ਵੱਡੀ ਖ਼ਬਰ : NIA ਦੀਆਂ ਟੀਮਾਂ ਨੇ ਫਗਵਾੜਾ ਦੇ 2 ਪਿੰਡਾਂ ਦੇ ਲੋਕਾਂ ਤੋਂ ਕੀਤੀ ਪੁੱਛਗਿੱਛ

Wednesday, Aug 02, 2023 - 05:57 AM (IST)

ਵੱਡੀ ਖ਼ਬਰ : NIA ਦੀਆਂ ਟੀਮਾਂ ਨੇ ਫਗਵਾੜਾ ਦੇ 2 ਪਿੰਡਾਂ ਦੇ ਲੋਕਾਂ ਤੋਂ ਕੀਤੀ ਪੁੱਛਗਿੱਛ

ਫਗਵਾੜਾ (ਜਲੋਟਾ)-ਐੱਨ. ਆਈ. ਏ. ਦੀਆਂ ਟੀਮਾਂ ਨੇ ਫਗਵਾੜਾ ਦੇ 2 ਪਿੰਡਾਂ ’ਚ ਪਹੁੰਚ ਕੇ ਉਥੇ ਕੁਝ ਲੋਕਾਂ ਤੋਂ ਪੁੱਛਗਿੱਛ ਕੀਤੀ ਹੈ। ਜਾਣਕਾਰੀ ਮੁਤਾਬਕ ਐੱਨ. ਆਈ. ਏ. ਦੀਆਂ ਟੀਮਾਂ ਨੇ ਪਿੰਡ ਚਹੇੜੂ ਤੇ ਨੰਗਲ ਮੱਝਾ ’ਚ ਪਹੁੰਚ ਕੇ ਉਥੇ ਕੁਝ ਲੋਕਾਂ ਤੋਂ ਪੁੱਛਗਿੱਛ ਕੀਤੀ। ਇਹ ਪੁੱਛਗਿੱਛ ਕਿਉਂ ਹੋਈ ਹੈ ਅਤੇ ਇਸ ਦਾ ਕੀ ਆਧਾਰ ਰਿਹਾ ਹੈ, ਇਸ ਬਾਰੇ ਐੱਨ. ਆਈ. ਏ. ਦੇ ਅਧਿਕਾਰੀਆਂ ਤੋਂ ਕੋਈ ਅਧਿਕਾਰਤ ਜਾਣਕਾਰੀ ਨਹੀਂ ਮਿਲੀ ਹੈ ਅਤੇ ਨਾ ਹੀ ਉਨ੍ਹਾਂ ਨੇ ਇਸ ਸਬੰਧੀ ਮੀਡੀਆ ਨਾਲ ਕੁਝ ਸਾਂਝਾ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ : ਨੌਜਵਾਨ ਆਰਕੀਟੈਕਟ ਨੇ ਭੇਤਭਰੇ ਹਾਲਾਤ ’ਚ ਕੀਤੀ ਖ਼ੁਦਕੁਸ਼ੀ

ਹੋਰ ਤਾਂ ਹੋਰ ਸਥਾਨਕ ਫਗਵਾੜਾ ਪੁਲਸ ਨੂੰ ਪਿੰਡਾਂ ’ਚ ਐੱਨ. ਆਈ. ਏ. ਟੀਮਾਂ ਦੀ ਜਾਂਚ ਸਬੰਧੀ ਕਿਸੇ ਵੀ ਪੱਧਰ ’ਤੇ ਕੋਈ ਜਾਣਕਾਰੀ ਨਹੀਂ ਹੈ ਅਤੇ ਲੋਕਲ ਪੁਲਸ ਨੂੰ ਵੀ ਹੋਏ ਇਸ ਆਪ੍ਰੇਸ਼ਨ ਤੋਂ ਦੂਰ ਰੱਖਿਆ ਗਿਆ ਹੈ। ਇਸ ਦੌਰਾਨ ਸੂਤਰਾਂ ਨੇ ਖ਼ੁਲਾਸਾ ਕੀਤਾ ਹੈ ਕਿ ਐੱਨ. ਆਈ. ਏ. ਦੀਆਂ ਟੀਮਾਂ ਨੇ ਕੁਝ ਲੋਕਾਂ ਦੇ ਪਰਿਵਾਰਾਂ ਅਤੇ ਸਹਿਯੋਗੀਆਂ ਤੋਂ ਪੁੱਛਗਿੱਛ ਕੀਤੀ ਹੈ, ਜੋ ਪਿਛਲੇ ਸਮੇਂ ’ਚ ਦੇਸ਼-ਵਿਰੋਧੀ ਗਤੀਵਿਧੀਆਂ ’ਚ ਸ਼ਾਮਲ ਰਹੇ ਸਨ। 

ਇਹ ਖ਼ਬਰ ਵੀ ਪੜ੍ਹੋ : ਗੈਂਗਸਟਰ ਮਨਪ੍ਰੀਤ ਮੰਨਾ 3 ਦਿਨਾ ਪੁਲਸ ਰਿਮਾਂਡ ’ਤੇ, ਮੂਸੇਵਾਲਾ ਕਤਲਕਾਂਡ ’ਚ ਹਥਿਆਰ ਸਪਲਾਈ ਕਰਨ ਦਾ ਸ਼ੱਕ

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

 ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Manoj

Content Editor

Related News