਆਂ ਨਾੜਾਂ ਆਈਆਂ ਬਾਹਰ
 

 

ਤੰਦਰੁਸਤੀ ਦੀ ਖ਼ਬਰ ਮਿਲਦਿਆਂ ਸਮਰਥਕਾਂ ਨੇ ਲਿਆ ਸੁੱਖ ਦਾ ਸਾਹ
ਜ਼ਿਕਰਯੋਗ ਹੈ ਕਿ ਨੌਜਵਾਨ ਆਗੂ ਅਤੇ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਦੇ ਕਾਫ਼ਲੇ ਦੇ ਹਾਦਾਸਗ੍ਰਸਤ ਹੋਣ ਦੀ ਖ਼ਬਰ ਜਿਓ ਹੀ ਜਲਾਲਾਬਾਦ ਵਿਖੇ ਪਹੁੰਚੀ ਤਾਂ ਇਕ ਵਾਰ ਉਨ੍ਹਾਂ ਦੇ ਸਮਰਥਕਾਂ ਅਤੇ ਰਿਸ਼ਤੇਦਾਰਾਂ ਵਿੱਚ ਸਹਿਮ ਦਾ ਮਾਹੌਲ ਵੇਖਣ ਨੂੰ ਮਿਲਿਆ। ਪਰ ਜਿਵੇਂ ਹੀ ਵਿਧਾਇਕ ਗੋਲਡੀ ਕੰਬੋਜ ਦੇ ਪੂਰੀ ਤਰ੍ਹਾਂ ਤੰਦਰੁਸਤ ਹੋਣ ਦਾ ਸ਼ੁੱਭ ਸਮਾਚਾਰ ਪਹੁੰਚਿਆ ਤਾਂ ਲੋਕਾਂ ਨੇ ਸੁੱਖ ਦਾ ਸਾਹ ਲਿਆ ਅਤੇ ਸਮਰਥਕ ਭਵਿੱਖ ਵਿੱਚ ਵੀ ਆਪਣੇ ਆਗੂ ਦੀ ਚੰਗੀ ਸਿਹਤਯਾਬੀ ਲਈ ਦੁਆਵਾਂ ਕਰਦੇ ਵੇਖੇ ਗਏ।

ਇਹ ਵੀ ਪੜ੍ਹੋ- ਪੰਜਾਬ 'ਚ ਕੁੜੀ ਨਾਲ ਹੈਵਾਨੀਅਤ ਦੀਆਂ ਹੱਦਾਂ ਪਾਰ, 400 ਮੀਟਰ ਤੱਕ ਘੜੀਸਦੇ ਰਹੇ ਬਾਈਕ ਸਵਾਰ ਨੌਜਵਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News