ਵੱਡੀ ਖ਼ਬਰ : ਨਵਜੋਤ ਸਿੰਘ ਸਿੱਧੂ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ

07/18/2021 9:52:34 PM

ਜਲੰਧਰ- ਨਵਜੋਤ ਸਿੰਘ ਸਿੱਧੂ ਨੂੰ ਅੱਜ ਐਤਵਾਰ ਦੇ ਦਿਨ ਪੰਜਾਬ ਕਾਂਗਰਸ ਦੀ ਕਮਾਨ ਸੋਂਪ ਦਿੱਤੀ ਗਈ ਹੈ। ਦੱਸ ਦੇਈਏ ਕਿ ਕਾਫੀ ਦਿਨਾਂ ਤੋਂ ਸਿੱਧੂ ਨੂੰ ਪੰਜਾਬ ਕਾਂਗਰਸ ਪ੍ਰਧਾਨ ਬਣਾਏ ਜਾਣ ਦੀਆਂ ਖ਼ਬਰਾਂ ਚੱਲ ਰਹੀਆਂ ਸਨ ਪਰ ਹੁਣ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਹੀ ਹੋਣਗੇ ਇਸ 'ਤੇ ਹਾਈਕਮਾਂਡ ਵਲੋਂ ਮੋਹਰ ਲੱਗਾ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਨਵਜੋਤ ਸਿੱਧੂ ਨੂੰ ਪ੍ਰਧਾਨ ਬਣਾਉਣ ਦਾ ਫੈਸਲਾ ਸਵੀਕਾਰ ਕਰਨ ਸਾਰੇ ਆਗੂ : ਡਾ. ਅਸ਼ਵਨੀ ਕੁਮਾਰ

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਨਵਜੋਤ ਸਿੱਧੂ ਨੂੰ ਪੰਜਾਬ ਪ੍ਰਧਾਨ ਬਣਾ ਕੇ ਵੱਡਾ ਦਾਅ ਖੇਡਿਆ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਨੂੰ ਲੈ ਕੇ ਕਈ ਦੌਰਾਂ ਦੀਆਂ ਮੀਟਿੰਗਾਂ ਤੋਂ ਬਾਅਦ ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਸਿੱਧੂ ਨੂੰ ਪੰਜਾਬ ਕਾਂਗਰਸ ਪ੍ਰਧਾਨ ਬਣਾ ਦਿੱਤਾ ਗਿਆ ਹੈ। ਇਹ ਫੈਸਲਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਜਾਵੇਗਾ। ਇਸ ਤੋਂ ਇਲਾਵਾ 4 ਕਾਰਜਕਾਰੀ ਪ੍ਰਧਾਨਾਂ ਦੀ ਵੀ ਨਿਯੁਕਤੀ ਕੀਤੀ ਗਈ ਹੈ। ਜਿਸ 'ਚ ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ ਡੈਨੀ, ਪਵਨ ਗੋਇਲ ਅਤੇ ਕੁਲਜੀਤ ਸਿੰਘ ਨਾਗਰਾ ਦੇ ਨਾਂ ਹਨ। 

ਇਹ ਵੀ ਪੜ੍ਹੋ- 'ਹੁਣ ਨਵਜੋਤ ਸਿੰਘ ਸਿੱਧੂ ਨੇ ਸਾਬਕਾ ਮੰਤਰੀ ਤੇ MP ਮਹਿੰਦਰ ਸਿੰਘ ਕੇ. ਪੀ. ਤੇ ਹੋਰ ਕਾਂਗਰਸੀ ਆਗੂਆਂ ਨਾਲ ਕੀਤੀ ਮੁਲਾਕਾਤ

 

PunjabKesari

 

 

ਇਹ ਵੀ ਪੜ੍ਹੋ- ਗੁਰਦਾਸਪੁਰ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਇਕ ਦੀ ਮੌਤ, ਤਿੰਨ ਜ਼ਖ਼ਮੀ
ਇਸ ਤੋਂ ਪਹਿਲਾਂ ਸਿੱਧੂ ਨੂੰ ਪ੍ਰਧਾਨ ਬਣਾਏ ਜਾਣ ਦੀਆਂ ਚਰਚਾਵਾਂ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੋਨੀਆਂ ਗਾਂਧੀ ਨੂੰ ਇਕ ਚਿੱਠੀ ਲਿਖੀ ਗਈ ਸੀ, ਜਿਸ 'ਚ ਸਿੱਧੂ ਨੂੰ ਪੰਜਾਬ ਪ੍ਰਧਾਨ ਬਣਾਏ ਜਾਣ ਦੀ ਗੱਲ 'ਤੇ ਨਾਰਾਜ਼ਗੀ ਜ਼ਾਹਰ ਕੀਤੀ ਗਈ ਸੀ। 
  

 


Bharat Thapa

Content Editor

Related News